ਸਰਦੂਲਗੜ੍ਹ: ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਸਰਦੂਲਗੜ੍ਹ ਵਿੱਚ ਹੋਏ ਇੱਕ ਹੋਰ ਦੋਹਰੇ ਕਤਲ ਦੀ ਸਦਮਾ ਦੇਣ ਵਾਲੀ ਘਟਨਾ ਤੋਂ ਬਾਅਦ ਬਾਜਵਾ ਨੇ ਸੂਬੇ ਦੀ ਸੁਰੱਖਿਆ ਸਥਿਤੀ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।
ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਕਾਨੂੰਨ ਵਿਵਸਥਾ ਲਗਾਤਾਰ ਨਿਘਾਰ ਵੱਲ ਜਾ ਰਹੀ ਹੈ। ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸੂਬੇ ਵਿੱਚ ਵਪਾਰੀ ਅਤੇ ਆਮ ਨਾਗਰਿਕ ਹੁਣ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ, ਜਦਕਿ ਦੂਜੇ ਪਾਸੇ ਅਪਰਾਧੀਆਂ ਦੇ ਹੌਸਲੇ ਦਿਨ-ਬ-ਦਿਨ ਵਧਦੇ ਜਾ ਰਹੇ ਹਨ।
ਮੁੱਖ ਮੰਤਰੀ 'ਤੇ ਸਿੱਧਾ ਹਮਲਾ ਕਰਦਿਆਂ ਬਾਜਵਾ ਨੇ ਸਵਾਲ ਕੀਤਾ ਕਿ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਲੋਕਾਂ ਨੂੰ ਜਿਸ ਸੁਰੱਖਿਆ ਦਾ ਭਰੋਸਾ ਦਿੱਤਾ ਗਿਆ ਸੀ, ਉਹ ਕਿੱਥੇ ਹੈ? ਉਨ੍ਹਾਂ ਨੇ ਸਖ਼ਤ ਲਹਿਜੇ ਵਿੱਚ ਮੁੱਖ ਮੰਤਰੀ ਨੂੰ ਸੰਬੋਧਨ ਕਰਦਿਆਂ ਕਿਹਾ, "ਸਾਹਿਬ, ਜ਼ਿੰਮੇਵਾਰੀ ਚੁੱਕੋ ਜਾਂ ਝੋਲਾ ਚੁੱਕੋ"। ਕਾਂਗਰਸੀ ਆਗੂ ਨੇ ਮੰਗ ਕੀਤੀ ਕਿ ਸਰਕਾਰ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਆਪਣੀ ਜਵਾਬਦੇਹੀ ਤੈਅ ਕਰੇ।
ਮਾਨਸਾ 'ਚ ਵਪਾਰੀ ਤੇ ਮੁਲਾਜ਼ਮ ਦਾ ਕਤਲ
ਮਾਨਸਾ 'ਚ ਅੱਜ ਇਕ ਵਪਾਰੀ ਅਤੇ ਉਸ ਦੇ ਮੁਲਾਜ਼ਮ ਦਾ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਵਾਰਦਾਤ ਵਪਾਰੀ ਦੇ ਸਰਦੂਲਗੜ੍ਹ ਸਥਿਤ ਫ਼ਾਰਮ ਹਾਊਸ ਅੰਦਰ ਵਾਪਰੀ ਹੈ। ਜਾਣਕਾਰੀ ਮੁਤਾਬਕ ਅੱਜ ਸਵੇਰੇ ਫਾਰਮ ਹਾਊਸ ਵਿਚ ਵਪਾਰੀ ਜਸਵੀਰ ਸਿੰਘ ਅਤੇ ਉਸ ਦੇ ਮੁਲਾਜ਼ਮ ਬਲਦੇਵ ਸਿੰਘ ਨੂੰ ਕਿਸੇ ਨੇ ਗੋਲ਼ੀ ਮਾਰ ਦਿੱਤੀ। ਮ੍ਰਿਤਕ ਜਸਵੀਰ ਸਿੰਘ ਦੇ ਚਾਚਾ ਸਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਕਰੀਬ 10 ਵਜੇ ਘਟਨਾ ਦੀ ਜਾਣਕਾਰੀ ਮਿਲੀ ਸੀ। ਉਨ੍ਹਾਂ ਨੇ ਪੁਲਸ ਅੱਗੇ ਇਨਸਾਫ਼ ਦੀ ਗੁਹਾਰ ਲਗਾਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਰੋਡਵੇਜ ਬੱਸ ਦੇ ਡਰਾਇਵਰ ਕੰਡਕਟਰ ਤੇ ਸਵਾਰੀਆਂ ਵਿਚਾਲੇ ਹੋਇਆ ਵਿਵਾਦ, 2 ਜ਼ਖਮੀ
NEXT STORY