ਚੰਡੀਗੜ੍ਹ (ਰਮਨਜੀਤ) : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਇਤਿਹਾਸਕ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸੱਦੇ ਗਏ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ ਹੋਣ 'ਤੇ ਸਭ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ 'ਚ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਅਗਵਾਈ ਵਿਚ ਵਿਧਾਨ ਸਭਾ ਨੇ ਅੱਜ ਪਿਛਲੇ ਇਜਲਾਸ ਤੋਂ ਲੈ ਕੇ ਹੁਣ ਤੱਕ ਵਿਛੜ ਚੁੱਕੀਆਂ ਉੱਘੀਆਂ ਸ਼ਖ਼ਸੀਅਤਾਂ, ਆਜ਼ਾਦੀ ਘੁਲਾਟੀਆਂ, ਖੇਡ ਹਸਤੀਆਂ, ਸਿਆਸੀ ਸ਼ਖ਼ਸੀਅਤਾਂ ਤੋਂ ਇਲਾਵਾ ਸਿਵਲ ਤੇ ਪੁਲਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਹ ਵੀ ਪੜ੍ਹੋ : ਹਵਸ ਦੀ ਭੁੱਖ ਨੇ ਦਰਿੰਦਾ ਬਣਾਇਆ 2 ਬੱਚਿਆਂ ਦਾ ਪਿਓ, ਸ਼ਰਮ ਦੀਆਂ ਹੱਦਾਂ ਟੱਪਦਿਆਂ ਨਾਬਾਲਗਾ ਨੂੰ ਕੀਤਾ ਗਰਭਵਤੀ
ਜਿਨ੍ਹਾਂ ਲੋਕਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ, ਉਨ੍ਹਾਂ 'ਚ ਸਾਬਕਾ ਕੇਂਦਰੀ ਰਾਜ ਮੰਤਰੀ ਆਰ. ਐਲ. ਭਾਟੀਆ, ਸਾਬਕਾ ਮੰਤਰੀ ਗੁਰਨਾਮ ਸਿੰਘ ਅਬੁਲ ਖੁਰਾਣਾ, ਸਾਬਕਾ ਮੰਤਰੀ ਗੁਲਜ਼ਾਰ ਸਿੰਘ, ਸੁਰਜੀਤ ਕੌਰ ਕਾਲਕਟ, ਰਾਧਾ ਕ੍ਰਿਸ਼ਨ, ਸਾਬਕਾ ਰਾਜ ਮੰਤਰੀ ਇੰਦਰਜੀਤ ਸਿੰਘ ਜ਼ੀਰਾ, ਸਾਬਕਾ ਮੁੱਖ ਸੰਸਦੀ ਸਕੱਤਰ ਜਗਦੀਸ਼ ਸਾਹਨੀ, ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ, ਜਗਰਾਜ ਸਿੰਘ ਗਿੱਲ, ਸਿਪਾਹੀ ਸ਼ਹੀਦ ਪ੍ਰਭਜੀਤ ਸਿੰਘ, ਆਜ਼ਾਦੀ ਘੁਲਾਟੀਏ ਕਾਲਾ ਸਿੰਘ, ਗੁਰਦੇਵ ਸਿੰਘ, ਰਣਜੀਤ ਸਿੰਘ, ਸੁਲੱਖਣ ਸਿੰਘ, ਐਥਲੀਟ ਮਿਲਖਾ ਸਿੰਘ, ਮਾਨ ਕੌਰ, ਆਈ. ਏ. ਐਸ. (ਰਿਟਾ.) ਵਾਈ. ਐਸ. ਰੱਤੜਾ, ਆਈ. ਪੀ. ਐਸ. (ਰਿਟਾ.) ਮੁਹੰਮਦ ਇਜ਼ਹਾਰ ਆਲਮ, ਸੀ. ਆਰ. ਆਰ. ਆਈ. ਡੀ. ਰਸ਼ਪਾਲ ਮਲਹੋਤਰਾ, ਕੈਬਨਿਟ ਰੈਂਕ ਮਹਿੰਦਰ ਕੌਰ ਅਤੇ ਸਾਬਕਾ ਐਸ. ਜੀ. ਪੀ. ਸੀ. ਮੈਂਬਰ ਕੁਲਦੀਪ ਸਿੰਘ ਧੋਸ ਸ਼ਾਮਲ ਹਨ। ਸਦਨ ਨੇ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਨੂੰ ਵੀ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਵਿੱਛੜੀਆਂ ਰੂਹਾਂ ਦੀ ਯਾਦ ਵਿੱਚ ਸਤਿਕਾਰ ਵੱਜੋਂ ਦੋ ਮਿੰਟ ਦਾ ਮੌਨ ਧਾਰਿਆ ਗਿਆ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਕੋਰੋਨਾ ਦੌਰ 'ਚ ਅੰਤਰਰਾਸ਼ਟਰੀ ਮੁਸਾਫ਼ਰਾਂ ਨੂੰ ਦਿੱਤੀ ਇਹ ਰਾਹਤ
ਅਕਾਲੀ ਦਲ ਨੇ ਕੀਤਾ ਪ੍ਰਦਰਸ਼ਨ
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਹੈ। ਅਕਾਲੀ ਆਗੂਆਂ ਦਾ ਕਹਿਣਾ ਸੀ ਕਿ ਕਾਂਗਰਸ ਨੇ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਹੈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਰਕਾਰ ਨੂੰ ਘੱਟੋ-ਘੱਟ 15 ਦਿਨਾਂ ਦਾ ਵਿਸ਼ੇਸ਼ ਇਜਲਾਸ ਸੱਦਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਹੁਣ ਪਿੰਡ ਬਲਬੇੜਾ 'ਚ ਸਿਆਸੀ ਪਾਰਟੀਆਂ ਦੀਆਂ ਮੀਟਿੰਗਾਂ 'ਤੇ ਲੱਗਾ ਮੁਕੰਮਲ ਬੈਨ
ਉਨ੍ਹਾਂ ਨੇ ਕਾਂਗਰਸ ਅਤੇ 'ਆਪ' ਵੱਲੋਂ ਆਪਣੇ ਵਿਧਾਇਕਾਂ ਨੂੰ ਜਾਰੀ ਕੀਤੇ ਵਿਪ੍ਹ 'ਤੇ ਵੀ ਤੰਜ ਕੱਸਦਿਆਂ ਕਿਹਾ ਕਿ ਕਾਂਗਰਸ ਅਤੇ ਆਪ ਨੂੰ ਸ਼ਾਇਦ ਆਪਣੇ ਵਿਧਾਇਕਾਂ 'ਤੇ ਯਕੀਨ ਨਹੀਂ ਸੀ ਕਿ ਉਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਇਜਲਾਸ 'ਚ ਪਹੁੰਚਣਗੇ ਜਾਂ ਨਹੀਂ। ਹਾਲਾਂਕਿ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ 11 ਵਜੇ ਤੱਕ ਵਿਸ਼ੇਸ਼ ਇਜਲਾਸ ਦੀ ਕਾਰਵਾਈ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪ੍ਰਬੰਧਕੀ ਲਾਪ੍ਰਵਾਹੀ! DC ਦਫ਼ਤਰ ਦੇ 700 ਤੋਂ ਜ਼ਿਆਦਾ ਲਾਇਸੈਂਸੀ ਹਥਿਆਰ ਹੋਏ ਨਾਜਾਇਜ਼!
NEXT STORY