Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    2:52:09 PM

  • us singer millben claims   cockroach janata party   receiving funds from us donors

    'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ...

  • people set fire to the medical store of the killer of the parvinder jhota

    ਝੋਟੇ ਦੇ ਕਾਤਲ ਦੇ ਮੈਡੀਕਲ ਸਟੋਰ ਨੂੰ ਲੋਕਾਂ ਨੇ ਲਾ...

  • duty anganwadi worker highway

    ਡਿਊਟੀ 'ਤੇ ਜਾ ਰਹੀ ਆਂਗਣਵਾੜੀ ਵਰਕਰ ਨਾਲ ਵੱਡਾ...

  • school  college  holiday

    ਕਈ ਸਕੂਲਾਂ, ਕਾਲਜਾਂ ਵਿਚ ਛੁੱਟੀ, ਪਰਵਿੰਦਰ ਝੋਟਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਤੌਰ ’ਤੇ ਬੁਲਾਏ ਇਕ ਰੋਜ਼ਾ ਸਮਾਗਮ ਦੌਰਾਨ 7 ਬਿੱਲ ਪਾਸ

PUNJAB News Punjabi(ਪੰਜਾਬ)

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਤੌਰ ’ਤੇ ਬੁਲਾਏ ਇਕ ਰੋਜ਼ਾ ਸਮਾਗਮ ਦੌਰਾਨ 7 ਬਿੱਲ ਪਾਸ

  • Updated: 29 Aug, 2020 10:30 AM
Chandigarh
punjab vidhan sabha 7th bill paas
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਕੋਰੋਨਾ ਮਹਾਮਾਰੀ ਦੌਰਾਨ ਪੰਜਾਬ ਵਿਧਾਨ ਸਭਾ ਦੇ ਸ਼ੁੱਕਰਵਾਰ ਨੂੰ ਵਿਸ਼ੇਸ਼ ਤੌਰ ’ਤੇ ਬੁਲਾਏ ਗਏ ਇੱਕ ਰੋਜ਼ਾ ਸੈਸ਼ਨ ਦੌਰਾਨ ਸਰਬਸੰਮਤੀ ਨਾਲ ਸੱਤ ਬਿੱਲ ਪਾਸ ਕੀਤੇ ਗਏ। ਸਮਾਗਮ ਦੀ ਪ੍ਰਧਾਨਗੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕੀਤੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਕਈ ਕੈਬਨਿਟ ਸਾਥੀਆਂ ਨਾਲ ਇਸ ਸਮਾਗਮ ਵਿੱਚ ਸ਼ਾਮਲ ਹੋਏ।
ਇਸ ਸੈਸ਼ਨ ਦੌਰਾਨ ਸਦਨ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਤਰਨ ਤਾਰਨ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਯੂਨੀਵਰਸਿਟੀ ਆਫ਼ ਲਾਅ ਸਥਾਪਤ ਕਰਨ ਸਬੰਧੀ ਬਿੱਲ ਪਾਸ ਕੀਤਾ ਗਿਆ। ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ ਬਿੱਲ-2020 ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਪੇਸ਼ ਕੀਤਾ ਗਿਆ, ਜਿਸ ਵਿੱਚ ਕਾਨੂੰਨੀ ਸਿੱਖਿਆ ਦੇ ਵਿਕਾਸ ਅਤੇ ਉੱਨਤੀ ਅਤੇ ਕਾਨੂੰਨ ਦੇ ਖੇਤਰ ਅਤੇ ਸਬੰਧਤ ਮਾਮਲਿਆਂ ਲਈ ਵਿਸ਼ੇਸ਼ ਅਤੇ ਯੋਜਨਾਬੱਧ ਨਿਰਦੇਸ਼, ਖੋਜ ਅਤੇ ਸਿਖਲਾਈ ਪ੍ਰਦਾਨ ਕਰਨ ਦੇ ਉਦੇਸ਼ਾਂ ਨਾਲ ਇਕ ਸਟੇਟ ਯੂਨੀਵਰਸਿਟੀ ਸਥਾਪਤ ਕਰਨਾ ਹੈ।

