ਮੋਹਾਲੀ/ਜਲੰਧਰ (ਰਣਬੀਰ, ਧਵਨ): ਸੜਕ ਸੁਰੱਖਿਆ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਪੁਲਸ ਦੇ ਟ੍ਰੈਫਿਕ ਤੇ ਸੜਕ ਸੁਰੱਖਿਆ ਵਿੰਗ ਦੀ ਸੜਕ ਸੁਰੱਖਿਆ ਫੋਰਸ (ਐੱਸ. ਐੱਸ. ਐੱਫ.) ਨੇ ਭਾਗੋ ਮਾਜਰਾ ਟੋਲ ਪਲਾਜ਼ਾ ਤੋਂ ‘ਹੌਲੀ ਚੱਲੋ’ ਸਟਿੱਕਰ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਦੀ ਸ਼ੁਰੂਆਤ ਕਰਨ ਉਪਰੰਤ ਸਪੈਸ਼ਲ ਡੀ. ਜੀ. ਪੀ. ਟ੍ਰੈਫਿਕ ਅਤੇ ਸੜਕ ਸੁਰੱਖਿਆ, ਪੰਜਾਬ ਏ. ਐੱਸ. ਰਾਏ ਨੇ ਦੱਸਿਆ ਕਿ ਪਹਿਲੇ ਪੜਾਅ ’ਚ ਐੱਸ. ਐੱਸ. ਐੱਫ. ਦੇ 144 ਰੂਟਾਂ ਲਈ ਟਰੈਕਟਰ-ਟਰਾਲੀਆਂ ’ਤੇ ਲਗਭਗ 30,000 ਰਿਫਲੈਕਟਰ ਸਟਿੱਕਰ ਚਿਪਕਾਏ ਜਾਣਗੇ, ਜੋ ਕਿ ਪੰਜਾਬ ਦੇ ਲਗਭਗ 4,100 ਕਿਲੋਮੀਟਰ ਮੁੱਖ ਸੜਕੀ ਹਿੱਸਿਆਂ ਨੂੰ ਕਵਰ ਕਰਨਗੇ।
ਇਹ ਖ਼ਬਰ ਵੀ ਪੜ੍ਹੋ - CM ਮਾਨ ਤੇ ਇੰਗਲੈਂਡ ਦੇ ਵਕੀਲਾਂ ਵਿਚਾਲੇ ਮੀਟਿੰਗ! ਰੱਖੀ ਗਈ ਇਹ ਮੰਗ
ਉਨ੍ਹਾਂ ਦੱਸਿਆ ਕਿ 2017 ਤੋਂ 2022 ਤੱਕ ਪੰਜਾਬ ’ਚ ਟਰੈਕਟਰ-ਟਰਾਲੀਆਂ ਨਾਲ ਸਬੰਧਤ 2,048 ਸੜਕ ਹਾਦਸੇ ਹੋਏ, ਜਿਸ ਕਾਰਨ 1,569 ਮੌਤਾਂ ਹੋਈਆਂ, ਜਿਨ੍ਹਾਂ ’ਚ ਬਹੁ-ਗਿਣਤੀ ਕਿਸਾਨਾਂ ਦੀ ਸੀ। ਇਹ ਘਟਨਾਵਾਂ ਦਰਸਾਉਂਦੀਆਂ ਹਨ ਕਿ ਰਾਜ ’ਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਸਾਰੀਆਂ ਮੌਤਾਂ ’ਚੋਂ 5-6 ਫ਼ੀਸਦੀ ਮੌਤਾਂ ਉਕਤ ਅੰਤਰਾਲ (2017 ਤੋਂ 2022 ਤੱਕ ) ਦੌਰਾਨ ਹੋਈਆਂ, ਜੋ ਕਿ ਸੁਰੱਖਿਆ ਪਹਿਲਕਦਮੀਆਂ ਦੀ ਲੋੜ ਵੱਲ ਇਸ਼ਾਰਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ‘ਹੌਲੀ ਚੱਲੋ’ ਮੁਹਿੰਮ ਸਦਕਾ ਨਾ ਸਿਰਫ਼ ਵਾਹਨਾਂ ਨੂੰ ਦੂਰ ਤੋਂ ਹੀ ਦੇਖਣ ’ਚ ਆਸਾਨੀ ਮਿਲੇਗੀ ਸਗੋਂ ਇਹ ਸੜਕ ਜਾਗਰੂਕਤਾ ਨੂੰ ਉਤਸ਼ਾਹਿਤ ਕਰ ਕੇ ਟਰੈਕਟਰ-ਟਰਾਲੀਆਂ ਦੇ ਹਾਦਸਿਆਂ ਨੂੰ ਵੀ ਘਟਾਵੇਗੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 170,00,00,000 ਰੁਪਏ ਦਾ ਵੱਡਾ ਘਪਲਾ! ਹੋਸ਼ ਉਡਾ ਦੇਣਗੇ ਖ਼ੁਲਾਸੇ
ਉਨ੍ਹਾਂ ਕਿਹਾ ਕਿ ਪੰਜਾਬ ’ਚ 2024 ਦੌਰਾਨ ਸੜਕ ਹਾਦਸਿਆਂ ਕਾਰਨ ਹੋਈਆਂ ਮੌਤਾਂ ’ਚ ਕਮੀ ਦੇਖੀ ਗਈ ਹੈ, ਜਿਸ ’ਚ ਹਾਦਸਿਆਂ ਦੇ 24 ਘੰਟਿਆਂ ਅੰਦਰ ਹੋਣ ਵਾਲੀਆਂ ਮੌਤਾਂ ’ਚ ਕਾਫ਼ੀ ਕਮੀ ਆਈ ਹੈ। ਇਹ ਸਕਾਰਾਤਮਕ ਤਬਦੀਲੀ ਪੰਜਾਬ ਪੁਲਸ ਦੇ ਟ੍ਰੈਫਿਕ ਤੇ ਸੜਕ ਸੁਰੱਖਿਆ ਵਿੰਗ ਵੱਲੋਂ ਇਨਫੋਰਸਮੈਂਟ, ਸੜਕ ਇੰਜੀਨੀਅਰਿੰਗ ਤੇ ਜਾਗਰੂਕਤਾ ਸਬੰਧੀ ਪਹਿਲਕਦਮੀਆਂ ਦੇ ਸਾਂਝੇ ਯਤਨਾਂ ਕਾਰਨ ਸੰਭਵ ਹੋਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ’ਚ ਸਾਰੀਆਂ ਐੱਸ.ਐੱਸ.ਐੱਫ. ਯੂਨਿਟਾਂ ਇਕੋ ਸਮੇਂ ਮੁਹਿੰਮ ਸ਼ੁਰੂ ਕਰਨਗੀਆਂ। ਮੌਜੂਦਾ ਸਮੇਂ ’ਚ ਚੱਲ ਰਹੇ ਵਾਢੀ ਦੇ ਸੀਜ਼ਨ ਨੂੰ ਧਿਆਨ ’ਚ ਰੱਖਦਿਆਂ ਪੰਜਾਬ ਪੁਲਸ ਕਿਸਾਨਾਂ ਦੇ ਜੀਵਨ ਦੀ ਰਾਖੀ ਤੇ ਸਵੇਰੇ ਤੇ ਦੇਰ ਸ਼ਾਮ ਸਮੇਂ ਖੇਤੀਬਾੜੀ ਵਾਹਨਾਂ ਦੀ ਸੁਰੱਖਿਅਤ ਆਵਾਜਾਈ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ।
ਐਡਵਾਂਸਡ ਆਈ ਸੈਂਟਰ ਨੇ ਬਣਾਈਆਂ ਐਮਰਜੈਂਸੀ ਟੀਮਾਂ, 24 ਘੰਟੇ ਰਹਿਣਗੀਆਂ ਤਾਇਨਾਤ
NEXT STORY