ਚੰਡੀਗੜ੍ਹ (ਰਮਨਜੀਤ) : ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਇਕ ਵਫ਼ਦ ਦੀ ਮੀਟਿੰਗ ਪਸ਼ੂ-ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਹੋਈ। ਵਫ਼ਦ 'ਚ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਦਲਜੀਤ ਸਿੰਘ ਚਾਹਲ, ਜਰਨਲ ਸਕੱਤਰ ਗੁਰਪ੍ਰੀਤ ਸਿੰਘ ਨਾਭਾ, ਸੂਬਾਈ ਆਗੂ ਗੁਰਦੀਪ ਸਿੰਘ ਬਾਸੀ ਅਤੇ ਸੀਨੀਅਰ ਵੈਟਨਰੀ ਇੰਸਪੈਕਟਰ ਪਲਵਿੰਦਰ ਸਿੰਘ ਸ਼ਾਮਲ ਹੋਏ।
ਇਸ ਮੀਟਿੰਗ ਉਪਰੰਤ ਸੀਨੀਅਰ ਵੈਟਨਰੀ ਇੰਸਪੈਕਟਰ ਪਲਵਿੰਦਰ ਸਿੰਘ ਜਗਰਾਂਓ ਨੂੰ ਮੁਅੱਤਲ ਕਰਨ ਖ਼ਿਲਾਫ਼ ਐਲਾਨਿਆ ਗਿਆ ਜ਼ੋਨ ਪੱਧਰੀ ਧਰਨਾ ਇਕ ਹਫ਼ਤੇ ਤੱਕ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਕਾਰਵਾਈ ਦੀ ਜਾਣਕਾਰੀ ਦਿੰਦਿਆਂ ਜੱਥੇਬੰਦੀ ਦੇ ਮੀਡੀਆ ਸਲਾਹਕਾਰ ਕਿਸ਼ਨ ਚੰਦਰ ਮਹਾਜਨ ਨੇ ਦੱਸਿਆ ਕਿ ਮੰਤਰੀ ਖੁੱਡੀਆਂ ਨੇ ਇੰਸਪੈਕਟਰ ਐਸੋਸੀਏਸ਼ਨ ਦੀਆਂ ਮੰਗਾਂ ਤੇ ਮਸਲਿਆਂ ਨੂੰ ਧਿਆਨ ਨਾਲ ਸੁਣਿਆ ਅਤੇ ਵਿਭਾਗ 'ਚ ਚੱਲ ਰਹੀਆਂ ਮੁਸ਼ਕਲਾਂ ਨੂੰ ਸਮਝਿਆ।
ਇਸ ਉਪਰੰਤ ਉਨ੍ਹਾਂ ਨੇ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਤੋਂ ਕੁੱਝ ਸਮੇਂ ਦੀ ਮੰਗ ਕੀਤੀ। ਮੀਟਿੰਗ 'ਚ ਹਾਜ਼ਰ ਆਗੂਆਂ ਨੇ ਪਸ਼ੂ-ਪਾਲਣ ਮੰਤਰੀ 'ਤੇ ਭਰੋਸਾ ਜਤਾਉਦਿਆਂ ਇਕ ਹਫ਼ਤਾ ਧਰਨਾ ਮੁਲਤਵੀ ਕਰਨ ਦਾ ਫ਼ੈਸਲਾ ਲਿਆ। ਆਗੂਆਂ ਨੇ ਮੰਤਰੀ ਖੁੱਡੀਆਂ ਨੂੰ ਕਿਹਾ ਕਿ ਜੇਕਰ ਵੈਟਨਰੀ ਇੰਸਪੈਕਟਰ ਕੇਡਰ ਨਾਲ ਇਨਸਾਫ਼ ਨਹੀ ਹੁੰਦਾਂ ਤਾਂ ਮਜਬੂਰਨ ਸਾਨੂੰ ਸੰਘਰਸ਼ ਦਾ ਰਾਹ ਅਪਨਾਉਣਾ ਪਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
ਪੰਜਾਬ ਤੇ ਹਰਿਆਣਾ ’ਚ ਇਸ ਸਾਲ ਘੱਟ ਸੜੀ ਪਰਾਲੀ, 37 ਫ਼ੀਸਦੀ ਦੀ ਆਈ ਗਿਰਾਵਟ
NEXT STORY