ਯੂਨੀਵਰਸਿਟੀ ਦੇ ਹੋਰ ਉਦੇਸ਼ਾਂ ਵਿੱਚ ਲੋਕ ਚਿੰਤਾ ਦੇ ਸਮਕਾਲੀ ਮੁੱਦਿਆਂ ਅਤੇ ਉਨ੍ਹਾਂ ਦੇ ਕਾਨੂੰਨੀ ਪ੍ਰਭਾਵਾਂ ਦਾ ਲੋਕਾਂ ਦੇ ਲਾਭ ਲਈ ਵਿਸ਼ਲੇਸ਼ਣ ਅਤੇ ਪੇਸ਼ ਕਰਨ ਦੀ ਸਮਰੱਥਾ ਵਿਚ ਸੁਧਾਰ ਕਰਨਾ, ਭਾਰਤ ਅਤੇ ਵਿਦੇਸ਼ਾਂ ਵਿੱਚ ਉੱਚ ਸਿਖਲਾਈ ਅਤੇ ਖੋਜ ਸੰਸਥਾਵਾਂ ਨਾਲ ਸੰਪਰਕ ਕਰਨਾ, ਕਾਨੂੰਨ ਨਾਲ ਸਬੰਧਤ ਸਾਰੇ ਵਿਸ਼ਿਆਂ ’ਤੇ ਪੱਤ੍ਰਿਕਾ, ਖਾਸ ਵਿਸ਼ੇ ’ਤੇ ਪੁਸਤਕ, ਅਧਿਐਨ ਕਿਤਾਬਾਂ, ਰਿਪੋਰਟਾਂ, ਰਸਾਲਿਆਂ ਅਤੇ ਹੋਰ ਸਾਹਿਤ ਪ੍ਰਕਾਸ਼ਿਤ ਕਰਨਾ, ਪ੍ਰੀਖਿਆਵਾਂ ਕਰਵਾਉਣਾ ਅਤੇ ਡਿਗਰੀਆਂ ਤੇ ਹੋਰ ਅਕਾਦਮਿਕ ਉਪਬਾਧੀਆਂ ਪ੍ਰਦਾਨ ਕਰਨਾ, ਕਾਨੂੰਨੀ, ਵਿਧਾਨਿਕ ਅਤੇ ਨਿਆਂਇਕ ਸੰਸਥਾਵਾਂ ਨਾਲ ਸਬੰਧਤ ਅਧਿਐਨ ਅਤੇ ਸਿਖਲਾਈ ਪ੍ਰਾਜੈਕਟ ਚਲਾਉਣ ਤੋਂ ਇਲਾਵਾ ਇਨ੍ਹਾਂ ਦਾ ਅਧਿਐਨ ਕਰਨਾ ਅਤੇ ਹੋਰ ਅਜਿਹੇ ਸਾਰੇ ਕੰਮ ਕਰਨਾ ਜੋ ਯੂਨੀਵਰਸਿਟੀ ਦੇ ਸਾਰੇ ਜਾਂ ਕਿਸੇ ਵੀ ਉਦੇਸ਼ਾਂ ਦੀ ਪ੍ਰਾਪਤੀ ਲਈ 
ਅਨੁਕੂਲ ਜਾਂ ਜ਼ਰੂਰੀ ਹੋਣ।

