ਚੰਡੀਗੜ੍ਹ : ਪੰਜਾਬ ਸਰਕਾਰ ਦਾ ਮਾਨਸੂਨ ਸੈਸ਼ਨ 16 ਜਾਂ 17 ਅਗਸਤ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ, ਜੋ ਕਿ 4 ਦਿਨਾਂ ਤੱਕ ਚੱਲੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਦੇ ਗਵਰਨਰ ਵੀ. ਪੀ. ਸਿੰਘ ਬਦਨੌਰ 20 ਅਗਸਤ ਤੋਂ 10 ਦਿਨਾਂ ਲਈ ਸ਼ਹਿਰ ਤੋਂ ਬਾਹਰ ਹੋਣਗੇ, ਜਦੋਂ ਕਿ ਮਾਨਸੂਨ ਸੈਸ਼ਨ 'ਚ ਉਨ੍ਹਾਂ ਦੀ ਮੌਜੂਦਗੀ ਜ਼ਰੂਰੀ ਹੈ। ਇਸ ਲਈ ਮਾਨਸੂਨ ਸੈਸ਼ਨ ਦੇ 16 ਅਗਸਤ ਨੂੰ ਸ਼ੁਰੂ ਹੋਣ ਦੀ ਜ਼ਿਆਦਾ ਸੰਭਾਵਨਾ ਹੈ।
ਇਸ ਸੈਸ਼ਨ ਦੌਰਾਨ ਰਣਜੀਤ ਸਿੰਘ ਕਮਿਸ਼ਨ ਵਲੋਂ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਦੀ ਰਿਪੋਰਟ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਐਲਾਨ ਕੀਤਾ ਸੀ ਕਿ ਆਉਣ ਵਾਲੇ ਸੈਸ਼ਨ ਦੌਰਾਨ ਇਸ ਰਿਪੋਰਟ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਕਮਿਸ਼ਨ ਨੇ 30 ਜੂਨ ਨੂੰ ਮੁੱਖ ਮੰਤਰੀ ਨੂੰ ਇਸ ਰਿਪੋਰਟ ਦਾ ਪਹਿਲਾ ਹਿੱਸਾ ਸੌਂਪਿਆ ਸੀ।
ਖਹਿਰਾ ਨੇ ਕਿਉਂ ਰੱਖੀ ਬਠਿੰਡਾ 'ਚ ਰੈਲੀ, ਪਹੁੰਚਣਗੇ ਭਗਵੰਤ ਮਾਨ?
NEXT STORY