ਚੰਡੀਗੜ੍ਹ— ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਅੱਜ ਦੀ ਕਾਰਵਾਈ ਦੌਰਾਨ ਵਿੱਤ ਮੰਤਰੀ ਪੰਜਾਬ ਦਾ ਬਜਟ ਪੇਸ਼ ਕਰ ਰਹੇ ਹਨ। ਬਜਟ ਸੈਸ਼ਨ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਹੰਗਾਮਾ ਕਰ ਦਿੱਤਾ ਗਿਆ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸਦਨ ਵਿਚਾਲੇ ਵੈੱਲ ’ਚ ਪਹੁੰਚ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸਦਨ ’ਚੋਂ ਵਾਕ ਆਊਟ ਕਰ ਦਿੱਤਾ। ਇਸ ਮੌਕੇ ਸੁਖਪਾਲ ਸਿੰਘ ਖਹਿਰਾ, ਕੰਵਰ ਸੰਧੂ, ਨਾਜ਼ਰ ਮਾਨਸ਼ਾਹੀਆਂ ਅਤੇ ਜਗਦੇਵ ਕਮਾਲੂ ਹੀ ਸਦਨ ’ਚ ਮੌਜੂਦ ਹਨ ਜਦਕਿ ਆਮ ਆਦਮੀ ਪਾਰਟੀ ਦੇ ਬਾਕੀ ਵਿਧਾਇਕ ਵਾਕ ਆਊਟ ਕਰਕੇ ਬਾਹਰ ਆ ਗਏ।
ਇਹ ਵੀ ਪੜ੍ਹੋ : ਕਾਂਗਰਸ ਆਗੂ ਰਿੰਕੂ ਸੇਠੀ ਦੀ ਹੈਰਾਨ ਕਰਦੀ ਕਰਤੂਤ, ਔਰਤ ਨੂੰ ਫੋਨ ਕਰ ਸਰੀਰਕ ਸੰਬੰਧ ਬਣਾਉਣ ਦੀ ਦਿੱਤੀ ਧਮਕੀ
ਇਥੇ ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਬਜਟ ਇਜਲਾਸ ਤੋਂ ਮੁਅੱਤਲ ਕੀਤੇ ਅਕਾਲੀਆਂ ਵੱਲੋਂ ਬਜਟ ਪੇਸ਼ ਹੋਣ ਤੋਂ ਪਹਿਲਾਂ ਸਰਕਾਰ ਨੂੰ ਘੇਰਦਿਆਂ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਵਿਧਾਨ ਸਭਾ ਨੂੰ ਘੇਰਨ ਲਈ ਜਿਵੇਂ ਹੀ ਅਕਾਲੀ ਵਿਧਾਇਕ ਅੱਗੇ ਵਧੇ ਤਾਂ ਪੁਲਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਅਕਾਲੀ ਵਿਧਾਇਕਾਂ ਦੀ ਪੁਲਸ ਨਾਲ ਧੱਕਾਮੁੱਕੀ ਹੋ ਗਈ।
ਇਸ ਦੌਰਾਨ ਅਕਾਲੀਆਂ ਵੱਲੋਂ ਬੈਰੀਕੇਡ ਤੋੜ ਦਿੱਤੇ ਗਏ। ਇਸ ਮੌਕੇ ਪੁਲਸ ਵੱਲੋਂ ਅਕਾਲੀ ਵਿਧਾਇਕਾਂ 'ਤੇ ਪਾਣੀ ਦੀਆਂ ਬੁਛਾੜਾਂ ਵੀ ਕੀਤੀਆਂ ਗਈਆਂ ਪਰ ਅਕਾਲੀ ਵਿਧਾਇਕਾਂ ਵੱਲੋਂ ਕੈਪਟਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਲਗਾਤਾਰ ਜਾਰੀ ਰਹੀ।
ਇਹ ਵੀ ਪੜ੍ਹੋ : ਗੋਲੀਆਂ ਨਾਲ ਭੁੰਨੇ ਗਏ ਟਿੰਕੂ ਦੇ ਮਾਮਲੇ ’ਚ ਖੁੱਲ੍ਹੀਆਂ ਹੋਰ ਪਰਤਾਂ, ਪੁਨੀਤ ਨੂੰ ਦਿੱਤੇ ਗਏ ਸਨ ਹਥਿਆਰ
ਗੋਲੀਆਂ ਨਾਲ ਭੁੰਨੇ ਗਏ ਟਿੰਕੂ ਦੇ ਮਾਮਲੇ ’ਚ ਖੁੱਲ੍ਹੀਆਂ ਹੋਰ ਪਰਤਾਂ, ਪੁਨੀਤ ਨੂੰ ਦਿੱਤੇ ਗਏ ਸਨ ਹਥਿਆਰ
NEXT STORY