ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਅੱਜ ਦੂਜਾ ਦਿਨ ਹੈ। ਵਿਸ਼ੇਸ਼ ਇਜਲਾਸ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਕੀਤੀ ਜਾਵੇਗੀ। ਇਹ ਇਜਲਾਸ ਹੰਗਾਮੇਦਾਰ ਰਹਿਣ ਦੇ ਆਸਾਰ ਹਨ ਕਿਉਂਕਿ ਵਿਰੋਧੀ ਪਾਰਟੀਆਂ ਵੱਲੋਂ ਵੱਖ-ਵੱਖ ਮੁੱਦਿਆਂ 'ਤੇ ਪੰਜਾਬ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਇਜਲਾਸ ਦੌਰਾਨ ਬੀ. ਐੱਸ. ਐੱਫ. ਮੁੱਦੇ 'ਤੇ ਵਿਚਾਰ-ਚਰਚਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨ ਨੇ ਸਿੰਘੂ ਬਾਰਡਰ 'ਤੇ ਕੀਤੀ ਖ਼ੁਦਕੁਸ਼ੀ, ਇਸ ਕਾਰਨ ਚੁੱਕਿਆ ਖ਼ੌਫ਼ਨਾਕ ਕਦਮ
ਦੱਸ ਦੇਈਏ ਕਿ ਚੰਨੀ ਸਰਕਾਰ ਵੱਲੋਂ 2 ਦਿਨਾਂ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਸੀ। ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ 8 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਅੰਦਰ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਸੀ। ਇਸ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ ਸੀ।
ਇਹ ਵੀ ਪੜ੍ਹੋ : ਵਿਧਾਇਕਾ ਰੁਪਿੰਦਰ ਰੂਬੀ ਦੇ ਕਾਂਗਰਸ 'ਚ ਸ਼ਾਮਲ ਹੋਣ 'ਤੇ ਬੋਲੇ CM ਚੰਨੀ, 'ਵਧਾਈਆਂ ਭੈਣੇ ਤੈਨੂੰ ਵਧਾਈਆਂ ਨੀ...'
ਅੱਜ ਵਿਧਾਨ ਸਭਾ ਅੰਦਰ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਇਸ ਦੌਰਾਨ ਪੰਜਾਬ ਦੇ ਵੱਖ-ਵੱਖ ਮੁੱਦਿਆਂ 'ਤੇ ਜਿੱਥੇ ਵਿਚਾਰ-ਚਰਚਾ ਕੀਤੀ ਜਾਵੇਗੀ, ਉੱਥੇ ਹੀ ਵਿਰੋਧੀਆਂ ਵੱਲੋਂ ਸਰਕਾਰ ਨੂੰ ਘੇਰਨ ਦੀ ਤਿਆਰੀ ਵੀ ਕਰ ਲਈ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
16 ਸਾਲਾਂ ਦੀ ਕੁੜੀ ਨਾਲ ਹਵਸ ਮਿਟਾਉਂਦਾ ਰਿਹਾ ਗੁਆਂਢੀ, ਗਰਭਵਤੀ ਹੋਈ ਤਾਂ ਛੱਡ ਕੇ ਹੋਇਆ ਫ਼ਰਾਰ
NEXT STORY