ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕਰਦਿਆਂ ਮੁੰਡੇ-ਕੁੜੀਆਂ ਦੇ ਹੋਸਟਲ ਲਈ 48.91 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਹੈ। ਇਸ ਦੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਲਈ ਅਸੀਂ ਲਗਾਤਾਰ ਕੰਮ ਕਰ ਰਹੇ ਹਾਂ। ਪਿਛਲੇ ਦਿਨੀਂ ਯੂਨੀਵਰਸਿਟੀ ਵਿਖੇ ਕੁੜੀਆਂ ਤੇ ਮੁੰਡਿਆਂ ਦੇ ਹੋਸਟਲ ਬਣਾਉਣ ਲਈ ਪ੍ਰਵਾਨਗੀ ਦਿੱਤੀ ਸੀ ਤੇ ਮੈਂ ਆਪ ਮੌਕੇ 'ਤੇ ਜਾ ਕੇ ਨਿਰੀਖਣ ਵੀ ਕੀਤਾ ਸੀ।
ਇਹ ਵੀ ਪੜ੍ਹੋ : ਫਿਰ ਵੱਡੀ ਵਾਰਦਾਤ ਨਾਲ ਕੰਬਿਆ ਮੋਗਾ, ਘਰ ਅੰਦਰ ਦਾਖ਼ਲ ਹੋ ਕੇ ਪੁਲਸ ਮੁਲਾਜ਼ਮ ਨੂੰ ਮਾਰੀਆਂ ਗੋਲ਼ੀਆਂ
ਹੁਣ ਮੈਂ ਕੁੜੀਆਂ ਦੇ ਹੋਸਟਲ ਲਈ 23 ਕਰੋੜ ਰੁਪਏ ਅਤੇ ਮੁੰਡਿਆਂ ਦੇ ਹੋਸਟਲ ਲਈ 25.91 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਯੂਨੀਵਰਸਿਟੀ ਵਿਖੇ ਸ਼ਾਨਦਾਰ ਹੋਸਟਲ ਬਣਾਵਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਾਡੀ ਵਿਰਾਸਤ ਹੈ ਜਿਸ ਦੀ ਰਾਖੀ ਲਈ ਅਸੀਂ ਵਚਨਬੱਧ ਹਾਂ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲੀ ਵਿਦਿਆਰਥੀਆਂ ਲਈ ਚੰਗੀ ਖ਼ਬਰ, ਸੂਬਾ ਸਰਕਾਰ ਨੇ ਸ਼ੁਰੂ ਕੀਤੀ ਇਹ ਸਕੀਮ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭੈਣ ਦੇ ਇਸ ਕਦਮ ਨੇ ਦਿੱਤਾ ਸਦਮਾ, ਮਿਹਣਿਆਂ ਤੋਂ ਦੁਖੀ ਭਰਾ ਦੇ ਗਿਆ ਕਦੇ ਨਾ ਭੁੱਲਣ ਵਾਲਾ ਦੁੱਖ
NEXT STORY