ਅੰਮ੍ਰਿਤਸਰ (ਵੈੱਬ ਡੈਸਕ) : ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕੇ 'ਚ 4 ਵਾਰ ਸ਼੍ਰੋਮਣੀ ਅਕਾਲੀ ਦਲ ਦਾ ਕਬਜ਼ਾ ਰਿਹਾ ਹੈ। 2017 ਵਿੱਚ ਕਾਂਗਰਸ ਨੇ ਅਕਾਲੀ ਦਲ ਦੀ ਜਿੱਤ 'ਤੇ ਬ੍ਰੇਕ ਲਗਾਈ ਸੀ।ਇਸ ਸੀਟ 'ਤੇ ਸਖ਼ਤ ਟੱਕਰ ਹੋਣ ਦੀ ਉਮੀਦ ਹੈ ਕਿਉਂਕਿ ਅਕਾਲੀ, ਕਾਂਗਰਸ ਤੋਂ ਇਲਾਵਾ ਆਮ ਆਦਮੀ ਪਾਰਟੀ, ਸੰਯੁਕਤ ਸਮਾਜ ਮੋਰਚਾ ਅਤੇ ਭਾਜਪਾ ਵੀ ਚੋਣ ਮੈਦਾਨ ਵਿੱਚ ਹੈ।
1997
1997 ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮਨਜੀਤ ਸਿੰਘ ਕਲਕੱਤਾ 31060 ਵੋਟਾਂ ਹਾਸਲ ਕਰਕੇ ਜਿੱਤ ਗਏ, ਜਦਕਿ ਕਾਂਗਰਸ ਦੇ ਹਰਜਿੰਦਰ ਸਿੰਘ ਠੇਕੇਦਾਰ 16565 ਵੋਟਾਂ ਹਾਸਲ ਕਰਕੇ ਹਾਰ ਗਏ ਸਨ। ਮਨਜੀਤ ਸਿੰਘ ਨੇ 14495 ਵੋਟਾਂ ਦੇ ਫ਼ਰਕ ਨਾਲ ਜਿੱਤ ਹਾਸਲ ਕੀਤੀ।
2002
2002 ਦੀਆਂ ਚੋਣਾਂ ਵਿੱਚ ਕਾਂਗਰਸ ਦੇ ਹਰਜਿੰਦਰ ਸਿੰਘ ਠੇਕੇਦਾਰ ਨੇ ਜਿੱਤ ਹਾਸਲ ਕੀਤੀ। ਹਰਜਿੰਦਰ ਸਿੰਘ ਨੂੰ 23322 ਵੋਟਾਂ ਮਿਲੀਆਂ, ਜਦਕਿ ਆਜ਼ਾਦ ਉਮੀਦਵਾਰ ਰਾਮਿੰਦਰ ਸਿੰਘ ਬੁਲਾਰੀਆ 19232 ਵੋਟਾਂ ਹਾਸਲ ਕਰਕੇ ਦੂਜੇ ਨੰਬਰ 'ਤੇ ਰਹੇ ਸਨ। ਹਰਜਿੰਦਰ ਸਿੰਘ ਠੇਕੇਦਾਰ ਨੇ 4090 ਵੋਟਾਂ ਦੇ ਫ਼ਰਕ ਨਾਲ ਜਿੱਤ ਹਾਸਲ ਕੀਤੀ।
2007
2007 ਵਿੱਚ ਰਾਮਿੰਦਰ ਸਿੰਘ ਬੁਲਾਰੀਆ ਨੇ ਅਕਾਲੀ ਦਲ-ਭਾਜਪਾ ਗਠਜੋੜ ਵੱਲੋਂ ਚੋਣ ਲੜੀ ਅਤੇ 54632 ਵੋਟਾਂ ਹਾਸਲ ਕਰਕੇ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਦੇ ਵਿਰੋਧੀ ਕਾਂਗਰਸ ਦੇ ਹਰਜਿੰਦਰ ਸਿੰਘ ਠੇਕੇਦਾਰ 30624 ਵੋਟਾਂ ਹਾਸਲ ਕਰਕੇ ਹਾਰ ਗਏ। ਰਾਮਿੰਦਰ ਬੁਲਾਰੀਆ ਨੇ 24008 ਵੋਟਾਂ ਦੇ ਫ਼ਰਕ ਨਾਲ ਇਹ ਚੋਣ ਜਿੱਤੀ।
2008 ’ਚ ਹੋਈ ਉਪ ਚੋਣ
2008 ਵਿਚ ਹੋਣੀ ਉਪ ਚੋਣ ’ਚ ਸ਼੍ਰੋਮਣੀ ਅਕਾਲੀ ਦਲ ਦੇ ਇੰਦਰਬੀਰ ਸਿੰਘ ਬੁਲਾਰੀਆ 43495 ਵੋਟਾਂ ਹਾਸਲ ਕਰਕੇ ਜਿੱਤ ਗਏ ਸਨ, ਜਦਕਿ ਕਾਂਗਰਸ ਦੇ ਨਵਦੀਪ ਸਿੰਘ ਗੋਲਡੀ 21262 ਵੋਟਾਂ ਹਾਸਲ ਕਰਕੇ ਹਾਰ ਗਏ। ਇੰਦਰਬੀਰ ਸਿੰਘ ਬੁਲਾਰੀਆ ਨੇ 22233 ਵੋਟਾਂ ਦੇ ਫ਼ਰਕ ਨਾਲ ਜਿੱਤ ਹਾਸਲ ਕੀਤੀ।
