ਚੰਡੀਗੜ੍ਹ (ਰਮਨਜੀਤ) : ਪੰਜਾਬ ਵਿਧਾਨ ਸਭਾ ਦੇ ਪਹਿਲੇ ਦਿਨ ਦੇ ਬਜਟ ਇਜਲਾਸ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਬਜਟ ਇਜਲਾਸ ਦੀ ਕਾਰਵਾਈ ਸ਼ੁਰੂ ਹੋਣ ਦੌਰਾਨ ਰਾਜਪਾਲ ਵੱਲੋਂ ਭਾਸ਼ਣ ਪੜ੍ਹਿਆ ਗਿਆ। ਇਸ ਦੌਰਾਨ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਜ਼ਬਰਦਸਤ ਹੰਗਾਮਾ ਕੀਤਾ ਗਿਆ।
ਲੋਕ ਇਨਸਾਫ ਪਾਰਟੀ ਦੇ ਬੈਂਸ ਭਰਾਵਾਂ ਵੱਲੋਂ ਵੀ ਰਾਜਪਾਲ ਦਾ ਵਿਰੋਧ ਕੀਤਾ ਗਿਆ। ਉੱਥੇ ਹੀ ਆਮ ਆਦਮੀ ਪਾਰਟੀ ਦੇ ਆਗੂ ਸਾਈਕਲਾਂ 'ਤੇ ਵਿਧਾਨ ਸਭਾ ਪਹੁੰਚੇ। ਰਾਜਪਾਲ ਵੱਲੋਂ ਭਾਸ਼ਣ ਖ਼ਤਮ ਕਰਨ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। 2 ਵਜੇ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਣ 'ਤੇ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ।
ਪੰਜਾਬ ਵਿਧਾਨ ਸਭਾ 'ਚ 'ਬਜਟ ਇਜਲਾਸ' ਦੀ ਕਾਰਵਾਈ ਸ਼ੁਰੂ, ਵਿਰੋਧੀ ਧਿਰਾਂ ਵੱਲੋਂ ਜ਼ੋਰਦਾਰ ਹੰਗਾਮਾ
NEXT STORY