ਜਲੰਧਰ (ਵੈੱਬ ਡੈਸਕ) : ਪੰਜਾਬ ਵਿਧਾਨ ਸਭਾ ਦੇ ਇਕ ਦਿਨਾਂ ਇਜਲਾਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 7 ਦਿਨਾਂ ਲਈ ਇਕਾਂਤਵਾਸ 'ਚ ਚਲੇ ਗਏ ਹਨ। ਇਸ ਦੇ ਚੱਲਦੇ ਇਸ ਹਫ਼ਤੇ ਹੋਣ ਵਾਲਾ ਪ੍ਰੋਗਰਾਮ #ਆਸਕਕੈਪਟਨ ਲਾਈਵ ਪ੍ਰੋਗਰਾਮ ਨਹੀਂ ਹੋਵੇਗਾ। ਇਸ ਦੀ ਜਾਣਕਾਰੀ ਮੁੱਖ ਮੰਤਰੀ ਨੇ ਖੁਦ ਆਪਣੇ ਫੇਸਬੁਕ ਖਾਤੇ 'ਤੇ ਦਿੱਤੀ ਹੈ। ਇਸ ਬਾਬਤ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਪਿਛਲੇ ਦਿਨੀਂ ਪੰਜਾਬ ਵਿਧਾਨ ਦੇ ਸੈਸ਼ਨ ਦੌਰਾਨ ਮੈਂ ਆਪਣੇ ਕੁਝ ਵਿਧਾਇਕਾਂ ਦੇ ਸੰਪਰਕ ਵਿਚ ਆਇਆ ਸੀ ਜੋ ਬਾਅਦ ਵਿਚ ਕੋਰੋਨਾ ਪਾਜ਼ੇਟਿਵ ਪਾਏ ਗਏ। ਹਦਾਇਤਾਂ ਅਨੁਸਾਰ ਮੈਂ ਖ਼ੁਦ ਨੂੰ ਇਕਾਂਤਵਾਸ ਕੀਤਾ ਹੋਇਆ ਹੈ ਅਤੇ ਇਸ ਕਾਰਣ ਇਸ ਹਫ਼ਤੇ ਮੈਂ #ਆਸਕਕੈਪਟਨ ਲਾਈਵ ਪ੍ਰੋਗਰਾਮ ਨਹੀਂ ਕਰ ਸਕਾਂਗਾ।
ਇਹ ਵੀ ਪੜ੍ਹੋ : ਮਸ਼ਹੂਰ ਬਾਡੀ ਬਿਲਡਰ ਸਤਨਾਮ ਖੱਟੜਾ ਦੀ ਮੌਤ ਨੇ ਫੈਲਾਈ ਸਨਸਨੀ, ਚਾਚੇ ਨੇ ਬਿਆਨ ਕੀਤਾ ਪੂਰਾ ਸੱਚ
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਿਛਲੇ ਲੰਬੇ ਸਮੇਂ ਤੋਂ ਆਪਣੇ ਫਾਰਮ ਹਾਊਸ ਵਿਚ ਹੀ ਰਹਿ ਰਹੇ ਹਨ ਅਤੇ ਹੁਣ ਉਥੇ ਹੀ 7 ਦਿਨ ਇਹ ਇਕਾਂਤਵਾਸ 'ਚ ਰਹਿਣਗੇ।
ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ 'ਚ ਫ਼ਿਰ ਕੋਰੋਨਾ ਦਾ ਵੱਡਾ ਧਮਾਕਾ
ਇਕ ਦਿਨ ਦੇ ਇਜਲਾਸ ਨੂੰ 'ਆਪ' ਵਿਧਾਇਕਾ ਬਲਜਿੰਦਰ ਕੌਰ ਨੇ ਦੱਸਿਆ ਸਿਰਫ ਡਰਾਮਾ
NEXT STORY