ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਸ਼ੁਰੂ ਕੀਤੀ ਗਈ, ਜਿਸ ਤੋਂ ਬਾਅਦ ਸਦਨ ਦੀ ਕਾਰਵਾਈ ਨੂੰ ਇਕ ਘੰਟੇ ਲਈ ਮੁਲਤਵੀ ਕਰ ਦਿੱਤਾ ਗਿਆ। ਸਦਨ ਦੀ ਕਾਰਵਾਈ ਦੌਰਾਨ ਪੰਜਾਬ 'ਚ ਹੜ੍ਹਾਂ ਦੇ ਖ਼ਤਰੇ ਨੂੰ ਰੋਕਣ ਲਈ ਧਿਆਨ ਦਿਵਾਊ ਮਤਾ ਲਿਆਂਦਾ ਗਿਆ ਅਤੇ ਇਸ 'ਤੇ ਵਿਚਾਰ-ਚਰਚਾ ਕੀਤੀ ਗਈ।
ਸਦਨ ਦੀ ਕਾਰਵਾਈ ਇਕ ਘੰਟੇ ਲਈ ਮੁਲਤਵੀ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਮੰਤਰੀ ਅਮਨ ਅਰੋੜਾ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਭਾਜਪਾ, ਬਸਪਾ ਅਤੇ ਅਕਾਲੀ ਦਲ ਦੇ ਆਗੂਆਂ ਨੂੰ ਇਕ ਘੰਟੇ ਲਈ ਆਪਣੇ ਚੈਂਬਰ 'ਚ ਬੁਲਾਇਆ ਗਿਆ ਹੈ।
ਪੰਜਾਬ ਸਟੇਟ ਡਿਵੈਲਪਮੈਂਟ ਟੈਕਸ ਸੰਸੋਧਨ ਬਿੱਲ-2025 ਪਾਸ
ਸਦਨ 'ਚ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ ਸੰਸੋਧਨ ਬਿੱਲ-2025 ਨੂੰ ਪਾਸ ਕਰ ਦਿੱਤਾ ਗਿਆ। ਇਸ ਬਿੱਲ ਨੂੰ ਵਿੱਤ ਮੰਤਰੀ ਵਲੋਂ ਸਦਨ ਅੰਦਰ ਪੇਸ਼ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਬਿੱਲ ਨਾਲ ਪੰਜਾਬ ਦੇ ਲੋਕਾਂ ਨੂੰ ਵੱਡਾ ਫ਼ਾਇਦਾ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਵਿਦਿਆਰਥੀਆਂ ਲਈ ਲੱਗੀਆਂ ਮੌਜਾਂ! ਮਾਨ ਸਰਕਾਰ ਨੇ ਲਿਆ ਵੱਡਾ ਫ਼ੈਸਲਾ
12 ਵਜੇ ਵਾਲੇ ਬਿਆਨ ਦੀ ਨਿੰਦਾ
ਸਦਨ 'ਚ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ 12 ਵਜੇ ਵਾਲੇ ਬਿਆਨ ਦੀ ਨਿੰਦਾ ਕੀਤੀ। ਇਸ 'ਚ ਮੁੱਖ ਮੰਤਰੀ ਮਾਨ ਦੇ ਇਕ ਸਵਾਲ ਦੇ ਜਵਾਬ 'ਚ ਬਾਜਵਾ ਨੇ ਕਿਹਾ ਸੀ ਕਿ 12 ਤੁਹਾਡੇ ਵੱਜੇ ਹੋਣਗੇ, ਸਾਡੇ ਨਹੀਂ ਵੱਜੇ।
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਚੁੱਕਿਆ ਬਰਸਾਤ ਦੇ ਪਾਣੀ ਦਾ ਮੁੱਦਾ
ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ 'ਚ ਬਰਸਾਤ ਦਾ ਇਕੱਠਾ ਹੋਇਆ ਪਾਣੀ ਲੈਣ ਨੂੰ ਗੁਆਂਢੀ ਸੂਬੇ ਤਿਆਰ ਨਹੀਂ ਹਨ। ਉਨ੍ਹਾਂ ਕਿਹਾ ਕਿ ਜਦੋਂ ਚੰਡੀਗੜ੍ਹ, ਹਿਮਾਚਲ ਅਤੇ ਪੰਚਕੂਲਾ 'ਚ ਮੀਂਹ ਪੈਂਦਾ ਹੈ ਤਾਂ ਸਭ ਤੋਂ ਪਹਿਲਾਂ ਜ਼ੀਰਕਪੁਰ ਡੁੱਬਦਾ ਹੈ। ਗਰਮੀ 'ਚ ਅਸੀਂ ਪਾਣੀ ਦੀ ਕਮੀ ਨਾਲ ਮਰਦੇ ਹਾਂ, ਜਦੋਂ ਕਿ ਬਰਸਾਤਾਂ 'ਚ ਹੜ੍ਹ ਕਾਰਨ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬਰਸਾਤ ਦਾ ਪਾਣੀ ਲੈਣ ਲਈ ਰਾਜਸਥਾਨ ਅਤੇ ਹਰਿਆਣਾ ਸਣੇ ਬਾਕੀ ਸੂਬੇ ਤਿਆਰ ਨਹੀਂ ਹੁੰਦੇ ਹਨ ਅਤੇ ਡੁੱਬਣ ਲਈ ਅਸੀਂ ਇਕੱਲੇ ਹਾਂ।
ਇਹ ਵੀ ਪੜ੍ਹੋ : ਪੰਜਾਬ ਦੇ 30 ਲੱਖ ਪਰਿਵਾਰਾਂ ਲਈ ਵੱਡੇ ਖ਼ਤਰੇ ਦੀ ਘੰਟੀ! ਫ਼ੁਰਤੀ ਮਾਰ ਲਓ ਨਹੀਂ ਤਾਂ ਫਿਰ...
ਹੜ੍ਹਾਂ ਦੇ ਖ਼ਤਰੇ ਬਾਰੇ ਜਲ ਮੰਤਰੀ ਬਰਿੰਦਰ ਕੁਮਾਰ ਗੋਇਲ ਦਾ ਬਿਆਨ
ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਬਾਰੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਬੜੀ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਮੌਜੂਦਾ ਸਥਿਤੀ ਸਪੱਸ਼ਟ ਕਰਦਿਆਂ ਕਿਹਾ ਕਿ ਅੱਜ ਦੇ ਦਿਨ ਤਕ ਸੂਬੇ ਵਿਚ ਹੜ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ ਤੇ ਸਥਿਤੀ ਪੂਰੀ ਤਰ੍ਹਾਂ ਕਾਬੂ ਵਿਚ ਹੈ। ਅੱਜ ਦੇ ਦਿਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਸਦਨ ਵਿਚ ਹਿਮਾਚਲ ਪ੍ਰਦੇਸ਼ ਵਿਚ ਪੈ ਰਹੀ ਬਰਸਾਤ ਕਾਰਨ ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਬਾਰੇ ਸਵਾਲ ਪੁੱਛਿਆ ਗਿਆ। ਇਸ ਦੇ ਜਵਾਬ ਵਿਚ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਤੇ ਹੋਰ ਪਾਸੇ ਕਾਫ਼ੀ ਬਰਸਾਤਾਂ ਹੋ ਰਹੀਆਂ ਹਨ, ਪਰ ਡੈਮਾਂ ਦੀ ਸਮਰੱਥਾ ਮੁਤਾਬਕ ਕਿਸੇ ਕਿਸਮ ਦੇ ਡਰ ਜਾਂ ਖ਼ਤਰੇ ਵਾਲੀ ਗੱਲ ਨਹੀਂ ਹੈ। ਇਸ ਵੇਲੇ ਜਲ ਭੰਡਾਰ 2024 ਦੇ ਬਰਾਬਰ ਹੀ ਚੱਲ ਰਿਹਾ ਹੈ। ਹੜ੍ਹਾਂ ਦੀ ਸਥਿਤੀ ਅੱਜ ਦੇ ਦਿਨ ਪੂਰੀ ਤਰ੍ਹਾਂ ਕਾਬੂ ਵਿਚ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਹੜ੍ਹਾਂ ਦੇ ਖ਼ਤਰੇ ਬਾਰੇ ਕੈਬਨਿਟ ਮੰਤਰੀ ਦਾ ਵੱਡਾ ਬਿਆਨ, ਵਿਧਾਨ ਸਭਾ 'ਚ ਆਖ਼ੀ ਇਹ ਗੱਲ
NEXT STORY