ਕਪੂਰਥਲਾ (ਮਹਾਜਨ)-ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਕਪੂਰਥਲਾ ਜ਼ਿਲ੍ਹਾ ਦੇ ਚਾਰਾਂ ਵਿਧਾਨ ਸਭਾ ਹਲਕਿਆਂ ਲਈ 20 ਫਰਵਰੀ ਨੂੰ ਪਈਆਂ ਵੋਟਾਂ ਦੀ ਗਿਣਤੀ ਦਾ ਕੰਮ ਅੱਜ ਵਿਰਸਾ ਵਿਹਾਰ ਵਿਖੇ ਮੁਕੰਮਲ ਹੋਇਆ ਅਤੇ 12 ਵਜੇ ਤੱਕ ਸਾਰੇ ਵਿਧਾਨ ਸਭਾ ਹਲਕਿਆਂ ਦੇ ਚੋਣ ਨਤੀਜੇ ਸਾਹਮਣੇ ਆ ਗਏ। ਜ਼ਿਲ੍ਹੇ ਦੇ 4 ਵਿਧਾਨ ਸਭਾ ਹਲਕਿਆਂ ‘ਚ 3 ਵਿਧਾਨ ਸਭਾ ਚੋਣ ਖੇਤਰਾਂ ‘ਚ ਕਾਂਗਰਸ ਅਤੇ 1 ਵਿਧਾਨ ਸਭਾ ਹਲਕ ‘ਚ ਆਜ਼ਾਦ ਉਮੀਦਵਾਰ ਨੇ ਚੋਣ ਜਿੱਤੀ।
ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜ਼ਿਲ੍ਹਾ ਚੋਣ ਅਫ਼ਸਰ ਦੀਪਤੀ ਉੱਪਲ ਅਤੇ ਭਾਰਤੀ ਚੋਣ ਕਮਿਸ਼ਨ ਦੇ ਗਿਣਤੀ ਆਬਜ਼ਰਵਾਂ ਦੀ ਨਿਗਰਾਨੀ ਹੇਠ ਸਵੇਰੇ 8 ਵਜੇ ਸ਼ੁਰੂ ਹੋਇਆ। ਜਿਸ ‘ਚ ਕਪੂਰਥਲਾ ਹਲਕੇ ਤੋਂ ਕਾਂਗਰਸ ਦੇ ਰਾਣਾ ਗੁਰਜੀਤ ਸਿੰਘ, ਭੁਲੱਥ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ, ਫਗਵਾੜਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਅਤੇ ਸੁਲਤਾਨਪੁਰ ਲੋਧੀ ਹਲਕੇ ਤੋਂ ਆਜ਼ਾਦ ਉਮੀਦਵਾਰ ਰਾਣਾ ਇੰਦਰਪ੍ਰਾਤਪ ਸਿੰਘ ਜੇਤੂ ਰਹੇ। ਉੱਥੇ ਹੀ ਪੂਰੀ ਵੋਟ ਗਿਣਤੀ ਕੇਂਦਰਾਂ ਦੀ ਸੁਰੱਖਿਆ ਖ਼ੁਦ ਐੱਸ. ਐੱਸ. ਪੀ. ਦਯਾਮਾ ਹਰੀਸ਼ ਓਮਪ੍ਰਕਾਸ਼ ਦੇਖ ਰਹੇ ਸੀ। ਉੱਥੇ ਹੀ ਡਿਪਟੀ ਕਮਿਸ਼ਨਰ ਦੀਪਤੀ ਉੱਪਲ, ਏ. ਡੀ. ਸੀ. ਅਦਿੱਤਿਆ ਉੱਪਲ, ਐੱਸ. ਪੀ. ਜਸਬੀਰ ਸਿੰਘ, ਐੱਸ. ਪੀ. ਜਗਜੀਤ ਸਿੰਘ ਸਰੋਆ ਅਤੇ ਡੀ. ਐੱਸ. ਪੀ ਸਬ ਡਿਵੀਜ਼ਨ ਸੁਰਿੰਦਰ ਸਿੰਘ, ਮੱਖਣ ਸਿੰਘ, ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਰਾਜੇਸ਼ ਕੱਕੜ, ਸਰਵਨ ਸਿੰਘ ਬੱਲ ਆਦਿ ਨੇ ਸੁਰੱਖਿਆ ਦੀ ਕਮਾਨ ਸੰਭਾਲੀ ਹੋਈ ਸੀ।
