ਚੰਡੀਗੜ੍ਹ (ਵੈੱਬ ਡੈਸਕ, ਅੰਕੁਰ ਤਾਂਗੜੀ) : ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੀ ਚੌਥੇ ਦਿਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਕਾਂਗਰਸ ਵਲੋਂ ਅੱਜ ਵੀ ਵਿਧਾਨ ਸਭਾ ਦੇ ਬਾਹਰ ਪੇਪਰ ਲੀਕ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸਦਨ ਦੀ ਕਾਰਵਾਈ ਅੱਜ ਵੀ ਹੰਗਾਮੇਦਾਰ ਰਹਿਣ ਦੇ ਆਸਾਰ ਹਨ। ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਵੀਰਵਾਰ ਨੂੰ ਬਰਗਾੜੀ ਬੇਅਦਬੀ ਮਾਮਲੇ ਨੂੰ ਲੈ ਕੇ ਸਿਆਸੀ ਮਾਹੌਲ ਗਰਮ ਰਿਹਾ। ਕਾਂਗਰਸ ਦੇ ਵਿਧਾਇਕ ਕਾਲੇ ਪਰਨੇ ਬੰਨ੍ਹ ਕੇ ਵਿਧਾਨ ਸਭਾ ਪਹੁੰਚੇ ਅਤੇ ਬਰਗਾੜੀ ਬੇਅਦਬੀ ਮਾਮਲੇ 'ਚ ਇਨਸਾਫ਼ ਦੀ ਮੰਗ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ।
ਵਿਰੋਧੀ ਧਿਰ ਨੇ ਦੋਸ਼ ਲਗਾਇਆ ਕਿ ਸਰਕਾਰ ਬੇਅਦਬੀ ਮਾਮਲੇ 'ਚ ਦੋਸ਼ੀਆਂ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਕਰਨ 'ਚ ਨਾਕਾਮ ਰਹੀ ਹੈ। ਬਰਗਾੜੀ ਬੇਅਦਬੀ ਮਾਮਲਾ ਪੰਜਾਬ ਦੀ ਸਿਆਸਤ ਦਾ ਇੱਕ ਅਹਿਮ ਮੁੱਦਾ ਬਣਿਆ ਹੋਇਆ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਹਰ ਮੋਰਚੇ 'ਤੇ ਫੇਲ੍ਹ ਸਾਬਤ ਹੋਈ ਹੈ ਅਤੇ ਬਰਗਾੜੀ ਬੇਅਦਬੀ ਮਾਮਲੇ 'ਚ ਅਜੇ ਤੱਕ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੰਦਿਆਂ ਕਿਹਾ ਕਿ ਸਰਕਾਰ ਆਪਣੇ ਦਾਅਵਿਆਂ ਨੂੰ ਤੱਥਾਂ ਨਾਲ ਸਾਬਤ ਕਰੇ।
ਇਸ ਦੌਰਾਨ ਵਿਧਾਨ ਸਭਾ ਦੇ ਬਾਹਰ ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਗਿਆਸਪੁਰਾ ਵਿਚਾਲੇ ਤਿੱਖੀ ਸ਼ਬਦੀ ਜੰਗ ਵੀ ਦੇਖਣ ਨੂੰ ਮਿਲੀ। ਦੋਵੇਂ ਆਗੂਆਂ ਨੇ ਇੱਕ-ਦੂਜੇ 'ਤੇ ਤਿੱਖੇ ਸਿਆਸੀ ਹਮਲੇ ਕੀਤੇ, ਜਿਸ ਨਾਲ ਮਾਹੌਲ ਕੁੱਝ ਸਮੇਂ ਲਈ ਤਣਾਅਪੂਰਨ ਬਣ ਗਿਆ। ਵਿਧਾਨ ਸਭਾ ਦੇ ਬਾਹਰ ਹੋਏ ਇਸ ਪ੍ਰਦਰਸ਼ਨ ਅਤੇ ਤਕਰਾਰ ਤੋਂ ਬਾਅਦ ਸਦਨ ਦੀ ਕਾਰਵਾਈ ਸ਼ੁਰੂ ਹੋਈ, ਜਿੱਥੇ ਵੀ ਬਰਗਾੜੀ ਬੇਅਦਬੀ ਦਾ ਮੁੱਦਾ ਗੂੰਜਣ ਦੇ ਆਸਾਰ ਹਨ। ਵਿਰੋਧੀ ਧਿਰ ਨੇ ਸਪੱਸ਼ਟ ਕੀਤਾ ਹੈ ਕਿ ਉਹ ਇਸ ਮਾਮਲੇ 'ਤੇ ਸਰਕਾਰ ਨੂੰ ਲਗਾਤਾਰ ਘੇਰਦੀ ਰਹੇਗੀ।
ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਪਾਵਰਕਾਮ ਨੇ ਵੱਡਾ ਐਕਸ਼ਨ ਲੈਂਦਿਆਂ ਕਰ' ਤੀ ਸਖ਼ਤ ਕਾਰਵਾਈ
NEXT STORY