ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਸਦਨ ਦੀ ਤੀਜੇ ਦਿਨ ਦੀ ਕਾਰਵਾਈ ਦੌਰਾਨ ਕਾਂਗਰਸ ਨੇ ਹਿੱਸਾ ਨਹੀਂ ਲਿਆ। ਦੱਸਣਯੋਗ ਹੈ ਕਿ ਸਦਨ 'ਚ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਕਾਫੀ ਗਰਮਾ-ਗਰਮੀ ਹੋ ਗਈ ਸੀ, ਜਿਸ ਤੋਂ ਬਾਅਦ ਜਿੱਥੇ ਅੱਜ ਸਦਨ ਦੀ ਕਾਰਵਾਈ ਜਾਰੀ ਹੈ।
ਇਹ ਵੀ ਪੜ੍ਹੋ : ਹੋਲੀ 'ਤੇ ਟਰੇਨਾਂ 'ਚ ਭੀੜ ਨੂੰ ਦੇਖਦਿਆਂ ਰੇਲਵੇ ਵਿਭਾਗ ਨੇ ਲਿਆ ਅਹਿਮ ਫ਼ੈਸਲਾ
ਉੱਥੇ ਹੀ ਕਾਂਗਰਸ ਸਦਨ ਦੇ ਬਾਹਰ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦੇ ਨਾਲ ਧਰਨੇ 'ਤੇ ਬੈਠੀ ਹੋਈ ਹੈ। ਸਦਨ ਦੀ ਕਾਰਵਾਈ ਦੌਰਾਨ ਖੇਤੀਬਾੜੀ ਮੰਤਰੀ ਵੱਲੋਂ ਸਵਾਲਾਂ ਦੇ ਜਵਾਬ ਦਿੱਤੇ ਜਾ ਰਹੇ ਹਨ। ਵਿਧਾਨ ਸਭਾ 'ਚ ਜ਼ਮੀਨਾਂ ਦੀਆਂ ਰਜਿਸਟਰੀਆਂ ਲਈ ਐੱਨ. ਓ. ਸੀ. ਸਬੰਧੀ ਪਾਲਿਸੀ ਬਣਾਉਣ ਦਾ ਮੁੱਦਾ ਵੀ ਚੁੱਕਿਆ ਗਿਆ।
ਇਹ ਵੀ ਪੜ੍ਹੋ : ਭਾਰਤੀ ਖੇਤਰ 'ਚ ਫਿਰ ਪਾਕਿਸਤਾਨੀ ਡਰੋਨ ਦੀ ਦਸਤਕ, BSF ਨੇ ਕੀਤੀ ਫਾਇਰਿੰਗ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਬੇਅਦਬੀ ਮਾਮਲੇ ਨੂੰ ਲੈ ਕੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦਾ ਵੱਡਾ ਬਿਆਨ
NEXT STORY