ਦੌਰਾਂਗਲਾ (ਨੰਦਾ, ਹਰਮਨ): ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੀ ਸੰਘਣੀ ਧੁੰਦ ਕਾਰਨ ਇਲਾਕੇ ਵਿਚ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਸੰਘਣੀ ਧੁੰਦ ਕਾਰਨ ਸਵੇਰੇ ਤਕਰੀਬਨ 8.45 ਵਜੇ ਪੁਲਸ ਨਾਕਾ ਬੰਬਰੀ ਬਾਈਪਾਸ ਦੇ ਨੇੜੇ ਅੰਮ੍ਰਿਤਸਰ ਤੋਂ ਗੁਰਦਾਸਪੁਰ ਵੱਲ ਆ ਰਹੇ ਕਿੰਨੂਆਂ ਨਾਲ ਭਰਿਆ ਟਰੱਕ ਕਾਰ 'ਤੇ ਡਿੱਗਣ ਕਾਰਨ ਹਾਦਸਾ ਵਾਪਰ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸਰਦੀ ਦੀਆਂ ਛੁੱਟੀਆਂ ਤੇ ਸਕੂਲਾਂ ਦੇ ਸਮੇਂ ਨਾਲ ਜੁੜੀ ਅਪਡੇਟ
ਇਸ ਹਾਦਸੇ 'ਚ ਜ਼ਖ਼ਮੀ ਹੋਏ ਟਰੱਕ ਡਰਾਈਵਰ ਮੋਨੂੰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸਵੇਰ ਅੰਮ੍ਰਿਤਸਰ ਵੱਲੋਂ ਆ ਰਹੀ ਇਕ ਕਾਰ PB06AE1947 ਜਦੋਂ ਗੁਰਦਾਸਪੁਰ ਸ਼ਹਿਰ ਦੇ ਬੱਸ ਸਟੈਂਡ ਦੇ ਮੋੜ ਵੱਲ ਮੁੜਨਾ ਸੀ ਤਾਂ ਧੁੰਦ ਕਾਰਨ ਚਾਲਕ ਨੂੰ ਕੁਝ ਦਿਖਾਈ ਨਹੀਂ ਦਿੱਤਾ। ਇਸ ਵਿਚਾਲੇ ਟਰੱਕ ਬੇਕਾਬੂ ਹੋ ਕੇ ਪਲਟ ਗਿਆ ਕਾਰ 'ਤੇ ਡਿੱਗ ਗਿਆ। ਇਸ ਕਾਰਨ ਕਿੰਨੂਆਂ ਨਾਲ ਭਰੇ ਟਰੱਕ ਤੇ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਟਰੱਕ ਡਰਾਈਵਰ ਤੇ ਇਕ ਕਾਰ ਸਵਾਰ ਨੂੰ ਜ਼ਖ਼ਮੀ ਹਾਲਤ 'ਚ ਐਂਬੁਲੈਂਸ ਦੀ ਗੱਡੀ ਰਾਹੀਂ ਸਿਵਲ ਹਸਪਤਾਲ ਗੁਰਦਾਸਪੁਰ ਪਹੁੰਚਾਇਆ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਬੇਹੱਦ ਅਹਿਮ ਖ਼ਬਰ, ਜਲਦੀ ਕਰ ਲਓ
NEXT STORY