ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਹ ਇਜਲਾਸ 15 ਮਾਰਚ ਤੱਕ ਚੱਲੇਗਾ। ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆਂ ਜਿਵੇਂ ਹੀ ਰਾਜਪਾਲ ਨੇ ਆਪਣਾ ਭਾਸ਼ਣ ਪੜ੍ਹਨਾ ਸ਼ਰੂ ਕੀਤਾ ਤਾਂ ਕਾਂਗਰਸੀ ਵਿਧਾਇਕਾਂ ਨੇ ਇਸ ਦਾ ਜ਼ੋਰਦਾਰ ਵਿਰੋਧ ਕਰਦੇ ਹੋਏ ਤਿੱਖੀ ਨਾਅਰੇਬਾਜ਼ੀ ਕੀਤੀ। ਕਾਂਗਰਸੀ ਵਿਧਾਇਕਾਂ ਨੇ ਕਿਸਾਨਾਂ ਦੇ ਮਸਲੇ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ। ਇਸ ’ਤੇ ਗਵਰਨਰ ਨੇ ਭਾਸ਼ਣ ਪੂਰਾ ਨਾ ਪੜ੍ਹਦੇ ਹੋਏ ਵਿਚਾਲੇ ਹੀ ਛੱਡ ਦਿੱਤਾ। ਹਾਲਾਂਕਿ ਰਾਜਪਾਲ ਨੇ ਕਿਹਾ ਕਿ ਸਾਰਿਆਂ ਨੂੰ ਗੱਲ ਰੱਖਣ ਦਾ ਮੌਕਾ ਮਿਲੇਗਾ। ਭਾਸ਼ਣ ਦੀ ਕਾਰਵਾਈ ਵਿਚਾਲੇ ਛੱਡਦਿਆਂ ਰਾਜਪਾਲ ਨੇ ਕਿਹਾ ਕਿ ਉਨ੍ਹਾਂ ਦੇ ਭਾਸ਼ਣ ਨੂੰ ਮੁਕੰਮਲ ਹੀ ਸਮਝਿਆ ਜਾਵੇ। ਇਸ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ 2 ਵਜੇ ਤਕ ਲਈ ਮੁਲਤਵੀ ਕਰ ਦਿੱਤੀ ਗਈ।
ਇਹ ਵੀ ਪੜ੍ਹੋ : ਪੰਜਾਬ ਪੁਲਸ ’ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਵੱਡੀ ਖ਼ੁਸ਼ਖਬਰੀ, ਪੰਜਾਬ ਸਰਕਾਰ ਨੇ ਜਾਰੀ ਕੀਤੇ ਹੁਕਮ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵੱਡੀ ਵਾਰਦਾਤ, ਆਮ ਆਦਮੀ ਪਾਰਟੀ ਦੇ ਆਗੂ ਦਾ ਗੋਲੀਆਂ ਮਾਰ ਕੇ ਕਤਲ
NEXT STORY