ਸ੍ਰੀ ਚਮਕੌਰ ਸਾਹਿਬ ਤੇ ਭਦੌੜ ਦੋਵੇਂ ਸੀਟਾਂ ਹਾਰ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
ਕਾਂਗਰਸ ਦੇ ਉਮੀਦਵਾਰ ਰਾਣਾ ਗੁਰਜੀਤ ਸਿੰਘ ਰਹੇ ਜੇਤੂ
ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਾਣਾ ਗੁਰਜੀਤ ਸਿੰਘ ਨੇ ਆਮ ਆਮਦੀ ਉਮੀਦਵਾਰ ਮੰਜੂ ਰਾਣਾ ਨੂੰ 7254 ਵੋਟਾਂ ਦੇ ਫਰਕ ਨਾਲ ਹਰਾਇਆ। ਰਾਣਾ ਗੁਰਜੀਤ ਸਿੰਘ ਨੂੰ 43752 ਅਤੇ ਆਮ ਆਦਮੀ ਪਾਰਟੀ ਦੀ ਉਮੀਦਵਾਰ ਮੰਜੂ ਰਾਣਾ ਨੂੰ 36498 ਵੋਟਾਂ ਪਈਆਂ। ਬਸਪਾ ਅਕਾਲੀ ਦੇ ਸਾਂਝੇ ਉਮੀਦਵਾਰ ਦਵਿੰਦਰ ਸਿੰਘ ਢਪਈ ਨੂੰ 8583 ਵੋਟਾਂ, ਭਾਜਪਾ ਦੇ ਉਮੀਦਵਾਰ ਰਣਜੀਤ ਸਿੰਘ ਖੋਜੇਵਾਲ ਨੂੰ 6664, ਬਸਪਾ (ਅ) ਦੇ ਉਮੀਦਵਾਰ ਸੂਰਜ ਕੁਮਾਰ ਨੂੰ 697, ਐੱਸ. ਜੇ. ਵੀ. ਪੀ. ਦੇ ਉਮੀਦਵਾਰ ਹਰਪ੍ਰੀਤ ਸਿੰਘ ਨੂੰ 322, ਸ਼੍ਰੋਮਣੀ ਅਕਾਲੀ ਦਲ ਮਾਨ ਦੇ ਉਮੀਦਵਾਰ ਨਰਿੰਦਰ ਸਿੰਘ ਖੁਸਰੋਪੁਰ ਨੂੰ 3802, ਆਈ. ਐੱਨ. ਡੀ. ਦੇ ਉਮੀਦਵਾਰ ਕੁਲਵੰਤ ਸਿੰਘ ਜੋਸਨ ਨੂੰ 983 ਵੋਟਾਂ ਮਿਲੀਆਂ। ਜਦਕਿ 613 ਵੋਟਰਾਂ ਨੇ ਨੋਟਾ ਦਾ ਬਟਨ ਦਬਾਇਆ।
ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਰਹੇ ਜੇਤੂ
ਭੁਲੱਥ ਹਲਕੇ ‘ਚ ਕੁੱਲ 90122 ਵੋਟਾਂ ਵਿੱਚੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਬੀਬੀ ਜਾਗੀਰ ਕੌਰ ਨੂੰ 9204 ਵੋਟਾਂ ਦੇ ਫ਼ਰਕ ਨਾਲ ਹਰਾਇਆ। ਸੁਖਪਾਲ ਸਿੰਘ ਖਹਿਰਾ ਨੂੰ 37089 ਅਤੇ ਬੀਬੀ ਜਾਗੀਰ ਕੌਰ ਨੂੰ 27885 ਵੋਟਾਂ ਮਿਲੀਆਂ। 