ਚੰਡੀਗੜ੍ਹ (ਰਮਨਜੀਤ) : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਬੀ. ਐੱਸ. ਐੱਫ. ਮੁੱਦੇ ਨੂੰ ਲੈ ਕੇ ਮਤਾ ਪੇਸ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬੀ. ਐੱਸ. ਐੱਫ. ਵੱਲੋਂ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦਾ ਫ਼ੈਸਲਾ ਪੰਜਾਬ ਦੇ ਲੋਕਾਂ ਅਤੇ ਪੰਜਾਬ ਦੀ ਪੁਲਸ 'ਤੇ ਬੇਇਤਬਾਰੀ ਦਾ ਪ੍ਰਗਟਾਵਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨ ਨੇ ਸਿੰਘੂ ਬਾਰਡਰ 'ਤੇ ਕੀਤੀ ਖ਼ੁਦਕੁਸ਼ੀ, ਇਸ ਕਾਰਨ ਚੁੱਕਿਆ ਖ਼ੌਫ਼ਨਾਕ ਕਦਮ
ਉਨ੍ਹਾਂ ਕਿਹਾ ਕਿ ਕੇਂਦਰ ਨੂੰ ਇੰਨਾ ਵੱਡਾ ਫ਼ੈਸਲਾ ਲੈਣ ਤੋਂ ਪਹਿਲਾਂ ਪੰਜਾਬ ਸਰਕਾਰ ਨਾਲ ਵਿਚਾਰ-ਵਟਾਂਦਰਾ ਕਰਨਾ ਚਾਹੀਦਾ ਸੀ। ਰੰਧਾਵਾ ਨੇ ਕਿਹਾ ਕਿ ਪੰਜਾਬ 'ਚ ਕਾਨੂੰਨ-ਵਿਵਸਥਾ ਦੀ ਸਥਿਤੀ ਮਜ਼ਬੂਤ ਹੈ ਅਤੇ ਬੀ. ਐੱਸ. ਐੱਫ. ਦਾ ਅਧਿਕਾਰ ਖੇਤਰ ਵਧਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਸਰਬ ਸੰਮਤੀ ਨਾਲ ਕੇਂਦਰ ਸਰਕਾਰ ਦੀ ਇਸ ਕਾਰਵਾਈ ਦੀ ਨਿਖ਼ੇਧੀ ਕੀਤੀ ਹੈ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਮਿਤੀ 11-10-2021 ਨੂੰ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਨੂੰ ਤੁਰੰਤ ਵਾਪਸ ਲਵੇ। ਇਸ ਲਈ ਪੰਜਾਬ ਵਿਧਾਨ ਸਭਾ ਵੱਲੋਂ ਸਰਬ ਸੰਮਤੀ ਨਾਲ ਇਸ ਸਬੰਧੀ ਕੇਂਦਰ ਦੀ ਨੋਟੀਫਿਕੇਸ਼ਨ ਨੂੰ ਰੱਦ ਕਰਨ ਸਬੰਧੀ ਮਤਾ ਪਾਸ ਕੀਤਾ ਗਿਆ।
ਇਹ ਵੀ ਪੜ੍ਹੋ : ਵਿਧਾਇਕਾ ਰੁਪਿੰਦਰ ਰੂਬੀ ਦੇ ਕਾਂਗਰਸ 'ਚ ਸ਼ਾਮਲ ਹੋਣ 'ਤੇ ਬੋਲੇ CM ਚੰਨੀ, 'ਵਧਾਈਆਂ ਭੈਣੇ ਤੈਨੂੰ ਵਧਾਈਆਂ ਨੀ...'
ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦਾ ਵਾਕਆਊਟ
ਇਸ ਦੌਰਾਨ ਸਦਨ ਅੰਦਰ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਸਰਕਾਰ ਨੂੰ ਵੱਖ-ਵੱਖ ਮੁੱਦਿਆਂ 'ਤੇ ਘੇਰਿਆ ਗਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਆਮ ਆਦਮੀ ਪਾਰਟੀ ਵੱਲੋਂ ਸਦਨ ਅੰਦਰ ਡੀ. ਏ. ਪੀ. ਖ਼ਾਦ ਦੀ ਕਿੱਲਤ ਦਾ ਮੁੱਦਾ ਚੁੱਕਿਆ ਗਿਆ ਹੈ। ਆਪ ਆਗੂ ਡੀ. ਏ. ਪੀ. ਖ਼ਾਦ ਦੀਆਂ ਖ਼ਾਲੀ ਬੋਰੀਆਂ ਲੈ ਕੇ ਸਦਨ ਅੰਦਰ ਪਹੁੰਚੇ। ਇਸ ਦੌਰਾਨ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਨਾਅਰੇਬਾਜ਼ੀ ਕਰਦੇ ਹੋਏ ਸਦਨ 'ਚੋਂ ਵਾਕਆਊਟ ਕੀਤਾ ਗਿਆ।
ਇਹ ਵੀ ਪੜ੍ਹੋ : ਵਿਸ਼ੇਸ਼ ਇਜਲਾਸ : ਪੰਜਾਬ ਵਿਧਾਨ ਸਭਾ ਬਾਹਰ ਅਕਾਲੀ ਦਲ ਤੇ 'ਆਪ' ਦਾ ਜ਼ਬਰਦਸਤ ਪ੍ਰਦਰਸ਼ਨ (ਤਸਵੀਰਾਂ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
UAE ’ਚ ਨਿਕਲੀਆਂ ਇਨ੍ਹਾਂ Workers ਲਈ ਨੌਕਰੀਆਂ
NEXT STORY