ਸਦਨ ਵੱਲੋਂ ਸਰਬਸੰਮਤੀ ਨਾਲ ਪੰਜਾਬ ਗੁੱਡ ਕੰਡਕਟ ਪ੍ਰਜ਼ਿਨਰਜ਼ (ਆਰਜ਼ੀ ਰਿਹਾਈ) ਸੋਧ ਬਿੱਲ, 2020 ਨੂੰ ਵੀ ਮਨਜ਼ੂਰੀ ਦਿੱਤੀ ਗਈ।ਬਿੱਲ ਪੇਸ਼ ਕਰਦਿਆਂ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਇਸ ਦੇ ਅਮਲੀ ਜਾਮਾ ਪਹਿਨਣ ਨਾਲ ਸੰਕਟਕਾਲੀ ਸਮਿਆਂ, ਮਹਾਂਮਾਰੀਆਂ ਅਤੇ ਆਪਾਤਕਾਲੀਨ ਪ੍ਰਸਥਿਤੀਆਂ ਦੌਰਾਨ ਪੈਰੋਲ ਦੇ ਸਮੇਂ ਵਿੱਚ ਵਾਧਾ ਕਰਨ ਦਾ ਰਾਹ ਖੁੱਲ੍ਹੇਗਾ। ਇਹ ਕਾਨੂੰਨ ਲੈ ਕੇ ਆਉਣ ਪਿੱਛੇ ਤਰਕ ਜੇਲ੍ਹ ਵਿਭਾਗ ਨੂੰ ਅਜਿਹੇ ਕਦਮ ਉਠਾਉਣ ਦੇ ਯੋਗ ਬਣਾਉਣਾ ਹੈ, ਜਿਸ ਨਾਲ ਜੇਲ੍ਹਾਂ ਨੂੰ ਭੀੜ ਮੁਕਤ ਕਰਨ ਦੇ ਨਾਲ ਨਾਲ ਕੋਵਿਡ ਮੁਕਤ ਰੱਖਣ ਨੂੰ ਯਕੀਨੀ ਬਣਾਉਣਾ ਹੈ ਕਿਉਂ ਜੋ ਪੈਰੋਲ/ਅੰਤਰਿਮ ਜ਼ਮਾਨਤ ‘ਤੇ ਰਿਹਾਅ ਹੋਏ ਬੰਦੀ, ਜੋ ਸੂਬੇ ਦੇ ਵੱਖ-ਵੱਖ ਖੇਤਰਾਂ ਜਾਂ ਸੂਬੇ ਤੋਂ ਬਾਹਰ ਰਹਿ ਰਹੇ ਹਨ, ਦੇ ਦੁਬਾਰਾ ਜੇਲ੍ਹ ਵਿੱਚ ਆਉਣ ਨਾਲ ਬਾਕੀ ਕੈਦੀਆਂ ਵਿੱਚ ਕੋਵਿਡ-19 ਦੀ ਲਾਗ ਫੈਲਣ ਦਾ ਖ਼ਤਰਾ ਵਧੇਗਾ। 

 

ਵਿਧਾਨ ਸਭਾ ਨੇ ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ (ਦੂਜੀ ਸੋਧ) ਬਿੱਲ 2020 ਨੂੰ ਵੀ ਪਾਸ ਕਰ ਦਿੱਤਾ ਹੈ। ਇਹ ਬਿੱਲ ਪੇਸ਼ ਕਰਦਿਆਂ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਕਾਰਨ ਸੂਬਾ ਸਰਕਾਰ ਦੇ ਸਰੋਤਾਂ ‘ਤੇ ਮਾੜੇ ਪ੍ਰਭਾਵ ਪਏ ਹਨ ਜਿਸ ਦੇ ਮੱਦੇਨਜ਼ਰ, ਭਾਰਤ ਸਰਕਾਰ ਨੇ ਸਾਲ 2020-2021 ਲਈ ਕੁੱਲ ਰਾਜ ਘਰੇਲੂ ਉਤਪਾਦ (ਜੀਐਸਡੀਪੀ) ਦਾ 2.0 ਫੀਸਦੀ ਤੱਕ ਵਾਧੂ ਕਰਜ਼ਾ ਲੈਣ ਦੀ ਸੀਮਾ ਵਧਾ ਕੇ ਰਾਹਤ ਦਿੱਤੀ ਹੈ, ਜਿਸ ਵਿਚ ਕੁਝ ਵਿਸ਼ੇਸ਼ ਸੂਬਾ ਪੱਧਰੀ ਸੁਧਾਰ ਲਾਗੂ ਕੀਤੇ ਜਾ ਸਕਦੇ ਹਨ।  ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਸੂਬਾ ਸਰਕਾਰ ਦੇ ਸਰੋਤਾਂ ਨੂੰ ਮਜ਼ਬੂਤੀ ਪ੍ਰਦਾਨ ਕਰਨਾ ਹੈ। ਪੰਜਾਬ ਸਰਕਾਰ ਨੂੰ ਸਾਲ 2020-2021 ਲਈ ਕੁੱਲ ਰਾਜ ਘਰੇਲੂ ਉਤਪਾਦ (ਜੀਐਸਡੀਪੀ) ਦਾ 2.0 ਫੀਸਦੀ ਤੱਕ ਵਾਧੂ ਕਰਜ਼ਾ ਲੈਣ ਦੀ ਛੋਟ ਮਿਲੀ ਹੈ ਜੋ 12130.00 ਕਰੋੜ ਰੁਪਏ  ਬਣਦੀ ਹੈ। ਇਹ ਸੂਬੇ ਦੀ ਵੱਧ ਤੋਂ ਵੱਧ ਕਰਜ਼ਾ ਲੈਣ ਦੀ ਹੱਦ ਜੋ ਜੀਐਸਡੀਪੀ ਦਾ 3 ਫੀਸਦੀ ਹੈ, ਤੋਂ ਵੱਖ ਹੋਵੇਗੀ। ਹਾਲਾਂਕਿ, ਕਰਜ਼ ਲੈਣ ਦੀਆਂ ਸੀਮਾਵਾਂ ਵਿੱਚ ਢਿੱਲ 0.5 ਫੀਸਦੀ ਤੱਕ ਸ਼ਰਤ ਰਹਿਤ ਹੈ ਅਤੇ ਬਾਕੀ 1.5 ਫੀਸਦੀ ‘ਤੇ ਢਿੱਲ ਇਕ ਦੇਸ਼ ਇਕ ਰਾਸ਼ਨ ਕਾਰਡ ਪ੍ਰਣਾਲੀ ਲਾਗੂ ਕਰਨ, ਕਾਰੋਬਾਰ ਵਿਚ ਸੁਧਾਰ ਦੀ ਸਹੂਲਤ, ਸ਼ਹਿਰੀ ਸਥਾਨਕ ਸੰਸਥਾ/ਸਹੂਲਤ ਸੁਧਾਰ; ਅਤੇ ਪਾਵਰ ਸੈਕਟਰ ਵਰਗੇ ਸੁਧਾਰਾਂ ਨੂੰ ਲਾਗੂ ਕਰਨਾ ਸ਼ਰਤ ਅਨੁਸਾਰ ਹੋਵੇਗਾ। ਉਨ੍ਹਾਂ ਕਿਹਾ ਕਿ ਉਪਰੋਕਤ ਦਰਸਾਏ ਅਨੁਸਾਰ ਬਿੱਲ ਵਿਚ ਵਿੱਤੀ ਵਰ੍ਹੇ 2020-21 ਦੌਰਾਨ, ਐਫਆਰਬੀਐਮ ਐਕਟ, 2003 ਦੇ ਅਧੀਨ ਪੰਜਾਬ ਸੂਬੇ ਦੀ 3 ਫੀਸਦੀ ਤੋਂ ਵੱਧ ਜੀਐਸਡੀਪੀ ਨੈੱਟ ਉਧਾਰ ਲੈਣ ਸਬੰਧੀ 12130.00 ਕਰੋੜ ਰੁਪਏ ਦੇ ਵਾਧੂ ਉਧਾਰ ਲਈ ਵਿਚਾਰ ਕੀਤਾ ਜਾਵੇਗਾ।

