ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਵਿਧਾਨ ਦੇ ਸੈਸ਼ਨ ਦੀ ਕਾਰਵਾਈ ਦਾ ਅੱਜ ਆਖਰੀ ਦਿਨ ਹੈ। ਇਸ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਚ ਧੜੱਲੇ ਨਾਲ ਹੋ ਰਹੀ ਨਾਜਾਇਜ਼ ਮਾਈਨਿੰਗ ਦਾ ਮੁੱਦਾ ਚੁੱਕਿਆ। ਮਾਈਨਿੰਗ 'ਤੇ ਬੋਲਦੇ ਹੋਏ ਬਾਜਵਾ ਨੇ ਕਿਹਾ ਕਿ ਪੰਜਾਬ ਵਿਚ ਜਿਹੜੀ ਨਾਜਾਇਜ਼ ਮਾਈਨਿੰਗ ਹੋ ਰਹੀ ਹੈ, ਉਸ ਦਾ ਜ਼ਿੰਮੇਵਾਰ ਕਿਸ ਨੂੰ ਠਹਿਰਾਇਆ ਜਾਵੇਗਾ। ਬਾਜਵਾ ਨੇ ਕਿਹਾ ਕਿ ਪਿੰਡਾਂ ਦੀਆਂ ਸੜਕਾਂ ਟੁੱਟੀਆਂ ਪਈਆਂ ਹਨ, ਆਖਿਰ ਟੁੱਟੀਆਂ ਸੜਕਾਂ ਲਈ ਕਿਸ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਜਲੰਧਰ ਦੇ 3 ਸਕੂਲਾਂ ਸਣੇ ਦਿੱਲੀ ਟਰੇਨ ਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਬਾਜਵਾ ਨੇ ਕਿਹਾ ਕਿ ਭਾਵੇਂ ਰੋਪੜ, ਪਠਾਨਕੋਟ, ਲੁਧਿਆਣਾ, ਦਸੂਹਾ ਹੋਵੇ, ਇਨ੍ਹਾਂ ਵਿਚ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਇਸ ਦੀ ਜ਼ਿੰਮੇਵਾਰੀ ਕਿਸ ਦੀ ਹੋਵੇਗੀ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਦੀਆਂ ਸੜਕਾਂ ਟੁੱਟੀਆਂ ਪਈਆਂ ਹਨ, ਜਿਨ੍ਹਾਂ 'ਤੇ ਰੋਜ਼ਾਨਾ ਟਿੱਪਰ, ਟਰੱਕ, ਟਰਾਈਲਾਂ ਸਮੇਤ ਸਵਾਰੀਆਂ ਚੱਲਦੀਆਂ ਹਨ, ਸੜਕਾਂ ਦੀ ਭਰਪਾਈ ਲਈ ਪੈਸੇ ਕਿੱਥੋਂ ਆਉਣਗੇ। ਇਸ ਦੇ ਬਾਅਦ ਮੰਤਰੀ ਖੁੱਡੀਆਂ ਵੱਲੋਂ ਦਿੱਤੇ ਗਏ ਜਵਾਬ ਮਗਰੋਂ ਪੰਜਾਬ ਵਿਧਾਨ ਸਭਾ 'ਚ ਹੰਗਾਮਾ ਵੇਖਣ ਨੂੰ ਮਿਲਿਆ।
ਇਹ ਵੀ ਪੜ੍ਹੋ: ਛੋਟੇ ਭਰਾ ਤੋਂ ਹੁਣ ਵੱਡੇ ਭਰਾ ਦੀ ਭੂਮਿਕਾ! ਮੋਗਾ ਤੋਂ ਭਾਜਪਾ ਨੇ 'ਇਕ ਤੀਰ ਨਾਲ ਕਈ ਨਿਸ਼ਾਨੇ' ਫੁੰਡਣ ਦੀ ਕੀਤੀ ਕੋਸ਼ਿਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ 'ਚ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੇਪਰ ਰੱਦ
NEXT STORY