ਅੰਮ੍ਰਿਤਸਰ (ਨੀਰਜ)- ਮੁੱਖ ਮੰਤਰੀ ਭਗਵਤ ਸਿੰਘ ਮਾਨ ਨੇ ਅੰਮ੍ਰਿਤਸਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਮੁੱਖ ਮੰਤਰੀ ਪਹਿਲਾਂ ਬਿਆਸ ਦਰਿਆ ਦਾ ਨਿਰੀਖਣ ਕਰਦੇ ਰਹੇ ਅਤੇ ਫਿਰ ਰਾਵੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਵਾਨਾ ਹੋ ਗਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਨ ਨੇ ਕਿਹਾ ਕਿ ਕੁਦਰਤ 'ਤੇ ਕਿਸੇ ਦਾ ਕੰਟਰੋਲ ਨਹੀਂ ਹੈ ਪਰ ਪੰਜਾਬ ਸਰਕਾਰ ਹਰ ਹੜ੍ਹ ਪ੍ਰਭਾਵਿਤ ਵਿਅਕਤੀ ਦੀ ਮਦਦ ਕਰੇਗੀ।
ਇਹ ਵੀ ਪੜ੍ਹੋ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੌਰਾਨ 31 ਅਗਸਤ ਤੱਕ ਜਾਰੀ ਹੋਏ ਵੱਡੇ ਹੁਕਮ
ਹੜ੍ਹਾਂ ਨਾਲ ਸਬੰਧਤ ਸਾਰੀਆਂ ਸਰਕਾਰੀ ਯੋਜਨਾਵਾਂ ਰਾਹੀਂ ਪ੍ਰਭਾਵਿਤ ਲੋਕਾਂ ਦੀ ਮਦਦ ਕੀਤੀ ਜਾਵੇਗੀ। ਸਾਬਕਾ ਮੁੱਖ ਮੰਤਰੀ 'ਤੇ ਨਿਸ਼ਾਨਾ ਸਾਧਦੇ ਹੋਏ ਭਗਵੰਤ ਮਾਨ ਨੇ ਇੱਕ ਵਾਰ ਫਿਰ ਕਿਹਾ ਕਿ ਮੈਂ ਆਪਣਾ ਹੈਲੀਕਾਪਟਰ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕੀਤਾ ਹੈ, ਜਿਨ੍ਹਾਂ ਨੇ ਮੈਨੂੰ 92 ਸੀਟਾਂ ਦੇ ਕੇ ਜਿੱਤ ਦਿਵਾਈ। ਇਹ ਹੈਲੀਕਾਪਟਰ ਜਨਤਾ ਦਾ ਹੈ ਅਤੇ ਅੱਜ ਇਹ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਮਦਦ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਂ ਉਹ ਮੁੱਖ ਮੰਤਰੀ ਨਹੀਂ ਹਾਂ ਜੋ ਹੈਲੀਕਾਪਟਰ ਵਿੱਚ ਬੈਠ ਕੇ ਆਪਣੇ ਆਪ ਨੂੰ ਵੱਡਾ ਨੇਤਾ ਸਮਝਦਾ ਹੈ, ਮੈਂ ਇੱਕ ਆਮ ਆਦਮੀ ਹਾਂ।
ਇਹ ਵੀ ਪੜ੍ਹੋ- ਅੰਮ੍ਰਿਤਸਰ: 46 ਪਿੰਡ ਹੜ੍ਹ ਦੀ ਲਪੇਟ 'ਚ ਆਏ, ਮਾਧੋਪੁਰ ਦਾ ਫਲੱਡ ਗੇਟ ਟੁੱਟਣ ਕਾਰਨ ਵੱਧ ਰਹੀ ਤਬਾਹੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਹਲਾ ਖੁਰਦ ਵਿਖੇ ਡਰੇਨ ਦੀ ਸਫਾਈ ਨਾ ਹੋਣ ਕਾਰਨ 30 ਏਕੜ ਦੇ ਕਰੀਬ ਫਸਲ ਪਾਣੀ 'ਚ ਡੁੱਬੀ
NEXT STORY