ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਮਾਈਨਿੰਗ ਨੂੰ ਲੈ ਕੇ ਜ਼ੋਰਦਾਰ ਬਹਿਸ ਹੋਈ। ਮਾਈਨਿੰਗ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਮੁੱਦਾ ਵਿਧਾਨ ਸਭਾ 'ਚ ਜ਼ੋਰ-ਸ਼ੋਰ ਨਾਲ ਚੁੱਕਿਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਿਰ ਕਰਜ਼ਾ ਅੱਜ 3 ਲੱਖ ਕਰੋੜ ਤੋਂ ਪਾਰ ਹੋ ਗਿਆ ਹੈ। ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਰਾਜਾ ਵੜਿੰਗ ਨੇ ਕਿਹਾ ਸੀ ਕਿ ਜੇਕਰ ਸਾਡੀ ਸਰਕਾਰ 20 ਹਜ਼ਾਰ ਕਰੋੜ ਰੁਪਏ ਇਕੱਠੇ ਕਰ ਦੇਵੇ ਤਾਂ ਉਹ ਕਦੇ ਸਦਨ 'ਚ ਨਹੀਂ ਵੜਨਗੇ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਸਰਕਾਰ ਦੀ ਐਕਸਾਈਜ਼ ਪਾਲਿਸੀ ਨੂੰ ਹਾਈਕੋਰਟ 'ਚ ਚੁਣੌਤੀ, ਅੱਜ ਹੋਵੇਗੀ ਸੁਣਵਾਈ
ਹਰਜੋਤ ਬੈਂਸ ਨੇ ਕਿਹਾ ਕਿ ਪਿਛਲੇ 20 ਸਾਲਾਂ ਦੌਰਾਨ 40 ਹਜ਼ਾਰ ਕਰੋੜ ਰੁਪਏ ਦੀ ਲੁੱਟ ਹੋਈ ਹੈ। ਉਨ੍ਹਾਂ ਕਿਹਾ ਕਿ 5 ਸਾਲਾਂ 'ਚ ਕਾਂਗਰਸ ਸਰਕਾਰ ਦੇ ਸਮੇਂ 60 ਹਜ਼ਾਰ ਕਰੋੜ ਰੁਪਏ ਦੀ ਲੁੱਟ ਹੋਈ ਹੈ। ਉਨ੍ਹਾਂ ਨੇ ਰਾਜਾ ਵੜਿੰਗ ਨੂੰ ਚੈਲੰਜ ਕਰਦਿਆਂ ਕਿਹਾ ਕਿ ਕੀ ਉਹ ਹੁਣ ਹਾਊਸ ਛੱਡਣਗੇ ਜਾਂ ਨਹੀਂ ਛੱਡਣਗੇ।
ਇਹ ਵੀ ਪੜ੍ਹੋ : ਡੇਰਾਬੱਸੀ 'ਚ ਨੌਜਵਾਨ 'ਤੇ ਗੋਲੀ ਚਲਾਉਣ ਵਾਲੇ ਪੁਲਸ ਮੁਲਾਜ਼ਮ 'ਤੇ ਵੱਡੀ ਕਾਰਵਾਈ, ਦਰਜ ਹੋਈ FIR
ਇਸ 'ਤੇ ਜਵਾਬ ਦਿੰਦਿਆਂ ਰਾਜਾ ਵੜਿੰਗ ਨੇ ਕਿਹਾ ਕਿ 'ਆਪ' ਸਰਕਾਰ ਜਦੋਂ ਸੱਤਾ 'ਚ ਆਈ ਸੀ ਤਾਂ ਕਿਹਾ ਗਿਆ ਸੀ ਕਿ ਅਸੀਂ 20 ਹਜ਼ਾਰ ਕਰੋੜ ਰੁਪਿਆ ਰੇਤੇ 'ਚੋਂ ਲੈ ਕੇ ਆਵਾਂਗੇ। ਉਨ੍ਹਾਂ ਕਿਹਾ ਕਿ ਮੈਂ ਇਹ ਕਿਹਾ ਸੀ ਕਿ ਜੇਕਰ ਸੂਬਾ ਸਰਕਾਰ ਦਾ 20 ਹਜ਼ਾਰ ਕਰੋੜ ਰੈਵੇਨਿਊ ਆ ਗਿਆ ਤਾਂ ਮੈਂ ਸਦਨ 'ਚ ਨਹੀਂ ਆਵਾਂਗਾ ਪਰ ਹਰਜੋਤ ਬੈਂਸ ਇਸ ਗੱਲ ਨੂੰ ਕਿਸੇ ਹੋਰ ਪਾਸੇ ਲੈ ਗਏ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਿਮਰਨਜੀਤ ਮਾਨ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਲੋਕ ਸਭਾ 'ਚ ਰਿਸ਼ਤੇਦਾਰਾਂ ਦੀ ਗਿਣਤੀ ਵਧੀ
NEXT STORY