ਸ੍ਰੀ ਮੁਕਤਸਰ ਸਾਹਿਬ (ਜ. ਬ) : ਅਭਿਮੰਨਿਊ ਰਾਣਾ ਐੱਸ. ਐੱਸ. ਪੀ. ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲੇ ਅੰਦਰ ਜਿੱਥੇ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣ ਲਈ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਗਏ ਹਨ, ਉੱਥੇ ਹੀ ਲੋਕਾਂ ਨੂੰ ਸੜਕ ਹਾਦਸਿਆਂ ਤੋਂ ਬਚਾਉਣ ਲਈ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਬਾਰੇ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਜ਼ਿਲਾ ਪੁਲਸ ਵੱਲੋਂ ਵੱਖ-ਵੱਖ ਥਾਵਾਂ ’ਤੇ ਸੈਮੀਨਾਰ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਜਾ ਸਕੇ। ਇਸੇ ਤਹਿਤ ਟ੍ਰੈਫਿਕ ਸਟਾਫ ਸ੍ਰੀ ਮੁਕਤਸਰ ਸਾਹਿਬ ਵੱਲੋ ਜ਼ਿਲੇ ਦੇ ਵੱਖ-ਵੱਖ ਥਾਵਾਂ ’ਤੇ ਟ੍ਰੈਫਿਕ ਨਾਕਾਬੰਦੀ ਕੀਤੀ ਗਈ ਅਤੇ ਵਾਹਨ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਇਹ ਵੀ ਪੜ੍ਹੋ : ਲਾਡੋਵਾਲ ਟੋਲ ਪਲਾਜ਼ਾ ਤੋਂ ਲੰਘਣ ਵਾਲਿਆਂ ਲਈ ਅਹਿਮ ਖ਼ਬਰ, ਮੈਨੇਜਮੈਂਟ ਦਾ ਆਇਆ ਵੱਡਾ ਬਿਆਨ
ਪੁਲਸ ਟੀਮਾਂ ਵੱਲੋਂ ਵਾਹਨਾਂ ਦੇ ਦਸਤਾਵੇਜ਼ਾਂ ਦੀ ਜਾਂਚ ਵੀ ਕੀਤੀ ਗਈ ਅਤੇ ਲੋਕਾਂ ਨੂੰ ਸੁਰੱਖਿਅਤ ਡਰਾਈਵਿੰਗ ਲਈ ਜਾਗਰੂਕ ਕੀਤਾ ਗਿਆ। ਅਭਿਮੰਨਿਊ ਰਾਣਾ, ਆਈ.ਪੀ.ਐਸ, ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਵੱਲੋਂ ਵੱਖ-ਵੱਖ ਥਾਵਾਂ ‘ਤੇ ਨਾਕੇ ਲਗਾ ਕੇ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਬਾਵਜੂਦ ਵੀ ਜਿਹੜੇ ਵਾਹਨ ਚਾਲਕ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਦੇ ਪਾਏ ਗਏ ਜਾਂ ਜਿਨ੍ਹਾਂ ਕੋਲ ਵਾਹਨਾਂ ਦੇ ਪੂਰੇ ਦਸਤਾਵੇਜ਼ ਮੌਜੂਦ ਨਹੀਂ ਸਨ, ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਗਈ। ਪਿਛਲੇ 24 ਘੰਟਿਆਂ ਦੌਰਾਨ ਕੁੱਲ 218 ਵਾਹਨਾਂ ਦੇ ਚਲਾਣ ਕੀਤੇ ਗਏ, ਜਦਕਿ 33 ਵਾਹਨਾਂ ਨੂੰ ਦਸਤਾਵੇਜ਼ ਅਤੇ ਨੰਬਰ ਪਲੇਟ ਨਾ ਹੋਣ ਕਾਰਨ ਇੰਪਾਊਂਡ (ਬੰਦ) ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ, ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ...
