ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਦੌਰਾਨ ਚੰਨੀ ਸਰਕਾਰ ਬਿਜਲੀ ਸਮਝੌਤਿਆਂ ਨੂੰ ਲੈ ਕੇ ਵ੍ਹਾਈਟ ਪੇਪਰ ਪੇਸ਼ ਕਰਨ ਜਾ ਰਹੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਖ਼ੁਦ ਇਹ ਵ੍ਹਾਈਟ ਪੇਪਰ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਦਨ ਅੰਦਰ ਸਾਲ 2013 ਦਾ ਕਾਂਟ੍ਰੈਕਟ ਫਾਰਮਿੰਗ ਐਕਟ ਵੀ ਰੱਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨ ਨੇ ਸਿੰਘੂ ਬਾਰਡਰ 'ਤੇ ਕੀਤੀ ਖ਼ੁਦਕੁਸ਼ੀ, ਇਸ ਕਾਰਨ ਚੁੱਕਿਆ ਖ਼ੌਫ਼ਨਾਕ ਕਦਮ
ਇਸ ਦੀ ਥਾਂ 'ਤੇ ਪੰਜਾਬ ਐਗਰੀਕਲਚਰ ਮਾਰਕਿਟ ਸੋਧ ਬਿੱਲ-2021 ਪਾਸ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਬੀ. ਐੱਸ. ਐੱਫ. ਦੇ ਵਧੇ ਅਧਿਕਾਰ ਖੇਤਰ ਬਾਰੇ ਨੋਟੀਫਿਕੇਸ਼ਨ ਖ਼ਿਲਾਫ਼ ਸਦਨ ਅੰਦਰ ਮਤਾ ਪਾਸ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਅੰਦਰ 'ਰੰਧਾਵਾ' ਵੱਲੋਂ BSF ਮੁੱਦੇ ਨੂੰ ਲੈ ਕੇ ਮਤਾ ਪੇਸ਼, ਅਕਾਲੀ ਦਲ ਤੇ 'ਆਪ' ਦਾ ਵਾਕਆਊਟ
ਇਹ ਮਤਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪੇਸ਼ ਕੀਤਾ ਗਿਆ ਸੀ, ਜਿਸ ਨੂੰ ਸਰਬ ਸੰਮਤੀ ਨਾਲ ਸਦਨ ਅੰਦਰ ਪਾਸ ਕਰ ਦਿੱਤਾ ਗਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਵੱਡੀ ਖ਼ਬਰ: ਅਕਾਲੀ ਦਲ ਦੇ ਉਮੀਦਵਾਰ ਨੋਨੀ ਮਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ
NEXT STORY