ਪੰਜਾਬ ਵਿਧਾਨ ਸਭਾ ਨੇ ਪੰਜਾਬ ਕਲੀਨਿਕਲ ਅਸਟੈਬਲਿਸ਼ਮੈਂਟ (ਰਜਿਸਟਰੇਸ਼ਨ ਅਤੇ ਰੈਗੂਲੇਸ਼ਨ) ਬਿੱਲ-2020 ਨੂੰ ਮਨਜੂਰੀ ਦੇ ਦਿੱਤੀ ਹੈ। ਬਿੱਲ ਪੇਸ਼ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਸ ਸਮੇਂ ਪੰਜਾਬ ਰਾਜ ਵਿੱਚ ਨਿੱਜੀ ਕਲੀਨਿਕਲ ਅਦਾਰਿਆਂ ਨੂੰ ਰਜਿਸਟਰ ਕਰਨ ਜਾਂ ਇਸ ਨੂੰ ਨਿਯਮਤ ਕਰਨ ਲਈ ਕੋਈ ਕਾਨੂੰਨ ਨਹੀਂ ਹੈ, ਇਸ ਕਾਨੂੰਨ ਦਾ ਉਦੇਸ਼ ਕਲੀਨਿਕ ਅਦਾਰਿਆਂ ਨੂੰ ਨਿਯਮਿਤ ਕਰਨਾ ਹੈ ਤਾਂ ਜੋ ਉਨ੍ਹਾਂ ਦੇ ਕੰਮਕਾਜ ਵਿਚ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਦਾ ਉਦੇਸ਼ ਜਨਤਕ ਇਲਾਜ ਵਿਵਸਥਾ ਦੀ ਗੁਣਵੱਤਾ ਵਧਾਉਣਾ, ਮਰੀਜ਼ਾਂ ਤੋਂ ਜਿਆਦਾ ਫੀਸ ਵਸੂਲੀ ਨੂੰ ਰੋਕਣ ਤੋਂ ਇਲਾਵਾ ਨਿਯਮ ਨਿਰਧਾਰਿਤ ਕਰਨਾ, ਫਿਜ਼ੀਕਲ ਮਾਪਦੰਡ, ਮੈਡੀਕਲ ਮਾਪਦੰਡ, ਅਮਲੇ ਦੇ ਨਿਯਮ, ਰਿਕਾਰਡ ਦਾ ਰੱਖ-ਰਖਾਓ ਅਤੇ ਰਿਪੋਰਟਿੰਗ ਆਦਿ ਬਾਰੇ ਸ਼ਰਤਾਂ ਤੈਅ ਕਰਨਾ ਹੈ। ਇਸਨੂੰ ਕਾਨੂੰਨੀ ਰੂਪ ਮਿਲਣ ਨਾਲ ਅਜਿਹੇ ਅਦਾਰੇ ਕੁਦਰਤੀ ਆਫਤਾਂ ਅਤੇ ਮਹਾਂਮਾਰੀ ਦੇ ਸਮੇਂ ਸੂਬੇ ਦਾ ਸਮਰਥਨ ਕਰਨਗੇ।

