ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਦੱਸਿਆ ਕਿ ਵਿਧਾਨ ਸਭਾ ਦੇ ਇਜਲਾਸ ਦੀ ਕਾਰਵਾਈ ਦੀ ਮਿਆਦ 3 ਅਕਤੂਬਰ ਤੱਕ ਵਧਾਈ ਗਈ ਹੈ। ਸਪੀਕਰ ਵੱਲੋਂ ਵਿਧਾਨ ਸਭਾ ਦੇ ਕੰਮਾਂ ਦਾ ਵੇਰਵਾ ਦਿੰਦਿਆਂ ਦੱਸਿਆ ਗਿਆ ਕਿ 27 ਸਤੰਬਰ, ਦਿਨ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸਗੀ ਮਤਾ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੂੰ ਗਵਾਹ ਵਜੋਂ ਤਲਬ ਕਰਨ ਦਾ ਮਾਮਲਾ : ਪਟਿਆਲਾ ਜੇਲ੍ਹ ਸੁਪਰੀਡੈਂਟ ਦੇ ਜ਼ਮਾਨਤੀ ਵਾਰੰਟ ਜਾਰੀ
28 ਸਤੰਬਰ, ਦਿਨ ਬੁੱਧਵਾਰ ਨੂੰ ਵਿਧਾਨ ਸਭਾ ਦੀ ਛੁੱਟੀ ਰਹੇਗੀ। 29 ਸਤੰਬਰ, ਦਿਨ ਵੀਰਵਾਰ ਦੁਪਹਿਰ ਬਾਅਦ 2 ਵਜੇ ਗੈਰ-ਸਰਕਾਰੀ ਕੰਮਕਾਜ ਕੀਤੇ ਜਾਣਗੇ। 30 ਸਤੰਬਰ, ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਵਿਧਾਨਿਕ ਕੰਮਕਾਰ ਕੀਤੇ ਜਾਣਗੇ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਕੱਟਿਆ ਗਿਆ ਪੰਜਾਬ ਦੇ AAP ਵਿਧਾਇਕ ਦਾ ਚਲਾਨ, ਜਾਣੋ ਪੂਰਾ ਮਾਮਲਾ
1 ਅਕਤੂਬਰ, ਦਿਨ ਸ਼ਨੀਵਾਰ ਅਤੇ 2 ਅਕਤੂਬਰ ਦਿਨ ਐਤਵਾਰ ਨੂੰ ਛੁੱਟੀ ਰਹੇਗੀ। 3 ਅਕਤਬੂਰ, ਦਿਨ ਸੋਮਵਾਰ ਨੂੰ ਬਾਅਦ ਦੁਪਹਿਰ 2 ਵਜੇ ਸਦਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਲਈ ਪ੍ਰਸਤਾਵ ਪੇਸ਼ ਕੀਤਾ ਜਾਵੇਗਾ। ਇਜਲਾਸ ਦੌਰਾਨ ਵਿਰੋਧੀ ਧਿਰ ਨੂੰ ਘੇਰਨ ਦੀ ਸਰਕਾਰ ਵਲੋਂ ਪੂਰੀ ਤਿਆਰੀ ਕੀਤੀ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੱਟੀ ’ਚ ਰੂਹ ਕੰਬਾਊ ਵਾਰਦਾਤ: ਰਿਸ਼ਤੇਦਾਰੀ 'ਚ ਗਏ 2 ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
NEXT STORY