ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਉਸ ਵੇਲੇ ਜ਼ਬਰਦਸਤ ਹੰਗਾਮਾ ਹੋ ਗਿਆ, ਜਦੋਂ ਮੁੱਖ ਮੰਤਰੀ ਚਰਨਜੀਤ ਸਿੰਘ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਕਾਲੀ ਆਗੂ ਬਿਕਰਮ ਮਜੀਠੀਆ ਨਾਲ ਤਿੱਖੀ ਤਕਰਾਰ ਹੋ ਗਈ। ਮੁੱਖ ਮੰਤਰੀ ਚੰਨੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਨਸ਼ਿਆਂ ਨਾਲ ਜੁੜਿਆ ਹੋਇਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨ ਨੇ ਸਿੰਘੂ ਬਾਰਡਰ 'ਤੇ ਕੀਤੀ ਖ਼ੁਦਕੁਸ਼ੀ, ਇਸ ਕਾਰਨ ਚੁੱਕਿਆ ਖ਼ੌਫ਼ਨਾਕ ਕਦਮ
ਇਸ 'ਤੇ ਮਜੀਠੀਆ ਵੱਲੋਂ ਚੋਰ ਮਚਾਏ ਸ਼ੋਰ ਦੇ ਨਾਅਰੇ ਲਾਏ ਗਏ। ਇਸ ਦੌਰਾਨ ਮੁੱਖ ਮੰਤਰੀ ਚੰਨੀ ਦਾ ਸਾਥ ਦਿੰਦਿਆਂ ਨਵਜੋਤ ਸਿੱਧੂ ਦੀ ਵੀ ਮਜੀਠੀਆ ਨਾਲ ਤਿੱਖੀ ਬਹਿਸਬਾਜ਼ੀ ਹੋਈ। ਬਿਕਰਮ ਮਜੀਠੀਆ ਨੇ ਨਵਜੋਤ ਸਿੱਧੂ ਨੂੰ ਵੀ ਉਨ੍ਹਾਂ ਦੇ ਤਰੀਕੇ ਨਾਲ ਘੇਰਿਆ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਅੰਦਰ 'ਰੰਧਾਵਾ' ਵੱਲੋਂ BSF ਮੁੱਦੇ ਨੂੰ ਲੈ ਕੇ ਮਤਾ ਪੇਸ਼, ਅਕਾਲੀ ਦਲ ਤੇ 'ਆਪ' ਦਾ ਵਾਕਆਊਟ
ਜਦੋਂ ਨਵਜੋਤ ਸਿੱਧੂ ਬਿਕਰਮ ਮਜੀਠੀਆ ਅਤੇ ਸੁਖਬੀਰ ਬਾਦਲ 'ਤੇ ਨਿੱਜੀ ਹਮਲੇ ਕਰ ਰਹੇ ਸਨ ਤਾਂ ਮਜੀਠੀਆ ਨੇ ਵੀ ਨਾਅਰੇਬਾਜ਼ੀ ਕਰਦੇ ਹੋਏ ਕਿਹਾ ਕਿ ਰਾਹੁਲ ਗਾਂਧੀ ਨੂੰ ਪੱਪੂ ਕਹਿਣ ਵਾਲਾ ਕੌਣ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਸ੍ਰੀ ਮੁਕਤਸਰ ਸਾਹਿਬ ’ਚ ਸ਼ਰੇਆਮ ਗੁੰਡਾਗਰਦੀ, ਲੜਾਈ ਦੌਰਾਨ ਚੱਲੇ ਇੱਟਾ, ਰੋੜੇ
NEXT STORY