ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਧਾਨ ਸਭਾ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਹੋਈ। ਇਸ ਦੌਰਾਨ ਮੈਂਬਰਾਂ ਵੱਲੋਂ 'ਮੋਦੀ ਜੀ ਜੁਮਲੇ ਬੰਦ ਕਰੋ' ਅਤੇ 'ਜੁਮਲੇਬਾਜ਼ੀ ਨਹੀਂ ਚੱਲੇਗੀ' ਦੇ ਨਾਅਰੇ ਲਗਾਏ ਗਏ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਹਜ਼ਾਰਾਂ ਪਰਿਵਾਰਾਂ ਨੂੰ ਮਿਲਣਗੇ 10-10 ਹਜ਼ਾਰ ਰੁਪਏ, ਹੋ ਗਏ ਵੱਡੇ ਐਲਾਨ
ਦਰਅਸਲ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐਲਾਨੇ ਗਏ 1600 ਕਰੋੜ ਰੁਪਏ ਦੇ ਪੈਕੇਜ ਵਿਚੋਂ ਅੱਜ ਤਕ ਇਕ ਵੀ ਰੁਪਈਏ ਜਾਰੀ ਨਹੀਂ ਕੀਤਾ ਗਿਆ। ਵਿੱਤ ਮੰਤਰੀ ਦੇ ਭਾਸ਼ਣ ਮਗਰੋਂ ਸੱਤਾਧਿਰ ਦੇ ਸਾਰੇ ਮੈਂਬਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਮੈਂਬਰਾਂ ਵੱਲੋਂ ਤਖ਼ਤੀਆਂ ਵੀ ਲਿਆਂਦੀਆਂ ਗਈਆਂ ਸੀ, ਜਿਸ ਉੱਪਰ 'ਮੋਦੀ ਜੀ ਦਾ 1600 ਕਰੋੜ ਦਾ ਜੁਮਲਾ' ਜਿਸ ਮਗਰੋਂ ਸਦਨ ਦੀ ਕਾਰਵਾਈ 20 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਕਾਂਗਰਸ ਹੜ੍ਹ ਪੀੜਤਾਂ ਦੀ ਮਦਦ ਨਹੀਂ ਕਰਨਾ ਚਾਹੁੰਦੀ', ਵਿਧਾਨ ਸਭਾ 'ਚ ਹਰਪਾਲ ਚੀਮਾ ਦਾ ਵੱਡਾ ਬਿਆਨ
NEXT STORY