ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਕੀਤੀ ਗਈ। ਇਜਲਾਸ ਦੀ ਕਾਰਵਾਈ ਦੌਰਾਨ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਪੂਰੇ ਸਦਨ ਵੱਲੋਂ ਮੌਨ ਰੱਖ ਕੇ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੂੰ ਗਵਾਹ ਵਜੋਂ ਤਲਬ ਕਰਨ ਦਾ ਮਾਮਲਾ : ਪਟਿਆਲਾ ਜੇਲ੍ਹ ਸੁਪਰੀਡੈਂਟ ਦੇ ਜ਼ਮਾਨਤੀ ਵਾਰੰਟ ਜਾਰੀ
ਇਸ ਦੇ ਨਾਲ ਹੀ ਸਪੀਕਰ ਵੱਲੋਂ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਸਰਕਾਰ ਵੱਲੋਂ ਕਈ ਮੁੱਦਿਆਂ ਨੂੰ ਲੈ ਕੇ ਵਿਰੋਧੀ ਧਿਰ ਨੂੰ ਘੇਰਨ ਦੀ ਤਿਆਰੀ ਕੀਤੀ ਗਈ ਹੈ। ਸਦਨ 'ਚ ਜੀ. ਐੱਸ. ਟੀ., ਪਰਾਲੀ ਅਤੇ ਬਿਜਲੀ ਦੇ ਮੁੱਦੇ 'ਤੇ ਵਿਚਾਰਾਂ ਕੀਤੀਆਂ ਜਾ ਸਕਦੀਆਂ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸੜਕ ਕਰਾਸ ਕਰਨ ਲਈ ਚੌਂਕ ’ਚ ਖੜ੍ਹੀ ਕਾਰ ’ਤੇ ਪਲਟਿਆ ਤੇਜ਼ ਰਫ਼ਤਾਰ ਟਰੱਕ, ਇਕ ਦੀ ਮੌਤ
NEXT STORY