ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਪਹਿਲਾ ਦਿਨ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ਨਾਲ ਵਿਧਾਨ ਸਭਾ ਸਦਨ ਦੀ ਕਾਰਵਾਈ ਸ਼ੁਰੂ ਕੀਤੀ ਗਈ। ਆਪਣੇ ਭਾਸ਼ਣ ਦੌਰਾਨ ਰਾਜਪਾਲ ਵਿਚਾਲੇ ਹੀ ਰੁਕ ਗਏ। ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਹੰਗਾਮਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਤੁਸੀਂ 'ਮੇਰੀ ਸਰਕਾਰ' ਸ਼ਬਦ ਦੀ ਵਰਤੋਂ ਕਰ ਰਹੇ ਹੋ ਪਰ ਇਹ ਸਰਕਾਰ ਤਾਂ ਤੁਹਾਨੂੰ ਹੀ ਜਾਣਕਾਰੀ ਨਹੀਂ ਦਿੰਦੀ ਤਾਂ ਇਸ 'ਤੇ ਰਾਜਪਾਲ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸਰਕਾਰ ਉਨ੍ਹਾਂ ਦੇ ਸਵਾਲਾਂ ਦਾ ਜਵਾਬ ਦੇਵੇਗੀ।
ਇਹ ਵੀ ਪੜ੍ਹੋ : CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਜਾ ਰਹੇ ਪ੍ਰਿੰਸੀਪਲਾਂ ਨੂੰ ਕੀਤਾ ਹਰੀ ਝੰਡੀ ਦੇ ਕੇ ਰਵਾਨਾ
ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਕਾਂਗਰਸੀ ਵਿਧਾਇਕਾਂ ਨੇ ਆਪਣਾ ਰੌਲਾ-ਰੱਪ ਜਾਰੀ ਰੱਖਿਆ। ਰਾਜਪਾਲ ਨੇ ਉਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਕਿ ਉਹ ਚੁੱਪ ਕਰਕੇ ਬੈਠ ਜਾਣ ਅਤੇ ਉਨ੍ਹਾਂ ਨੂੰ ਪੂਰਾ ਭਾਸ਼ਣ ਪੜ੍ਹ ਲੈਣ ਦੇਣ ਕਿਉਂਕਿ ਉਹ ਬਾਅਦ 'ਚ ਵੀ ਸਦਨ ਅੰਦਰ ਆਪਣਾ ਮੁੱਦਾ ਚੁੱਕ ਸਕਦੇ ਹਨ। ਇਸ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਵੱਲੋਂ ਸਦਨ 'ਚੋਂ ਵਾਕਆਊਟ ਕਰ ਦਿੱਤਾ ਗਿਆ। ਸਦਨ 'ਚ ਸਿੰਗਾਪੁਰ ਭੇਜੇ ਗਏ ਪ੍ਰਿੰਸੀਪਲਾਂ ਦੇ ਮੁੱਦੇ 'ਤੇ ਸਦਨ 'ਚ ਹੰਗਾਮਾ ਹੋ ਗਿਆ।
ਇਹ ਵੀ ਪੜ੍ਹੋ : ਵਿਆਹ ਸਮਾਰੋਹ 'ਚ ਅਚਾਨਕ ਪਈਆਂ ਭਾਜੜਾਂ ਤੇ ਚੱਲੇ ਇੱਟਾਂ-ਪੱਥਰ, ਜਾਨ ਬਚਾਉਣ ਲਈ ਭੱਜੇ ਬਰਾਤੀ (ਤਸਵੀਰਾਂ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਜਾ ਰਹੇ ਪ੍ਰਿੰਸੀਪਲਾਂ ਨੂੰ ਕੀਤਾ ਹਰੀ ਝੰਡੀ ਦੇ ਕੇ ਰਵਾਨਾ
NEXT STORY