'ਆਪ' ਪਾਰਟੀ ਦੇ ਉਮੀਦਵਾਰ ਰਣਜੀਤ ਸਿੰਘ ਰਾਣਾ ਨੂੰ 13528 ਵੋਟਾਂ, ਪੰਜਾਬ ਲੋਕ ਕਾਂਗਰਸ-ਭਾਜਪਾ ਦੇ ਸਾਂਝੇ ਉਮੀਦਵਾਰ ਅਮਨਦੀਪ ਸਿੰਘ ਗੋਰਾ ਗਿੱਲ ਨੂੰ 1190 ਵੋਟਾਂ ਪਈਆਂ। ਸਰਬਜੀਤ ਸਿੰਘ ਲੁਬਾਣਾ ਨੂੰ 743, ਹਰਪ੍ਰੀਤ ਕੌਰ ਨੂੰ 167, ਰਜਿੰਦਰ ਸਿੰਘ ਫੌਜੀ ਅਕਾਲੀ ਦਲ ਮਾਨ ਨੂੰ 7576 ਵੋਟਾਂ, ਸੁਖਵਿੰਦਰ ਸਿੰਘ ਮਿਰਜਾਪੁਰ ਨੂੰ 164 ਵੋਟਾਂ, ਗੁਰਿੰਦਰ ਸਿੰਘ ਨੂੰ 306 ਵੋਟਾਂ, ਆਜਾਦ ਉਮੀਦਵਾਰ ਜੋਗਿੰਦਰ ਸਿੰਘ ਮਾਨ ਨੂੰ 756 ਨੂੰ ਵੋਟਾਂ ਮਿਲੀਆਂ। ਜਦਕਿ 718 ਲੋਕਾਂ ਨੇ ਨੋਟਾ ਦਾ ਬਟਨ ਦਬਾਇਆ।
ਇਹ ਵੀ ਪੜ੍ਹੋ: ਭਦੌੜ ਹਲਕੇ ਤੋਂ ਵੱਡੇ ਫਰਕ ਨਾਲ ਹਾਰੇ CM ਚਰਨਜੀਤ ਸਿੰਘ ਚੰਨੀ, ‘ਆਪ’ ਉਮੀਦਵਾਰ ਲਾਭ ਸਿੰਘ ਰਹੇ ਜੇਤੂ
ਫਗਵਾੜਾ 'ਚ ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਰਹੇ ਜੇਤੂ
ਫਗਵਾੜਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਜੇਤੂ ਰਹੇ। ਉਨ੍ਹਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੋਗਿੰਦਰ ਸਿੰਘ ਮਾਨ ਨੂੰ 2710 ਵੋਟਾਂ ਨਾਲ ਹਰਾਇਆ। ਬਲਵਿੰਦਰ ਸਿੰਘ ਧਾਲੀਵਾਲ ਨੂੰ 37102 ਅਤੇ ਆਮ ਆਦਮੀ ਪਾਰਟੀ ਦੇ ਜੋਗਿੰਦਰ ਸਿੰਘ ਮਾਨ ਨੂੰ 34392 ਵੋਟਾਂ ਮਿਲੀਆਂ। ਜਸਵੀਰ ਸਿੰਘ ਗਡ਼੍ਹ ਨੂੰ 31130, ਭਾਜਪਾ ਦੇ ਵਿਜੈ ਸਾਂਪਲਾ ਨੂੰ 15408, ਸ਼੍ਰੋਮਣੀ ਅਕਾਲੀ ਦਲ ਮਾਨ ਨੇ ਕੁਲਦੀਪ ਸਿੰਘ ਨੂਰ ਨੂੰ 3768 ਅਤੇ ਐੱਨ. ਆਈ. ਪੀ. ਦੇ ਜਰਨੈਲ ਨੰਗਲ ਨੂੰ 3639, ਆਜਾਦ ਉਮੀਦਵਾਰ ਖੁਸ਼ੀ ਰਾਮ ਨੂੰ 1104 ਵੋਟਾਂ ਮਿਲੀਆਂ ਜਦਕਿ 1006 ਲੋਕਾਂ ਨੇ ਨੋਟਾ ਦਾ ਬਟਨ ਦਬਾਇਆ।
ਸੁਲਤਾਨਪੁਰ ਲੋਧੀ ਤੋਂ ਆਜ਼ਾਦ ਉਮੀਦਵਾਰ ਰਾਣਾ ਇੰਦਰਪ੍ਰਤਾਪ ਸਿੰਘ ਰਹੇ ਜੇਤੂ
ਸੁਲਤਾਨਪੁਰ ਲੋਧੀ ਹਲਕੇ ‘ਚ ਆਜ਼ਾਦ ਉਮੀਦਵਾਰ ਰਾਣਾ ਇੰਦਰਪ੍ਰਤਾਪ ਸਿੰਘ ਜੇਤੂ ਰਹੇ। ਉਨ੍ਹਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੱਜਣ ਸਿੰਘ ਚੀਮਾ ਨੂੰ 11519 ਵੋਟਾਂ ਨਾਲ ਹਰਾਇਆ। ਰਾਣਾ ਇੰਦਰਪ੍ਰਤਾਪ ਸਿੰਘ ਨੂੰ 41125 ਤੇ ਆਮ ਆਦਮੀ ਪਾਰਟੀ ਦੇ ਸੱਜਣ ਸਿੰਘ ਚੀਮਾ ਨੂੰ 29606 ਵੋਟਾਂ ਮਿਲੀਆਂ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਕੈਪਟਨ ਹਰਮਿੰਦਰ ਸਿੰਘ ਨੂੰ 17374 ਵੋਟਾਂ, ਕਾਂਗਰਸ ਪਾਰਟੀ ਦੇ ਉਮੀਦਵਾਰ ਨਵਤੇਜ ਸਿੰਘ ਚੀਮਾ ਨੂੰ 13394 ਵੋਟਾਂ, ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਉਮੀਦਵਾਰ ਜੁਗਰਾਜਪਾਲ ਸਿੰਘ ਸਾਹੀ ਨੂੰ 458 ਵੋਟਾਂ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਮੁਖ਼ਤਿਆਰ ਨੂੰ 3042 ਵੋਟਾਂ, ਬਹੁਜਨ ਸਮਾਜ ਪਾਰਟੀ ਅੰਬਡੇਕਰ ਦੇ ਉਮੀਦਵਾਰ ਜਗਤਾਰ ਸਿੰਘ ਨੂੰ 402 ਵੋਟਾਂ, ਆਜ਼ਾਦ ਉਮੀਦਵਾਰ ਹਰਪ੍ਰੀਤਪਾਲ ਸਿੰਘ ਵਿਰਕ ਨੂੰ 704 ਵੋਟਾਂ ਅਤੇ ਧਰਮਪਾਲ ਨੂੰ 366 ਵੋਟਾਂ ਮਿਲੀਆਂ ਜਦਕਿ 739 ਵੋਟਰਾਂ ਨੇ ਨੋਟਾ ਦਾ ਬਟਨ ਦਬਾਇਆ।
ਇਹ ਵੀ ਪੜ੍ਹੋ: ਰੂਪਨਗਰ ਹਲਕਾ ਤੋਂ 'ਆਪ' ਦੇ ਦਿਨੇਸ਼ ਕੁਮਾਰ ਜੇਤੂ, ਸ੍ਰੀ ਆਨੰਦਪੁਰ ਸਾਹਿਬ ਤੋਂ ਰਾਣਾ ਕੇ. ਪੀ. ਹਾਰੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪਟਿਆਲਾ ਦੀਆਂ ਸਾਰੀਆਂ ਸੀਟਾਂ 'ਤੇ ਜਿੱਤੀ 'ਆਮ ਆਦਮੀ ਪਾਰਟੀ', ਜਾਣੋ ਸਾਰੀਆਂ ਸੀਟਾਂ ਦਾ ਵੇਰਵਾ
NEXT STORY