ਚੰਡੀਗੜ੍ਹ (ਭੁੱਲਰ) : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਜੇ ਅਤੇ ਆਖਰੀ ਦਿਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਸਦਨ 'ਚ ਸਭ ਤੋਂ ਪਹਿਲਾਂ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਜਲਾਸ ਦੇ ਆਖਰੀ ਦਿਨ ਸਦਨ 'ਚ ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ. ਸੀ. ਆਰ. ਖਿਲਾਫ ਮਤਾ ਪਾਸ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਸੁਖਬੀਰ ਬਾਦਲ, ਸੁਖਪਾਲ ਖਹਿਰਾ ਅਤੇ ਬੈਂਸ ਖਿਲਾਫ ਮਰਿਆਦਾ ਉਲੰਘਣ ਦੇ ਪਿਛਲੇ ਮਾਮਲਿਆਂ 'ਚ ਰਿਪੋਰਟ ਪੇਸ਼ ਕੀਤੀ ਜਾਵੇਗੀ। ਸਦਨ 'ਚ ਪੰਜਾਬ ਜੀ. ਐੱਸ. ਟੀ. ਸੋਧ ਬਿੱਲ ਸਮੇਤ 3 ਅਹਿਮ ਬਿੱਲ ਪੇਸ਼ ਕੀਤੇ ਜਾਣਗੇ। ਵਿਧਾਨ ਸਭਾ ਦੀ ਕਾਰਵਾਈ ਦੌਰਾਨ ਇਕ ਹਿੰਦੀ ਅਖਬਾਰ ਦੇ ਅਧਿਆਪਕ ਰਹਿੰਦੇ ਪੱਤਰਕਾਰੀ ਕਰਨ ਵਾਲੇ ਪਰਮਿੰਦਰ ਬਰਿਆਨਾ ਖਿਲਾਫ ਦਰਜ ਮਰਿਆਦਾ ਉਲੰਘਣ ਮਾਮਲੇ ਦੀ ਜਾਂਚ ਰਿਪੋਰਟ ਪੇਸ਼ ਕੀਤੀ ਜਾਵੇਗੀ।
ਅਕਾਲੀ ਦਲ ਦਾ ਹੰਗਾਮਾ
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਆਖਰੀ ਦਿਨ ਅਕਾਲੀ-ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਮੈਂਬਰਾਂ ਵਲੋਂ ਹੰਗਾਮਾ ਕੀਤਾ ਗਿਆ। ਅਕਾਲੀ ਦਲ ਦੇ ਮੈਂਬਰਾਂ ਵਲੋਂ ਮੂੰਹ 'ਤੇ ਕਾਲੀਆਂ ਪੱਟੀਆਂ ਬੰਨ੍ਹੀਆਂ ਗਈਆਂ। ਦੱਸ ਦੇਈਏ ਕਿ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਬਾਹਰ ਅਕਾਲੀ ਦਲ ਅਤੇ ਕੈਪਟਨ ਸਰਕਾਰ ਖਿਲਾਫ ਜ਼ਬਰਦਸਤ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਪੁਲਸ ਨੂੰ ਚਕਮਾ ਦੇ ਫਰਾਰ ਹੋਇਆ ਫੌਜ ਦਾ ਮੁਲਜ਼ਮ ਹਰਪ੍ਰੀਤ ਗ੍ਰਿਫਤਾਰ
NEXT STORY