ਚੰਡੀਗੜ੍ਹ — ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਦਾ ਆਖਰੀ ਦਿਨ ਵੀ ਹੰਗਾਮੇ ਦੀ ਭੇਂਟ ਚੜ੍ਹਿਆ। ਵੀਰਵਾਰ ਬਜਟ ਸੈਸ਼ਨ 'ਚ ਆਮ ਆਦਮੀ ਪਾਰਟੀ ਦੇ ਵਿਧਾਇਕ ਪਿਰਮਿਲ ਸਿੰਘ ਦੀ ਪਗੜੀ ਦੀ ਬੇਅਦਬੀ ਦੇ ਮਾਮਲੇ 'ਚ ਅੱਜ ਪ੍ਰਸ਼ਨਕਾਲ ਦੌਰਾਨ ਅਕਾਲੀ ਦਲ ਨੇ ਕਾਲੇ ਚੋਲੇ ਪਾ ਕੇ ਤੇ ਕਾਲੀਆਂ ਪੱਟੀਆਂ ਬੰਨ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ ਤੇ ਉਨ੍ਹਾਂ ਵਲੋਂ ਸਪੀਕਰ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਅਕਾਲੀ ਦਲ ਨੇ ਪੱਕੇ ਤੌਰ 'ਤੇ ਸਦਨ 'ਚੋਂ ਵਾਕਆਊਟ ਕਰ ਦਿੱਤਾ ਹੈ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਵੀ ਇਕ ਵਾਰ ਵਾਕਆਊਟ ਕਰ ਦਿੱਤਾ ਹੈ।
ਮੁੱਖ ਮਤੰਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਸਦਨ 'ਚ ਵਿਵਹਾਰ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਇਸ ਨਾਲ ਵਿਰੋਧੀਆਂ ਦੀ ਗੁੰਡਾਗਰਦੀ ਝਲਕਦੀ ਹੈ। ਵਿਰੋਧੀ ਦਲਾਂ ਵਲੋਂ ਸਦਨ ਦੀ ਪਵਿੱਤਰਤਾ ਭੰਗ ਕਰਨਾ ਨਿੰਦਣਯੋਗ ਹੈ। ਦੂਜੇ ਪਾਸੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ 'ਆਪ' ਵਿਧਾਇਕਾਂ 'ਤੇ ਕੀਤੀ ਕਾਰਵਾਈ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨੇ ਮੁਗਲਾਂ ਤੇ ਅੰਗ੍ਰੇਜ਼ਾਂ ਦੇ ਅਤਿਆਚਾਰ ਦੀ ਯਾਦ ਦਿਵਾ ਦਿੱਤੀ।
ਵਿਆਹ ਦਾ ਝਾਂਸਾ ਦੇ ਕੇ ਭਜਾਉਣ ਵਾਲਾ ਕਾਬੂ
NEXT STORY