ਲੁਧਿਆਣਾ (ਹਿਤੇਸ਼) : ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਮੌਜੂਦਾ ਅਤੇ ਸਾਬਕਾ ਮੁੱਖ ਮੰਤਰੀ, ਮੰਤਰੀ ਅਤੇ ਵਿਧਾਇਕਾਂ ਤੋਂ ਇਲਾਵਾ ਸਾਬਕਾ ਕੇਂਦਰੀ ਮੰਤਰੀ ਵੀ ਮੈਦਾਨ 'ਚ ਹਨ। ਇਨ੍ਹਾਂ 'ਚ ਅਕਾਲੀ ਦਲ ਵੱਲੋਂ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਦਾ ਨਾਂ ਸ਼ਾਮਲ ਹੈ, ਜਦੋਂ ਕਿ ਭਾਜਪਾ ਵੱਲੋਂ ਵਿਜੇ ਸਾਂਪਲਾ ਨੂੰ ਫਗਵਾੜਾ ਤੋਂ ਟਿਕਟ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਦੱਸਿਆ ਰੰਗ-ਬਿਰੰਗੇ 'ਸ਼ਾਲ' ਲੈਣ ਦਾ ਭੇਤ, ਬੋਲੇ-ਹਲਕਾ ਰੰਗ ਪਸੰਦ ਨਹੀਂ
ਦੂਜੇ ਪਾਸੇ 6 ਸਾਬਕਾ ਕੇਂਦਰੀ ਮੰਤਰੀਆਂ ਦੇ ਰਿਸ਼ਤੇਦਾਰ ਚੋਣਾਂ ਲੜ ਰਹੇ ਹਨ, ਜਿਨ੍ਹਾਂ 'ਚ ਬਾਦਲ ਪਰਿਵਾਰ ਤੋਂ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਤੋਂ ਇਲਾਵਾ ਹਰਸਿਮਰਤ ਕੌਰ ਬਾਦਲ ਵੀ ਕੇਂਦਰ 'ਚ ਮੰਤਰੀ ਰਹੇ ਹਨ। ਉਨ੍ਹਾਂ ਦੇ ਕਰੀਬੀ ਰਿਸ਼ਤੇਦਾਰ ਬਿਕਰਮ ਮਜੀਠੀਆ, ਆਦੇਸ਼ ਪ੍ਰਤਾਪ ਕੈਰੋਂ ਅਤੇ ਮਨਪ੍ਰੀਤ ਬਾਦਲ ਪਹਿਲਾਂ ਤੋਂ ਚੋਣ ਮੈਦਾਨ 'ਚ ਹਨ ਅਤੇ ਹੁਣ ਮਜੀਠੀਆ ਦੀ ਪਤਨੀ ਨੇ ਵੀ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਲੁਧਿਆਣਾ : ਕੱਪੜੇ 'ਚ ਲਪੇਟ ਕੇ ਕੂੜੇ 'ਚ ਸੁੱਟੇ ਮਿਲੇ ਨਾਜਾਇਜ਼ ਹਥਿਆਰ, ਚੋਣਾਂ ਦੌਰਾਨ ਦਹਿਸ਼ਤ ਫੈਲਾਉਣ ਦਾ ਸ਼ੱਕ
ਇਸੇ ਤਰ੍ਹਾਂ ਸਾਬਕਾ ਕੇਂਦਰੀ ਮੰਤਰੀ ਪਰਨੀਤ ਕੌਰ ਦੇ ਪਤੀ ਕੈਪਟਨ ਅਮਰਿੰਦਰ ਸਿੰਘ, ਸੁਖਦੇਵ ਢੀਂਡਸਾ ਦੇ ਬੇਟੇ ਪਰਮਿੰਦਰ ਸਿੰਘ ਢੀਂਡਸਾ ਅਤੇ ਰਘੂਨੰਦਨ ਲਾਲ ਭਾਟੀਆ ਦੇ ਰਿਸ਼ਤੇਦਾਰ ਅਸ਼ਵਨੀ ਸੇਖੜੀ ਚੋਣਾਂ ਲੜ ਰਹੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕੋਵਿਡ ਸਬੰਧੀ ਓ. ਪੀ. ਸੋਨੀ ਨੇ ਕੀਤੀ ਸਮੀਖਿਆ, ਟੀਕਾਕਰਨ ਮੁਹਿੰਮ 'ਚ ਤੇਜ਼ੀ ਲਿਆਉਣ ਦੇ ਦਿੱਤੇ ਹੁਕਮ
NEXT STORY