ਚੰਡੀਗੜ੍ਹ (ਰਵਿੰਦਰ) : ਕਸ਼ਮੀਰ 'ਚ ਬੀਤੇ ਦਿਨ ਹੋਏ ਅੱਤਵਾਦੀ ਹਮਲੇ ਕਾਰਨ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਹਮਲੇ ਦੀ ਸਖਤ ਨਿਖੇਧੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਪਾਕਿਸਤਾਨ ਦੀ ਕੋਝੀ ਹਰਕਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਂਤੀ ਦੀ ਗੱਲ ਕਰਦੇ ਹਨ ਪਰ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਬਾਜਵਾ ਅੱਤਵਾਦ ਫੈਲਾਉਣ 'ਚ ਲੱਗੇ ਹੋਏ ਹਨ।
ਕੈਪਟਨ ਨੇ ਕਿਹਾ ਕਿ ਇਸ ਹਮਲੇ ਦੌਰਾਨ ਪੰਜਾਬ ਦੇ ਵੀ 4 ਜਵਾਨ ਸ਼ਹੀਦ ਹੋਏ ਹਨ। ਕੈਪਟਨ ਨੇ ਕਿਹਾ ਕਿ ਪਾਕਿਸਤਾਨ ਆਪਣੀਆਂ ਅਜਿਹੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਲੁਧਿਆਣਾ ਸਮੂਹਕ ਬਲਾਤਕਾਰ ਬਾਰੇ ਬੋਲਦਿਆਂ ਕੈਪਟਨ ਨੇ ਕਿਹਾ ਕਿ ਅਸੀਂ ਇਸ ਮਾਮਲੇ ਦੇ 6 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਪੁਲਵਾਮਾ ਹਮਲਾ : ਸ਼ਹੀਦ ਸੁਖਜਿੰਦਰ ਸਿੰਘ ਦੇ ਘਰ ਅੱਠ ਸਾਲ ਬਾਅਦ ਹੋਇਆ ਸੀ ਪੁੱਤ (ਵੀਡੀਓ)
NEXT STORY