2012
2012 ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਇੰਦਰਬੀਰ ਸਿੰਘ ਬੁਲਾਰੀਆ ਨੇ ਮੁੜ ਵੱਡੀ ਜਿੱਤ ਹਾਸਲ ਕੀਤੀ। ਉਨ੍ਹਾਂ ਨੂੰ 48310 ਵੋਟਾਂ ਮਿਲੀਆਂ ਸਨ ਜਦਕਿ ਕਾਂਗਰਸ ਦੇ ਜਸਬੀਰ ਸਿੱਘ ਗਿੱਲ (ਡਿੰਪਾ) 33254 ਵੋਟਾਂ ਹਾਸਲ ਦੂਜੇ ਨੰਬਰ 'ਤੇ ਰਹੇ ਸਨ। ਇੰਦਰਬੀਰ ਸਿੰਘ ਬੁਲਾਰੀਆ ਨੇ 15056 ਵੋਟਾਂ ਦੇ ਫ਼ਰਕ ਨਾਲ ਜਿੱਤ ਹਾਸਲ ਕੀਤੀ।
2017
2017 ਵਿੱਚ ਕਾਂਗਰਸੀ ਉਮੀਦਵਾਰ ਇੰਦਰਬੀਰ ਸਿੰਘ ਬੁਲਾਰੀਆ ਨੇ 47517 ਵੋਟਾਂ ਹਾਸਲ ਕਰਕੇ ਮੁੜ ਜਿੱਤ ਪ੍ਰਾਪਤ ਕੀਤੀ। ਆਮ ਆਦਮੀ ਪਾਰਟੀ ਦੇ ਇੰਦਰਬੀਰ ਸਿੰਘ ਨਿੱਜਰ 24842 ਵੋਟਾਂ ਹਾਸਲ ਕਰਕੇ ਦੂਜੇ ਨੰਬਰ 'ਤੇ ਰਹੇ ਸਨ। ਸ਼੍ਰੋਮਣੀ ਅਕਾਲੀ ਦਲ ਦੇ ਗੁਰਪ੍ਰਤਾਪ ਸਿੰਘ ਟਿੱਕਾ ਨੂੰ ਸਿਰਫ਼ 16569 ਵੋਟਾਂ ਮਿਲੀਆਂ ਸਨ। ਇੰਦਰਬੀਰ ਸਿੰਘ ਬੁਲਾਰੀਆ ਨੇ 22658 ਵੋਟਾਂ ਦੇ ਫ਼ਰਕ ਨਾਲ ਜਿੱਤ ਹਾਸਲ ਕੀਤੀ।
2022 ਵਿਧਾਨ ਸਭਾ ਚੋਣਾਂ ਵਿੱਚ ਇਸ ਹਲਕੇ ਤੋਂ ਕਾਂਗਰਸ ਨੇ ਇੰਦਰਬੀਰ ਬੁਲਾਰੀਆ ਨੂੰ ਮੁੜ ਚੋਣ ਮੈਦਾਨ ਵਿੱਚ ਉਤਾਰਿਆ ਹੈ। ਆਮ ਆਦਮੀ ਪਾਰਟੀ ਨੇ ਇੰਦਰਬੀਰ ਸਿੰਘ ਨਿੱਝਰ, ਅਕਾਲੀ-ਬਸਪਾ ਨੇ ਤਲਵੀਰ ਸਿੰਘ ਗਿੱਲ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਸੰਯੁਕਤ ਸਮਾਜ ਮੋਰਚਾ ਵੱਲੋਂ ਹਰਜਿੰਦਰ ਸਿੰਘ ਚੋਣ ਮੈਦਾਨ ਵਿੱਚ ਹਨ। ਇਸ ਹਲਕੇ ਤੋਂ ਭਾਜਪਾ+ਕੈਪਟਨ+ਢੀਂਡਸਾ ਨੇ ਇਸ ਹਲਕੇ ਤੋਂ ਕੋਈ ਉਮੀਦਵਾਰ ਚੋਣ ਮੈਦਾਨ ’ਚ ਨਹੀਂ ਉਤਾਰਿਆ।
ਇਸ ਹਲਕੇ ’ਚ ਵੋਟਰਾਂ ਦੀ ਕੁੱਲ ਗਿਣਤੀ 177605 ਹੈ। ਇਨ੍ਹਾਂ ਵੋਟਰਾਂ ’ਚੋਂ 83986 ਪੁਰਸ਼ ਅਤੇ 93615 ਜਨਾਨੀਆਂ ਹਨ। 4 ਵੋਟਾਂ ਥਰਡ ਜੈਂਡਰ ਦੀਆਂ ਹਨ।
ਗੁ. ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਦੀ ਨਵੀਂ ਇਮਾਰਤ ’ਚ 10 ਕਿਲੋ ਦੇ ਕਰੀਬ ਸੋਨੇ ਦੀ ਪਾਲਕੀ ਸੁਸ਼ੋਭਿਤ
NEXT STORY