ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਦਰਅਸਲ ਸਰਕਾਰ ਵਲੋਂ 13 ਅਪ੍ਰੈਲ ਮਤਲਬ ਕਿ ਅੱਜ ਦੇ ਦਿਨ ਵਿਸ਼ੇਸ਼ ਇਜਲਾਸ ਦੱਸਿਆ ਗਿਆ ਸੀ। ਸਦਨ ਅੰਦਰ ਸਭ ਤੋਂ ਪਹਿਲਾਂ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਨ੍ਹਾਂ 'ਚ ਸਾਬਕਾ ਮੰਤਰੀ ਲਾਲ ਸਿੰਘ, ਮਥੁਰਾ ਵਿਖੇ ਹਾਦਸੇ 'ਚ ਮਾਰੇ ਗਏ ਸ਼ਰਧਾਲੂ ਅਤੇ ਕਾਂਗੜਾ ਵਿਖੇ ਹਾਦਸੇ 'ਚ ਮਾਰੇ ਗਏ ਸ਼ਰਧਾਲੂਆਂ ਅਤੇ ਮਸ਼ਹੂਰ ਗਾਇਕਾ ਆਸ਼ਾ ਭੌਂਸਲੇ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਬਾਅਦ ਸਦਨ ਨੂੰ 11.30 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਵੱਟ ਕੱਢੇਗੀ ਗਰਮੀ! ਮੌਸਮ ਵਿਭਾਗ ਨੇ ਜਾਰੀ ਕੀਤੀ ਵੱਡੀ ਭਵਿੱਖਬਾਣੀ, 16-17 ਅਪ੍ਰੈਲ ਨੂੰ...
ਅੱਜ ਸਦਨ ਅੰਦਰ ਸਰਕਾਰ ਵਲੋਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਬਿੱਲ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਜੇਕਰ ਇਹ ਬਿੱਲ ਪਾਸ ਹੁੰਦਾ ਹੈ ਤਾਂ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਉਮਰਕੈਦ ਤੱਕ ਦੀ ਸਜ਼ਾ ਦੀ ਵਿਵਸਥਾ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਾਰੇ ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਜੇਕਰ ਇਹ ਬਿੱਲ ਵਿਧਾਨ ਸਭਾ 'ਚ ਪਾਸ ਹੋ ਜਾਂਦਾ ਹੈ ਤਾਂ ਇਸ ਨੂੰ ਪ੍ਰਵਾਨਗੀ ਲਈ ਸੂਬਾ ਸਰਕਾਰ ਵਲੋਂ ਰਾਜਪਾਲ ਕੋਲ ਭੇਜਿਆ ਜਾਵੇਗਾ। ਫਿਰ ਰਾਜਪਾਲ ਦੀ ਕਾਨੂੰਨੀ ਟੀਮ ਬਿੱਲ ਦੀ ਸਮੀਖਿਆ ਕਰੇਗੀ ਅਤੇ ਰਾਜਪਾਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਇਹ ਕਾਨੂੰਨ ਬਣ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਰਨਤਾਰਨ ਦਾ ਮੌਜੂਦਾ ਮੈਂਬਰ ਪੰਚਾਇਤ ਤੇ ਉਸ ਦਾ ਸਾਥੀ ਇਕ ਕਿਲੋ ਹੈਰੋਇਨ ਸਣੇ ਗ੍ਰਿਫਤਾਰ
NEXT STORY