ਚੰਡੀਗੜ੍ਹ (ਰਮਨਜੀਤ ਸਿੰਘ)— ਪੰਜਾਬ ਵਿਧਾਨ ਸਭਾ ਸੈਸ਼ਨ ਦੇ 5ਵੇਂ ਦਿਨ ਦੀ ਕਾਰਵਾਈ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੇ ਭਾਸ਼ਣ ਮੌਕੇ ਹੰਗਾਮਾ ਕਰਨ ਨੂੰ ਲੈ ਕੇ ਵਿਧਾਨ ਸਭਾ ਸਪੀਕਰ ਵੱਲੋਂ ਅਕਾਲੀ ਵਿਧਾਇਕਾਂ ’ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਸਪੀਕਰ ਵੱਲੋਂ ਹੰਗਾਮਾ ਕਰ ਰਹੇ ਅਕਾਲੀ ਵਿਧਾਇਕਾਂ ਨੂੰ ਸੈਸ਼ਨ ਦੇ ਰਹਿੰਦੇ ਤਿੰਨ ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਦਨ ਦੀ ਕਾਰਵਾਈ ਨੂੰ ਫਿਰ ਤੋਂ 15 ਮਿੰਟਾਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੂੰ ਸਪੀਕਰ ਵੱਲੋਂ ਵਾਰ-ਵਾਰ ਵਾਰਨਿੰਗ ਦਿੱਤੀ ਜਾ ਰਹੀ ਸੀ ਕਿ ਸਦਨ ਦੀ ਕਾਰਵਾਈ ਵਿਚ ਵਿਘਨ ਨਾ ਪਾਇਆ ਜਾਵੇ ਪਰ ਅਕਾਲੀ ਵਿਧਾਇਕਾਂ ਵੱਲੋਂ ਮੁੜ ਤੋਂ ਹੰਗਾਮਾ ਕੀਤਾ ਗਿਆ। ਸਪੀਕਰ ਵੱਲੋਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਗੁਰਪ੍ਰਤਾਪ ਸਿੰਘ ਵਡਾਲਾ ਨੂੰ ਵਾਰ-ਵਾਰ ਇਹੀ ਅਪੀਲ ਕੀਤੀ ਜਾ ਰਹੀ ਸੀ ਕਿ ਸੈਸ਼ਨ ਦੀ ਕਾਰਵਾਈ ਚੱਲਣ ਦਿੱਤੀ ਜਾਵੇ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਭਾਸ਼ਣ ਨੂੰ ਸੁਣਿਆ ਜਾਵੇ।
ਮੁਅੱਤਲ ਕਰਨ ਤੋਂ ਬਾਅਦ ਸਦਨ ਦੀ ਵਾਚ ਵਾਰਡ ਮਾਰਸ਼ਲ ਅਕਾਲੀ ਦਲ ਦੇ ਵਿਧਾਇਕਾਂ ਨੂੰ ਸਦਨ ’ਚੋਂ ਬਾਹਰ ਕਰਨ ਲਈ ਪਹੁੰਚੇ ਤਾਂ ਅਕਾਲੀ ਦਲ ਦੇ ਵਿਧਾਇਕ ਸਦਨ ਦੇ ਵਿਚ ਧਰਨਾ ਲਗਾ ਕੇ ਬੈਠ ਗਏ, ਜਿਨ੍ਹਾਂ ਨੂੰ ਜ਼ਬਰਦਸਤੀ ਮਾਰਸ਼ਲ ਵੱਲੋਂ ਬਾਹਰ ਲਿਜਾਇਆ ਗਿਆ। ਸਸਪੈਂਡ ਹੋਣ ਵਾਲਿਆਂ ਵਿਚ ਬਿਕਰਮ ਸਿੰਘ ਮਜੀਠੀਆ ਵੀ ਸ਼ਾਮਲ ਹਨ।
ਕਾਰ ’ਚ ਆਏ 4 ਹੱਥਿਆਰਬੰਦ ਲੋਕਾਂ ਨੇ ਕੀਤੀ ਫਾਇਰਿੰਗ, 1 ਵਿਅਕਤੀ ਗੰਭੀਰ ਤੌਰ ’ਤੇ ਜ਼ਖਮੀ
NEXT STORY