ਚੰਡੀਗੜ੍ਹ (ਅੰਕੁਰ)- 16ਵੀਂ ਪੰਜਾਬ ਵਿਧਾਨ ਸਭਾ ਦਾ ਸੱਤਵਾਂ ਇਜਲਾਸ ਅੱਜ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਵਿਧਾਨ ਸਭਾ ਸਕੱਤਰੇਤ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਪਹਿਲੇ ਦਿਨ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸਮੇਤ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਉਪਰੰਤ ਵਿਧਾਨਿਕ ਕੰਮ-ਕਾਰ ਹੋਵੇਗਾ। ਇਸ ਉਪਰੰਤ ਪ੍ਰਸ਼ਨ ਕਾਲ ਅਤੇ ਸਿਫ਼ਰ ਕਾਲ ਹੋਵੇਗਾ। ਇਸੇ ਤਰ੍ਹਾਂ ਸਦਨ ’ਚ ਵੱਖ-ਵੱਖ ਵਿਭਾਗਾਂ ਦੀਆਂ ਰਿਪੋਰਟਾਂ ਸਦਨ ਦੇ ਮੇਜ਼ ’ਤੇ ਰੱਖੀਆਂ ਜਾਣਗੀਆਂ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਹੋਵੇਗੀ ਛੁੱਟੀ! ਜਾਰੀ ਹੋ ਗਏ ਸਖ਼ਤ ਹੁਕਮ
ਬਜਟ ਇਜਲਾਸ ਤੋਂ ਐਨ ਪਹਿਲਾਂ ਹੋ ਰਹੇ ਇਸ ਸੈਸ਼ਨ ’ਚ ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਨੀਤੀ ਦੇ ਕੌਮੀ ਖਰੜੇ ਖ਼ਿਲਾਫ਼ ਵਿਸ਼ੇਸ਼ ਮਤਾ ਲਿਆਉਣ ਦੀ ਸੰਭਾਵਨਾ ਹੈ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਇਸ ਖਰੜੇ ਦੇ ਵਿਰੋਧ ’ਚ ਮਤਾ ਪਾਸ ਕੀਤੇ ਜਾਣ ਦੀ ਮੰਗ ਉਠਾਈ ਜਾ ਰਹੀ ਹੈ। ਪੰਜਾਬ ਸਰਕਾਰ ਕਿਸਾਨਾਂ ਦੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਅੰਦੋਲਨ ਦੌਰਾਨ ਕੌਮੀ ਖੇਤੀ ਮੰਡੀ ਨੀਤੀ ਖ਼ਿਲਾਫ਼ ਅਜਿਹਾ ਮਤਾ ਲਿਆ ਸਕਦੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੀਆਂ ਬੱਸਾਂ 'ਚ ਸਫ਼ਰ ਕਰਨ ਵਾਲੀਆਂ ਬੀਬੀਆਂ ਲਈ ਅਹਿਮ ਖ਼ਬਰ, ਹੋ ਗਿਆ ਨਵਾਂ ਐਲਾਨ
NEXT STORY