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਰੇ ਵਾਹਨ ਨੂੰ ਚਾਲਕ ਟ੍ਰੈਫਿਕ ਨਿਯਮਾਂ ਦੀ ਪੂਰੀ ਪਾਲਣਾ ਕਰਨ। ਖ਼ਾਸ ਕਰ ਕੇ ਬਾਜ਼ਾਰਾਂ ’ਚ ਖਰੀਦਦਾਰੀ ਸਮੇਂ ਆਪਣੇ ਵਾਹਨ ਸੜਕ ਦੇ ਵਿਚਕਾਰ ਨਾ ਖੜ੍ਹੇ ਕਰਨ, ਸਗੋਂ ਨਿਰਧਾਰਤ ਪਾਰਕਿੰਗ ਥਾਵਾਂ ’ਤੇ ਹੀ ਪਾਰਕ ਕਰਨ। ਉਨ੍ਹਾਂ ਕਿਹਾ ਕਿ ਵਾਹਨ ਚਲਾਉਂਦੇ ਸਮੇਂ ਸਾਰੇ ਜ਼ਰੂਰੀ ਦਸਤਾਵੇਜ਼ ਜਿਵੇਂ ਕਿ ਡਰਾਈਵਿੰਗ ਲਾਇਸੈਂਸ, ਰਜਿਸਟਰੇਸ਼ਨ ਸਰਟੀਫਿਕੇਟ, ਇੰਸ਼ੋਰੈਂਸ ਅਤੇ ਪ੍ਰਦੂਸ਼ਣ ਸਰਟੀਫਿਕੇਟ ਆਪਣੇ ਕੋਲ ਰੱਖਣੇ ਲਾਜ਼ਮੀ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਵਾਹਨ ਚਲਾਉਂਦੇ ਸਮੇਂ ਜਲਦਬਾਜ਼ੀ ਨਾ ਕੀਤੀ ਜਾਵੇ ਅਤੇ ਸੜਕ ਸੁਰੱਖਿਆ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਵੱਡੀ ਖ਼ਬਰ, ਪੈ ਗਿਆ ਨਵਾਂ ਪੰਗਾ
ਇਸ ਤੋਂ ਇਲਾਵਾ ਮਾਪਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਨਾਬਾਲਗ ਬੱਚਿਆਂ ਨੂੰ ਵਾਹਨ ਚਲਾਉਣ ਲਈ ਨਾ ਦੇਣ, ਕਿਉਂਕਿ ਇਸ ਨਾਲ ਸੜਕ ਹਾਦਸਿਆਂ ਦਾ ਖਤਰਾ ਵੱਧ ਜਾਂਦਾ ਹੈ। ਰਾਤ ਸਮੇਂ ਵਾਹਨ ਚਲਾਉਂਦੇ ਸਮੇਂ ਵੀ ਸਾਰੇ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨੀ ਬਹੁਤ ਜ਼ਰੂਰੀ ਹੈ। ਜ਼ਿਲਾ ਪੁਲਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰ ਕੇ ਆਪਣੀ ਅਤੇ ਹੋਰਾਂ ਦੀ ਜ਼ਿੰਦਗੀ ਨੂੰ ਸੁਰੱਖਿਅਤ ਬਣਾਉਣ ਅਤੇ ਸੜਕ ਹਾਦਸਿਆਂ ਨੂੰ ਘਟਾਉਣ ’ਚ ਪੁਲਸ ਦਾ ਸਹਿਯੋਗ ਕਰਨ ਅਤੇ ਜੇਕਰ ਉਹ ਕੋਈ ਜਾਣਕਾਰੀ ਸਾਡੇ ਨਾਲ ਸਾਂਝੀ ਕਰਨਾ ਚਾਹੁੰਦੇ ਹੋ ਤਾਂ ਸਾਡੇ ਪੁਲਸ ਦੀ ਹੈਲਪਲਾਈਨ ਨੰਬਰ 8054942100 ’ਤੇ ਦੇਣ। ਜਾਣਕਾਰੀ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹਲਕਾ ਸੈਂਟਰਲ ’ਚ ਨਹੀਂ ਰੁਕ ਰਹੀਆਂ ਲੁੱਟ ਦੀਆਂ ਘਟਨਾਵਾਂ! ਲੁਟੇਰਿਆਂ ਨੇ ਮਨੀਐਕਸਚੇਂਜਰ ’ਤੇ ਚਲਾਈਆਂ 6 ਗੋਲ਼ੀਆਂ
NEXT STORY