ਵਿਧਾਨ ਸਭਾ ਨੇ ਕੰਟਰੈਕਟ ਲੇਬਰ (ਰੈਗੂਲੇਸ਼ਨ ਐਂਡ ਐਬਲੀਸ਼ਨ) (ਪੰਜਾਬ ਸੋਧ) ਬਿੱਲ, 2020 ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਬਿੱਲ ਪੇਸ਼ ਕਰਦਿਆਂ ਪੰਜਾਬ ਦੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਲੋੜੀਂਦੀ ਸੋਧ ਵਿਚ ਨਿਯਮਾਂ ਵਿਚ ਵਰਕਰਾਂ ਦੀ ਗਿਣਤੀ ਵਧਾਉਣ ਲਈ 20 ਤੋਂ 50 ਤਕ ਕੰਟਰੈਕਟ ਲੇਬਰ (ਰੈਗੂਲੇਸ਼ਨ ਐਂਡ ਐਬੋਲਿਸ਼ਨ) ਐਕਟ, 1970 ਦੀ ਧਾਰਾ 1 ਦੀ ਉਪ ਧਾਰਾ (4) ਦੀ ਉਪ-ਧਾਰਾ (ਏ) ਅਤੇ (ਬੀ) ਵਿਚ ਲੋੜੀਂਦੀ ਸੋਧ ਨੂੰ ਪ੍ਰਸਤਾਵਨਾ ਦਿੱਤੀ ਗਈ ਹੈ। ਸਦਨ ਵੱਲੋਂ ਇੰਡਸਟਰੀਅਲ ਡਿਸਪਿਊਟ (ਪੰਜਾਬ ਸੋਧ) ਬਿੱਲ, 2020 ਨੂੰ ਵੀ ਮਨਜ਼ੂਰੀ ਦਿੱਤੀ ਗਈ। ਬਿੱਲ ਪੇਸ਼ ਕਰਦਿਆਂ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਬਿੱਲ ਵਿੱਚ ਚੈਪਟਰ 5-ਬੀ ਤਹਿਤ ਕਾਮਿਆਂ ਦੀ ਮੌਜੂਦਾ ਲਾਗੂ ਸੀਮਾ ਨੂੰ 100 ਤੋਂ ਵਧਾ ਕੇ 300 ਕਰਨ ਦੀ ਵਿਵਸਥਾ ਕੀਤੀ ਗਈ ਹੈ। ਇਸ ਤੋਂ ਇਲਾਵਾ ਹੁਣ ਅਦਾਰੇ ਦੇ ਬੰਦ ਹੋਣ ਜਾਂ ਨੌਕਰੀ ਤੋਂ ਕੱਢੇ ਜਾਣ ਦੀ ਸੂਰਤ ਵਿੱਚ ਕਾਮੇ 3 ਮਹੀਨੇ ਦੀ ਵਾਧੂ ਤਨਖਾਹ ਲੈਣ ਦੇ ਯੋਗ ਹੋ ਜਾਣਗੇ। ਇਹ ਕਦਮ ਕਾਰੋਬਾਰ ਕਰਨ ਨੂੰ ਸੁਖਾਲਾ ਬਣਾਉਬਣ ਦੀ ਪ੍ਰਕਿਰਿਆ ਵਿੱਚ ਹੋਰ ਸੁਧਾਰ ਲਿਆਵੇਗਾ।

