ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦਾ ਸਮਾਂ ਘਟਾਏ ਜਾਣ 'ਤੇ ਵਿਰੋਧੀ ਪਾਰਟੀਆਂ ਵਲੋਂ ਲਗਾਤਾਰ ਕਾਂਗਰਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਲੋਕ ਇਨਸਾਫ ਪਾਰਟੀ ਵਲੋਂ ਵਿਧਾਨ ਸਭਾ ਦੇ ਬਾਹਰ ਲਗਾਤਾਰ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਪਾਰਟੀ ਮੁਖੀ ਸਿਮਰਜੀਤ ਸਿੰਘ ਬੈਂਸ ਦਾ ਕਹਿਣਾ ਹੈ ਕਿ ਵਿਧਾਇਕਾਂ ਦੀ ਤਨਖਾਹਾਂ ਵਧਾਉਣ ਲਈ ਹੀ ਇਹ ਸੈਸ਼ਨ ਰੱਖਿਆ ਗਿਆ ਹੈ ਅਤੇ ਕਾਂਗਰਸ ਸਰਕਾਰ ਆਪਣੀਆਂ ਜ਼ਿੰਮੇਵਾਰੀਆਂ ਤੋਂ ਭੱਜ ਰਹੀ ਹੈ।
ਅਕਾਲੀ ਦਲ ਦੀ ਨਾਅਰੇਬਾਜ਼ੀ
ਅਕਾਲੀ ਦਲ ਵਲੋਂ ਵੀ ਲਗਾਤਾਰ ਇਜਲਾਸ ਸਬੰਧੀ ਕਾਂਗਰਸ ਨੂੰ ਨਿਸ਼ਾਨੇ 'ਤੇ ਲਿਆ ਜਾ ਰਿਹਾ ਹੈ। ਇਸ ਬਾਰੇ ਬੋਲਦਿਆਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਹੈ ਕਿ 'ਕਰਜ਼ਾ ਕੁਰਕੀ ਖਤਮ, ਫਸਲ ਦੀ ਪੂਰੀ ਰਕਮ' ਦਾ ਨਾਅਰਾ ਲੈ ਕੇ ਕਾਂਗਰਸ ਸੱਤਾ 'ਚ ਆਈ ਸੀ ਪਰ ਕੁਰਕੀ ਅਜੇ ਵੀ ਹੋ ਰਹੀ ਹੈ। ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਤੇ ਕਾਂਗਰਸ ਇਕਜੁੱਟ ਹੈ।
'ਆਪ' ਦਾ ਵਾਕਆਊਟ
ਆਮ ਆਦਮੀ ਪਾਰਟੀ ਵਲੋਂ ਵੀ ਸਰਦ ਰੁੱਤ ਇਜਲਾਸ ਦਾ ਸਮਾਂ ਘਟਾਏ ਜਾਣ 'ਤੇ ਵਿਧਾਨ ਸਭਾ 'ਚੋਂ ਵਾਕਆਊਟ ਕੀਤਾ ਗਿਆ ਹੈ। ਦੱਸ ਦੇਈਏ ਕਿ ਸਰਦ ਰੁੱਤ ਇਜਲਾਸ ਨੂੰ 3 ਦਿਨਾਂ ਤੋਂ ਘਟਾ ਕੇ ਸਿਰਫ ਡੇਢ ਦਿਨ ਦਾ ਰੱਖ ਦਿੱਤਾ ਗਿਆ ਹੈ, ਜਿਸ ਦਾ ਵਿਰੋਧੀ ਪਾਰਟੀਆਂ ਵਲੋਂ ਜ਼ਬਰਦਸਤ ਵਿਰੋਧ ਕੀਤਾ ਜਾ ਰਿਹਾ ਹੈ।
ਡੇਰਾ ਬਾਬਾ ਨਾਨਕ ਤੋਂ 4 ਕਿਲੋਮੀਟਰ ਤੱਕ ਬਣੇਗਾ ਕਰਤਾਰਪੁਰ ਲਾਂਘਾ
NEXT STORY