ਚੰਡੀਗੜ੍ਹ : ਪੰਜਾਬ ਭਰ ਦੇ ਸਰਕਾਰੀ ਸਕੂਲਾਂ 'ਚ ਇਸ ਮਹੀਨੇ ਤੋਂ ਯੂ. ਕੇ. ਜੀ. ਕਲਾਸ 'ਚ ਦਾਖ਼ਲ 1.94 ਲੱਖ ਬੱਚਿਆਂ ਨੂੰ ਗਰਮਾ ਗਰਮ ਮਿਡ-ਡੇਅ-ਮੀਲ ਪਰੋਸਿਆ ਜਾਵੇਗਾ। ਕੇਂਦਰ ਤੋਂ ਮਨਜ਼ੂਰੀ ਮਿਲਣ ਮਗਰੋਂ ਸੂਬਾ ਸਰਕਾਰ ਕਰੀਬ 9500 ਸਰਕਾਰੀ ਸਕੂਲਾਂ 'ਚ ਯੂ. ਕੇ. ਜੀ. ਦੇ ਵਿਦਿਆਰਥੀਆਂ ਨੂੰ ਮਿਡ-ਡੇਅ-ਮੀਲ ਮੁਹੱਈਆ ਕਰਵਾਏਗੀ। ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਬਾਲਵਾਟਿਕਾ ਪ੍ਰਾਜੈਕਟ ਤਹਿਤ ਚਾਲੂ ਵਿੱਤੀ ਸਾਲ ਦੌਰਾਨ ਇਨ੍ਹਾਂ ਬੱਚਿਆਂ ਨੂੰ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣ ਲਈ 39 ਕਰੋੜ ਰੁਪਏ ਦਾ ਬਜਟ ਮਨਜ਼ੂਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਨਿਊ ਚੰਡੀਗੜ੍ਹ 'ਚ ਰੌਂਗਟੇ ਖੜ੍ਹੇ ਕਰਨ ਵਾਲੀ ਵਾਰਦਾਤ : ਕੈਬ ਡਰਾਈਵਰ ਦੀ ਧੌਣ ਵੱਢ ਕੇ ਬੇਰਹਿਮੀ ਨਾਲ ਕੀਤਾ ਕਤਲ
ਦੱਸਿਆ ਜਾ ਰਿਹਾ ਹੈ ਕਿ ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ 9 ਅਗਸਤ ਨੂੰ ਉੱਚ ਅਧਿਕਾਰੀਆਂ ਦੀ ਮੀਟਿੰਗ ਸੱਦੀ ਗਈ ਹੈ। ਇਹ ਵੀ ਦੱਸ ਦੇਈਏ ਕਿ ਪੰਜਾਬ 'ਚ ਮੌਜੂਦਾ ਸਮੇਂ ਦੌਰਾਨ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਹੀਮਿਡ-ਡੇਅ-ਮੀਲ ਦਿੱਤਾ ਜਾਂਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਤਾਰੀਖ਼ ਤੋਂ ਬੰਦ ਹੋਣਗੀਆਂ ਐਂਬੂਲੈਂਸ ਸੇਵਾਵਾਂ! ਮਰੀਜ਼ਾਂ ਨੂੰ ਹੋ ਸਕਦੀ ਹੈ ਭਾਰੀ ਪਰੇਸ਼ਾਨੀ
ਦਰਅਸਲ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਨੇ ਪ੍ਰੀ-ਪ੍ਰਾਇਮਰੀ ਜਮਾਤਾਂ ਦੇ 3.82 ਲੱਖ ਬੱਚਿਆਂ ਨੂੰ ਇਸ ਸਕੀਮ ਅਧੀਨ ਲਿਆਉਣ ਲਈ ਕੇਂਦਰੀ ਮੰਤਰਾਲੇ ਨੂੰ ਇਕ ਪ੍ਰਸਤਾਵ ਸੌਂਪਿਆ ਸੀ, ਜਿਸ ਨੂੰ ਕੇਂਦਰ ਨੇ ਮਨਜ਼ੂਰੀ ਦੇ ਦਿੱਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਨਿਗਮ ਦੇ ਠੇਕੇਦਾਰਾਂ ਲਈ ਕਮਿਸ਼ਨਰ ਨੇ ਜਾਰੀ ਕੀਤੇ ਹੁਕਮ, ਆਮ ਜਨਤਾ ਵੀ ਜਾਣ ਸਕੇਗੀ ਕੰਮ ਸਬੰਧੀ ਪੈਰਾਮੀਟਰ
NEXT STORY