ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਲਈ ਚੋਣ ਕਮਿਸ਼ਨ ਨੇ ਤਿਆਰੀਆਂ ਵਿੱਢ ਲਈਆਂ ਹਨ। ਇਨ੍ਹਾਂ ਚੋਣਾਂ ਦੌਰਾਨ ਵੋਟਰਾਂ ਨੂੰ ਘਰ ਬੈਠਿਆਂ ਵੋਟ ਬਣਵਾਉਣ, ਕਟਵਾਉਣ ਅਤੇ ਤਰੁੱਟੀਆਂ ਦੂਰ ਕਰਨ ਦੀ ਸਹੂਲਤ ਮਿਲ ਸਕੇਗੀ। ਇਸ ਦੇ ਲਈ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਇਸ ਦੇ ਲਈ 'ਵੋਟਰ ਹੈਲਪਲਾਈਨ ਐਪ' ਤਿਆਰ ਕੀਤੀ ਗਈ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਵਿਧਾਨ ਸਭਾ ਅੰਦਰ ਬਿਜਲੀ ਸਮਝੌਤਿਆਂ 'ਤੇ ਵ੍ਹਾਈਟ ਪੇਪਰ ਪੇਸ਼ ਕਰੇਗੀ ਚੰਨੀ ਸਰਕਾਰ
ਇਸ ਨਾਲ 18 ਸਾਲ ਤੋਂ ਵੱਧ ਉਮਰ ਦੇ ਹਰੇਕ ਵਿਅਕਤੀ ਦੀ ਵੋਟ ਬਣਾਉਣ ਦੇ ਅਮਲ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਡਾ. ਐੱਸ. ਕਰੁਣਾ ਰਾਜੂ ਨੇ ਇਹ ਐਪ ਜਾਰੀ ਕਰਦਿਆਂ ਕਿਹਾ ਕਿ ਇਸ ਰਾਹੀਂ ਕੋਈ ਵੀ ਵਿਅਕਤੀ ਨਵੀਂ ਵੋਟ ਬਣਵਾਉਣ, ਪੁਰਾਣੀ ਵੋਟ ਕਟਵਾਉਣ ਅਤੇ ਵੋਟ ਵਿਚਲੀਆਂ ਤਰੁੱਟੀਆਂ ਦੂਰ ਕਰਾਉਣ ਲਈ ਅਪਲੀ ਕਰ ਸਕਦਾ ਹੈ।
ਇਹ ਵੀ ਪੜ੍ਹੋ : ਪਾਖੰਡੀ ਬਾਬੇ ਦੇ ਦਰਬਾਰ ਚੌਂਕੀ ਭਰਨ ਗਈ ਜਨਾਨੀ ਨਾਲ ਜੋ ਵਾਪਰਿਆ, ਸੁਣ ਕੰਬ ਗਿਆ ਹਰ ਕਿਸੇ ਦਾ ਦਿਲ
ਉਨ੍ਹਾਂ ਦੱਸਿਆ ਕਿ ਵੋਟਾਂ ਬਣਾਉਣ ਲਈ ਸੂਬੇ ਦੇ 24,689 ਬੂਥਾਂ 'ਤੇ ਕੈਂਪ ਲਾਏ ਜਾ ਰਹੇ ਹਨ ਅਤੇ ਪੰਜਾਬ 'ਚ 20 ਦਸੰਬਰ ਤੱਕ ਵੋਟਾਂ ਬਣਾਉਣ ਦਾ ਕੰਮ ਜਾਰੀ ਰਹੇਗਾ। ਚੋਣ ਕਮਿਸ਼ਨਰ ਨੇ ਦੱਸਿਆ ਕਿ ਚੋਣ ਕਮਿਸ਼ਨ ਅਪਾਹਜਾਂ ਨੂੰ ਬਰਾਬਰੀ ਦਾ ਅਧਿਕਾਰ ਦਿੰਦਿਆਂ ਉਨ੍ਹਾਂ ਦੀ ਵੋਟ ਬਣਾਉਣ ਨੂੰ ਤਰਜ਼ੀਹ ਦੇ ਰਿਹਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪਹਿਲਾਂ ਜਬਰ-ਜ਼ਿਨਾਹ ਦੇ ਮਾਮਲੇ ’ਚ ਹੋਈ 20 ਸਾਲ ਦੀ ਕੈਦ, ਪੈਰੋਲ ’ਤੇ ਆ ਫਿਰ ਕੀਤਾ ਬਲਾਤਕਾਰ
NEXT STORY