ਇਸ ਦੌਰਾਨ ਸਦਨ ਵੱਲੋਂ ਪੰਜਾਬ ਵਸਤਾਂ ਅਤੇ ਸੇਵਾਵਾਂ ਟੈਕਸ (ਦੂਜੀ ਸੋਧ) ਬਿੱਲ, 2020 ਵੀ ਪਾਸ ਕੀਤਾ ਗਿਆ।ਬਿੱਲ ਪੇਸ਼ ਕਰਦਿਆਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਬਿੱਲ ਵਿੱਚ ਟੈਕਸ ਵਸੂਲਣ ਅਤੇ ਇਕੱਤਰ ਕਰਨ ਲਈ ਤਬਦੀਲੀਆਂ ਕਰਨ ਦਾ ਵਿਚਾਰ ਕੀਤਾ ਗਿਆ ਹੈ, ਜੋ ਕਰਦਾਤਾਵਾਂ ਲਈ ਅਸਰਦਾਰ ਅਤੇ ਆਸਾਨ ਹੋਵੇਗਾ। ਇਸ ਸਰਲਤਾ ਪ੍ਰਕਿਰਿਆ ਵਿੱਚ ਕੰਪੋਜਿਸ਼ਨ ਲੇਵੀ (ਟੈਕਸ), ਇਨਪੁੱਟ ਟੈਕਸ ਕ੍ਰੈਡਿਟ ਲੈਣ ਲਈ ਯੋਗਤਾ ਅਤੇ ਸ਼ਰਤਾਂ, ਰਜਿਸਟ੍ਰੇਸ਼ਨ ਰੱਦ ਕਰਨ, ਰਜਿਸਟ੍ਰੇਸ਼ਨ ਰੱਦ ਕਰਨ ਨੂੰ ਰੱਦ ਕਰਨਾ, ਟੈਕਸ ਚਲਾਨ, ਸਰੋਤ ‘ਤੇ ਟੈਕਸ ਕਟੌਤੀ, ਕੁਝ ਅਪਰਾਧਾਂ ਲਈ ਜ਼ੁਰਮਾਨਾ ਅਤੇ ਸਜ਼ਾ ਅਤੇ ਇਨਪੁੱਟ ਟੈਕਸ ਕ੍ਰੈਡਿਟ ਲਈ ਆਰਜ਼ੀ ਪ੍ਰਬੰਧਾਂ ਨਾਲ ਸਬੰਧਤ ਵਿਵਸਥਾਵਾਂ ਸ਼ਾਮਲ ਹਨ।

  • Punjab Vidhan Sabha
  • 7th Bill Paas
  • ਪੰਜਾਬ ਵਿਧਾਨ ਸਭਾ
  • 7 ਬਿੱਲ ਪਾਸ

ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਜਾਰੀ, 126 ਨਵੇਂ ਮਾਮਲਿਆਂ ਦੀ ਪੁਸ਼ਟੀ, 18 ਦੀ ਮੌਤ

