ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਲੋਂ ਦਾਇਰ ਪਟੀਸ਼ਨ 'ਤੇ ਪੰਜਾਬ ਸਰਕਾਰ ਕੋਲੋਂ ਜਵਾਬ ਮੰਗਿਆ ਹੈ। ਪ੍ਰਤਾਪ ਸਿੰਘ ਬਾਜਵਾ ਨੇ ਦੋਸ਼ ਲਾਇਆ ਸੀ ਕਿ ਵਿਧਾਨ ਸਭਾ ਦੇ ਲਾਈਵ ਟੈਲੀਕਾਸਟ ਦੌਰਾਨ ਜਦੋਂ ਵਿਰੋਧੀ ਧਿਰ ਦੇ ਵਿਧਾਇਕ ਬੋਲ ਰਹੇ ਹੁੰਦੇ ਹਨ ਤਾਂ ਕੈਮਰਾ ਅਨਫੋਕਸਡ ਹੁੰਦਾ ਹੈ। ਉਨ੍ਹਾਂ ਦਾ ਪੂਰਾ ਭਾਸ਼ਣ ਨਹੀਂ ਦਿਖਾਇਆ ਜਾਂਦਾ।
ਜਦੋਂ ਕਿ ਸੱਤਾ ਧਿਰ ਦੇ ਮੈਂਬਰ ਬੋਲ ਰਹੇ ਹੁੰਦੇ ਹਨ ਤਾਂ ਪ੍ਰਸਾਰਣ ਬਹੁਤ ਸਪੱਸ਼ਟ ਹੁੰਦਾ ਹੈ। ਇਸ 'ਤੇ ਅਦਾਲਤ ਨੇ ਵਿਧਾਨ ਸਭਾ ਦੇ ਸਪੀਕਰ ਅਤੇ ਸਕੱਤਰ ਨੂੰ ਨੋਟਿਸ ਜਾਰੀ ਕਰਕੇ ਪੰਜਾਬ ਸਰਕਾਰ ਕੋਲੋਂ ਜਵਾਬ ਮੰਗਿਆ ਹੈ।
ਮੋਹਾਲੀ 'ਚ ਵੱਡੀ ਵਾਰਦਾਤ : ਟਰੈਕ 'ਤੋਂ ਮਿਲੀਆਂ 2 ਨੌਜਵਾਨਾਂ ਦੀਆਂ ਲਾਸ਼ਾਂ, ਦਹਿਸ਼ਤ 'ਚ ਲੋਕ (ਵੀਡੀਓ)
NEXT STORY