ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਅੱਜ ਸੂਬੇ ਦੇ ਨੀਲੇ ਕਾਰਡ (ਰਾਸ਼ਨ ਕਾਰਡ) ਧਾਰਕਾਂ ਦਾ ਮੁੱਦਾ ਚੁੱਕਿਆ ਗਿਆ। ਇਸ ਦੌਰਾਨ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਸਾਫ਼ ਕੀਤਾ ਕਿ ਇਸ ਯੋਜਨਾ ਦਾ ਨਾਜਾਇਜ਼ ਤੌਰ 'ਤੇ ਲਾਭ ਲੈ ਰਹੇ ਲੋਕਾਂ ਦੇ ਕਾਰਡ ਕੱਟ ਕੇ ਅਸਲ ਵਿਚ ਲੋੜਵੰਦ ਲੋਕਾਂ ਦੇ ਕਾਰਡ ਬਣਾ ਕੇ ਉਨ੍ਹਾਂ ਤਕ ਇਸ ਦਾ ਫ਼ਾਇਦਾ ਪਹੁੰਚਾਇਆ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - 26 ਤੇ 27 ਮਾਰਚ ਨੂੰ ਲੈ ਕੇ ਪੰਜਾਬ ਦੇ ਮੌਸਮ ਬਾਰੇ ਵਿਭਾਗ ਦੀ ਭਵਿੱਖਬਾਣੀ
ਦਰਅਸਲ, ਬਾਬਾ ਬਕਾਲਾ ਸਾਹਿਬ ਤੋਂ ਵਿਧਾਇਕ ਦਲਬੀਰ ਸਿੰਘ ਨੇ ਵਿਧਾਨ ਸਭਾ ਵਿਚ ਨੀਲੇ ਕਾਰਡਾਂ ਦਾ ਮੁੱਦਾ ਚੁੱਕਦਿਆਂ ਆਖ਼ਿਆ ਕਿ 40 ਤੋਂ 50 ਫ਼ੀਸਦੀ ਲੋਕ ਨਾਜਾਇਜ਼ ਤੌਰ 'ਤੇ ਇਸ ਦਾ ਫ਼ਾਇਦਾ ਲੈ ਰਹੇ ਹਨ। ਇਹ ਲੋਕ ਨਾ ਸਿਰਫ਼ ਮੁਫ਼ਤ ਰਾਸ਼ਨ ਲੈ ਰਹੇ ਹਨ, ਸਗੋਂ ਇਸ ਯੋਜਨਾ ਤਹਿਤ ਮਿਲਣ ਵਾਲੀ ਮੈਡੀਕਲ ਸਹੂਲਤ ਦਾ ਵੀ ਫ਼ਾਇਦਾ ਲੈ ਰਹੇ ਹਨ। ਦੂਜੇ ਪਾਸੇ ਇਸ ਦੇ ਸਹੀ ਹੱਕਦਾਰਾਂ ਨੂੰ ਉਨ੍ਹਾਂ ਦਾ ਹੱਕ ਨਹੀਂ ਮਿਲਦਾ। ਉਨ੍ਹਾਂ ਅਪੀਲ ਕੀਤੀ ਕਿ ਨਾਜਾਇਜ਼ ਤੌਰ 'ਤੇ ਬਣੇ ਨੀਲੇ ਕਾਰਡਾਂ ਨੂੰ ਕੱਟ ਕੇ ਅਸਲ ਲੋੜਵੰਦਾਂ ਨੂੰ ਉਨ੍ਹਾਂ ਦਾ ਹੱਕ ਦੁਆਇਆ ਜਾਵੇ।
ਇਹ ਖ਼ਬਰ ਵੀ ਪੜ੍ਹੋ - ਕੌਣ ਬਣਿਆ ਕਰੋੜਪਤੀ? ਕਿੱਧਰੇ ਤੁਹਾਡੀ ਤਾਂ ਨਹੀਂ ਨਿਕਲ ਆਈ ਢਾਈ ਕਰੋੜ ਦੀ ਲਾਟਰੀ! ਇੱਥੇ ਕਰੋ ਚੈੱਕ
ਇਸ ਦੇ ਜਵਾਬ ਵਿਚ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਆਖ਼ਿਆ ਕਿ NFSA ਤਹਿਤ ਪੰਜਾਬ ਨੂੰ 1 ਕਰੋੜ 41 ਲੱਖ ਲਾਭਪਾਤਰੀ ਮਿਲਦੇ ਹਨ, ਇਸ ਲਈ ਇਸ ਤੋਂ ਵੱਧ ਲੋਕਾਂ ਦੇ ਕਾਰਡ ਨਹੀਂ ਬਣਾਏ ਜਾ ਸਕਦੇ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਗਲਤ ਤਰੀਕੇ ਨਾਲ ਬਣੇ ਨਾਜਾਇਜ਼ ਕਾਰਡਾਂ ਨੂੰ ਰੱਦ ਕਰਨ ਦੀ ਕਵਾਇਦ ਕੀਤੀ ਗਈ ਸੀ, ਪਰ ਉਸ ਦੇ ਲੋੜੀਂਦੇ ਨਤੀਜੇ ਨਹੀਂ ਨਿਕਲ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਇਹ ਗੱਲ ਵਿਚਾਰ ਅਧੀਨ ਹੈ। ਜਿਹੜੇ ਲੋਕ ਨਾਜਾਇਜ਼ ਤਰੀਕੇ ਨਾਲ ਇਸ ਦਾ ਫ਼ਾਇਦਾ ਲੈ ਰਹੇ ਹਨ, ਉਨ੍ਹਾਂ ਨੂੰ ਬਾਹਰ ਕੱਢਣ ਬਾਰੇ ਯੋਜਨਾਬੰਦੀ ਕੀਤੀ ਜਾ ਰਹੀ ਹੈ। ਉਨ੍ਹਾਂ ਦੇ ਕਾਰਡ ਕੱਟ ਕੇ ਲੋੜਵੰਦਾਂ ਦੇ ਨੀਲੇ ਕਾਰਡ ਬਣਾਏ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ 31 ਮਾਰਚ ਤਕ ਸਾਰਿਆਂ ਨੂੰ E-KYC ਕਰਵਾਉਣਾ ਯਕੀਨੀ ਬਣਾਉਣ ਲਈ ਆਖਿਆ ਤੇ ਕਿਹਾ ਕਿ ਇਸ ਤੋਂ ਬਾਅਦ EKYC ਨਾ ਕਰਵਾਉਣ ਵਾਲੇ ਲਾਭਪਾਤਰੀਆਂ ਨੂੰ ਨੂੰ ਰਾਸ਼ਨ ਨਹੀਂ ਮਿਲੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਵਿਧਾਨ ਸਭਾ 'ਚ ਗੂੰਜਿਆ ਸਰਕਾਰੀ ਬੱਸਾਂ ਦਾ ਮੁੱਦਾ, ਸਫ਼ਰ ਕਰਨ ਵਾਲੇ ਪੜ੍ਹਨ ਇਹ ਖ਼ਬਰ
NEXT STORY