ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ 7ਵਾਂ ਦਿਨ ਹੈ। ਵਿਧਾਨ ਸਭਾ ਅੰਦਰ ਸਦਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਦਨ 'ਚ ਲੁਧਿਆਣਾ-ਰੂਪਨਗਰ ਗਰੀਨ ਫੀਲਡ ਹਾਈਵੇਅ ਲਈ ਐਕਵਾਇਰ ਕੀਤੀ ਹੋਈ ਜ਼ਮੀਨ ਲਈ ਕਿਸਾਨਾਂ ਨੂੰ ਮੁਆਵਜ਼ਾ ਨਾ ਦੇਣ ਦਾ ਮੁੱਦਾ ਚੁੱਕਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖ਼ਬਰ, ਘਰੋਂ ਨਿਕਲਣ ਦਾ Plan ਹੈ ਤਾਂ ਜ਼ਰਾ ਸੋਚ-ਸਮਝ ਲਓ
ਇਸ ਤੋਂ ਇਲਾਵਾ ਪੰਜਾਬ ਰਾਜ ਚੋਣ ਕਮਿਸ਼ਨ ਸੋਧ ਬਿੱਲ ਵੀ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਜਿਨ੍ਹਾਂ ਮੈਂਬਰਾਂ ਨੇ ਸਦਨ ਅੰਦਰ ਆਪੋ-ਆਪਣੇ ਇਲਾਕਿਆਂ ਦੇ ਸਵਾਲ ਲਗਾਏ ਹੁੰਦੇ ਹਨ, ਉਨ੍ਹਾਂ 'ਚੋਂ ਬਹੁਤੇ ਮੈਂਬਰ ਗੈਰ-ਹਾਜ਼ਰ ਹੋ ਜਾਂਦੇ ਹਨ ਅਤੇ ਸਮਾਂ ਪਹਿਲਾਂ ਹੀ ਬਹੁਤ ਘੱਟ ਹੁੰਦਾ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਲੋਕਾਂ ਲਈ ਵੱਡੀ ਖ਼ੁਸ਼ਖ਼ਬਰੀ, ਪਾਰਕਿੰਗ ਹੋਵੇਗੀ Free ਤੇ ਨਾਲ ਹੀ ਮੁਫ਼ਤ ਮਿਲੇਗਾ ਪਾਣੀ
ਉਨ੍ਹਾਂ ਨੇ ਅਪੀਲ ਕੀਤੀ ਕਿ ਜ਼ੀਰੋ ਆਵਰ ਨੂੰ ਘਟਾ ਕੇ ਪ੍ਰਸ਼ਨਕਾਲ ਦਾ ਸਮਾਂ ਵਧਾ ਲਿਆ ਜਾਵੇ। ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਬਲਦਾਂ ਦੀ ਦੌੜ ਪੁਰਾਣੇ ਸਮਿਆਂ ਦੌਰਾਨ ਕਰਵਾਈ ਜਾਂਦੀ ਸੀ, ਜਿਸ ਨੂੰ ਪਿਛਲੇ ਸਮੇਂ ਦੌਰਾਨ ਕੁੱਝ ਕਾਰਨਾਂ ਕਰਕੇ ਰੋਕਣਾ ਪੈ ਗਿਆ।
ਹੁਣ ਸੁਪਰੀਮ ਕੋਰਟ ਦੇ ਹੁਕਮਾਂ ਮਗਰੋਂ ਪੰਜਾਬ 'ਚ ਇਹ ਦੁਬਾਰਾ ਸ਼ੁਰੂ ਹੋ ਗਈਆਂ। ਉਨ੍ਹਾਂ ਕਿਹਾ ਕਿ ਇਕ ਪਿੰਡ 'ਚ ਕਈ ਖੇਡਾਂ ਨੂੰ ਮਨਜ਼ੂਰੀ ਮਿਲ ਜਾਂਦੀ ਹੈ ਪਰ ਦੂਜੇ ਪਿੰਡ 'ਚ ਮਨਜ਼ੂਰੀ ਨਹੀਂ ਮਿਲਦੀ ਤਾਂ ਲੋਕਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਨਾਲ ਪੱਖਪਾਤ ਹੋ ਰਿਹਾ ਹੈ। ਇਸ ਲਈ ਕੋਈ ਨਿਯਮ ਬਣਾਇਆ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੰਡੀਗੜ੍ਹ ਦੇ ਲੋਕਾਂ ਲਈ ਵੱਡੀ ਖ਼ੁਸ਼ਖ਼ਬਰੀ, ਪਾਰਕਿੰਗ ਹੋਵੇਗੀ Free ਤੇ ਨਾਲ ਹੀ ਮੁਫ਼ਤ ਮਿਲੇਗਾ ਪਾਣੀ
NEXT STORY