NEXT STORY

Stories You May Like

  • punjab government summons legislative assembly session
    ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਇਸ ਦਿਨ ਹੋਵੇਗੀ ਕਾਰਵਾਈ
  • west bengal s identity set to change
    ਬਦਲੇਗੀ ਪੱਛਮੀ ਬੰਗਾਲ ਦੀ ਪਛਾਣ, ਪੱਛਮੀ ਬੰਗ ਨਾਂਅ ਰੱਖਣ ਲਈ ਵਿਧਾਨ ਸਭਾ 'ਚ ਆਵੇਗਾ ਬਿੱਲ: ਸਮਿਕ ਭੱਟਾਚਾਰੀਆ
  • gurmat samagam
    ਬਾਬਾ ਬੁੱਢਾ ਜੀਓ ਨੂੰ ਸਮਰਪਿਤ ਵਿਸ਼ੇਸ਼ 3 ਰੋਜ਼ਾ ਗੁਰਮਤਿ ਸਮਾਗਮ ਆਯੋਜਿਤ
  • major statement by punjab congress president pargat singh
    ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ
  • church  sukma  gram sabha  resolution passed  religion
    ਚਰਚ ਤੇ ਲਾਸ਼ਾਂ ਦਫਨਾਉਣ ਲਈ ਨਹੀਂ ਮਿਲੇਗੀ ਜਗ੍ਹਾ ! ਸੁਕਮਾ ਦੀ ਗ੍ਰਾਮ ਸਭਾ ਨੇ ਪਾਸ ਕੀਤਾ ਮਤਾ
  • west bengal assembly seats  by elections
    ਪੱਛਮੀ ਬੰਗਾਲ 'ਚ ਨੰਦੀਗ੍ਰਾਮ ਤੇ ਰੇਜੀਨਗਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ
  • government a 7 member committee on the sacrilege law
    ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਗਠਿਤ, ਜਥੇਦਾਰ ਗੜਗੱਜ ਨੂੰ ਚਿੱਠੀ ਰਾਹੀਂ ਦਿੱਤੀ ਜਾਣਕਾਰੀ
  • mallikarjun kharge  lok sabha  state assemblies
    ਮਲਿਕਾਰਜੁਨ ਖੜਗੇ ਨੇ ਲੋਕ ਸਭਾ ਤੇ ਸੂਬਾਈ ਵਿਧਾਨ ਸਭਾਵਾਂ ਨੂੰ ਭੰਗ ਕਰਨ ਦੀ ਕੀਤੀ ਮੰਗ
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
Trending
Ek Nazar
greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder jhota ashwani kumar bulldozer
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਵੱਡੀ ਕਾਰਵਾਈ, ਅਸ਼ਵਨੀ ਦੀ ਦੁਕਾਨ ਤੇ ਘਰ 'ਤੇ ਚੱਲਿਆ...
    • electric shock in tapa mandi
      ਬਿਜਲੀ ਦਾ ਝਟਕਾ ਲੱਗਣ ਨਾਲ 2 ਮਜ਼ਦੂਰਾਂ ਦੀ ਦਰਦਨਾਕ ਮੌਤ
    • a major truth about parvinder jhota s life has come to light
      ਪਰਵਿੰਦਰ ਝੋਟੇ ਦੀ ਜ਼ਿੰਦਗੀ ਦਾ ਵੱਡਾ ਸੱਚ ਆਇਆ ਸਾਹਮਣੇ! ਔਖੀ ਘੜੀ 'ਚੋਂ ਇੰਝ...
    • alarm bells ringing for the people of this village in bathinda
      ਬਠਿੰਡਾ 'ਚ ਇਸ ਪਿੰਡ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ! 15 ਦਿਨਾਂ 'ਚ 3 ਮੌਤਾਂ,...
    • tanda police detained   waris punjab de   leaders
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਟਾਂਡਾ ਪੁਲਸ ਨੇ ਵਾਰਿਸ ਪੰਜਾਬ ਦੇ ਆਗੂਆਂ ਨੂੰ ਕੀਤਾ...
    • parvinder jhota  mansa police  action
      ਪਰਵਿੰਦਰ ਝੋਟੇ ਦੇ ਕਾਤਲ 'ਤੇ ਵੱਡੇ ਐਕਸ਼ਨ ਦੀ ਤਿਆਰੀ, ਕਿਸੇ ਸਮੇਂ ਵੀ ਆ ਸਕਦੇ ਹੁਕਮ
    • mad sandhu case accused jobanpreet punjab dgp
      ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
    • isi module busted 6 members arrested with hand grenades
      IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
    • incident involving a garland of shoes linked to the murder of parvinder jhota
      ਪਰਵਿੰਦਰ ਝੋਟਾ ਦੇ ਕਤਲ ਨਾਲ ਜੁੜੀ ਜੁੱਤੀਆਂ ਦੇ ਹਾਰ ਵਾਲੀ ਘਟਨਾ! ਪੜ੍ਹੋ 3 ਸਾਲਾ...
    • parvinder jhota mansa shutdown police
      ਪਰਵਿੰਦਰ ਝੋਟਾ ਦੇ ਕਤਲ ਦੇ ਵਿਰੋਧ 'ਚ ਮਾਨਸਾ ਬੰਦ, ਬਾਜ਼ਾਰਾਂ 'ਚ ਪਸਰੀ ਸੁੰਨ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +