ਮੋਗਾ (ਗਰੋਵਰ/ਗੋਪੀ)- ਪੰਜਾਬ ਸਰਕਾਰ ਦੀ 'ਪੰਜਾਬ ਸ਼ਹਿਰੀ ਆਵਾਸ ਯੋਜਨਾ' ਤਹਿਤ ਸ਼ਹਿਰੀ ਇਲਾਕਿਆਂ ਦੇ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਦੇ ਬੇਘਰੇ ਯੋਗ ਲਾਭਪਾਤਰੀਆਂ ਨੂੰ ਮਕਾਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਨਗਮ ਨਿਗਮ ਮੋਗਾ ਅਤੇ ਜ਼ਿਲੇ 'ਚ ਪੈਂਦੀਆਂ ਨਗਰ ਕੌਂਸਲਾਂ ਤੇ ਨਗਰ ਕਮੇਟੀਆਂ ਵਿਚ ਸਰਵੇਖਣ ਸ਼ੁਰੂ ਹੋ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਦਿਲਰਾਜ ਸਿੰਘ ਆਈ. ਏ. ਐੱਸ. ਨੇ ਦੱਸਿਆ ਕਿ ਇਹ ਸਰਵੇਖਣ 30 ਸਤੰਬਰ, 2017 ਤੱਕ ਚੱਲੇਗਾ ਅਤੇ ਯੋਗ ਬਿਨੈਕਾਰ ਨਗਰ ਨਿਗਮ, ਨਗਰ ਕੌਂਸਲਾਂ/ਕਮੇਟੀਆਂ ਰਾਹੀਂ ਕਿਸੇ ਵੀ ਕੰਮਕਾਜ ਵਾਲੇ ਦਿਨ ਬਿਨੈ ਫ਼ਾਰਮ ਹਾਸਲ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਸਕੀਮ ਦਾ ਲਾਭ ਲੋੜਵੰਦ ਲਾਭਪਾਤਰੀਆਂ ਨੂੰ ਯਕੀਨੀ ਬਣਾਉਣ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਇਸ ਸਕੀਮ ਤੋਂ ਵਾਂਝਾ ਨਾ ਰਹੇ ਅਤੇ ਕਿਸੇ ਵੀ ਅਯੋਗ ਵਿਅਕਤੀ ਨੂੰ ਇਸ ਦਾ ਲਾਭ ਨਾ ਦਿੱਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਯੋਗ ਪਰਿਵਾਰਾਂ ਨੂੰ ਵਾਜਿਬ ਦਰਾਂ 'ਤੇ ਘਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਪਹਿਲੇ ਪੜਾਅ ਦੌਰਾਨ 3 ਲੱਖ ਰੁਪਏ ਸਾਲਾਨਾ ਆਮਦਨ ਤੋਂ ਘੱਟ ਵਾਲੇ ਅਤੇ ਦੂਜੇ ਪੜਾਅ ਦੌਰਾਨ 5 ਲੱਖ ਰੁਪਏ ਸਾਲਾਨਾ ਆਮਦਨ ਤੋਂ ਘੱਟ ਵਾਲੇ ਪਰਿਵਾਰਾਂ ਨੂੰ ਇਹ ਮਕਾਨ ਮੁਹੱਈਆ ਕਰਵਾਏ ਜਾਣਗੇ। ਇਸ ਸਕੀਮ ਤਹਿਤ ਯੋਗ ਲਾਭਪਾਤਰੀ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਸਸਤੀ ਦਰ 'ਤੇ ਕਰਜ਼ੇ ਮੁਹੱਈਆ ਕਰਵਾਉਣ ਦੀ ਸਹੂਲਤ ਦਿੱਤੀ ਜਾਵੇਗੀ।
ਹਨੀਪ੍ਰੀਤ ਦੀ ਯਾਦ 'ਚ ਰਾਮ ਰਹੀਮ ਦੇ ਜੇਲ 'ਚ ਹੋਏ 10 ਦਿਨ ਪੂਰੇ, ਜਾਣੋ ਜੇਲ ਦਾ ਰੂਟੀਨ
NEXT STORY