ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਵਿਧਾਨ ਸਭਾ ਸੈਸ਼ਨ ਦੀ ਅੱਜ ਆਖਰੀ ਦਿਨ ਦੀ ਕਾਰਵਾਈ ਕੀਤੀ ਗਈ। ਇਸ ਦੌਰਾਨ ਕਈ ਮੁੱਦਿਆਂ ਨੂੰ ਲੈ ਕੇ 'ਆਪ' ਅਤੇ ਵਿਰੋਧੀ ਧਿਰ ਵਿਚਾਲੇ ਬਹਿਸਬਾਜ਼ੀ ਵੀ ਹੋਈ। ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੱਲੋਂ ਕਿਸਾਨਾਂ ਦੀ ਐੱਮ. ਐੱਸ. ਪੀ. ਦਾ ਮੁੱਦਾ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਮਾਝੇ ਵਿਚ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨਾਲ ਬੇਹੱਦ ਲੁੱਟ ਹੋਈ ਹੈ। ਉਨ੍ਹਾਂ ਕਿਹਾ ਕਿ ਝੋਨਾ 1700 ਤੋਂ ਲੈ ਕੇ 2100 ਤੱਕ ਵਿਕਿਆ ਹੈ। ਕਿਸਾਨਾਂ ਨਾਲ ਤਕਰੀਬਨ 4 ਹਜ਼ਾਰ ਕਰੋੜ ਦਾ ਗਬਨ ਕੀਤਾ ਗਿਆ ਹੈ। ਝੋਨਾ ਪੰਜਾਬ ਦੀਆਂ ਏਜੰਸੀਆਂ ਵੱਲੋਂ ਖ਼ਰੀਦਿਆ ਗਿਆ ਅਤੇ ਬਿੱਲ ਵੀ ਪੂਰਾ ਕੱਟਿਆ ਪਰ ਕਿਸਾਨਾਂ ਨੂੰ ਇਸ ਦਾ ਪੈਸਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਵਿਚਲਾ ਪੈਸਾ ਆਖਿਰ ਕੌਣ ਖਾ ਗਿਆ, ਸਰਕਾਰ ਇਸ ਦੀ ਜਾਂਚ ਕਰਵਾਏਗੀ ਜਾਂ ਨਹੀਂ ਇਸ 'ਤੇ ਸਟੈਂਡ ਸਪੱਸ਼ਟ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਮੈਂ ਸਰਕਾਰ ਨੂੰ ਬਨੇਤੀ ਕਰਨਾ ਚਾਹੁੰਦਾ ਹਾਂ ਕਿ ਵਿਜੀਲੈਂਸ ਮਹਿਕਮੇ ਵੱਲੋਂ ਇਸ ਦੀ ਜਾਂਚ ਕਰਵਾਈ ਜਾਵੇ।

ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ 'ਚ JCT ਮਿੱਲ ਦਾ ਗੂੰਜਿਆ ਮੁੱਦਾ, ਬਲਵਿੰਦਰ ਧਾਲੀਵਾਲ ਨੇ ਰੱਖੀ ਇਹ ਮੰਗ
ਇਸ ਸਵਾਲ ਦੇ ਜਵਾਬ ਵਿਚ ਬੋਲਦੇ ਹੋਏ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਜਿੱਥੋਂ ਤੱਕ ਮੇਰੀ ਸਮਝ ਹੈ ਪਹਿਲਾਂ ਵੀ ਜਦੋਂ ਇਹ ਗੱਲ ਸਾਹਮਣੇ ਆਈ ਸੀ ਤਾਂ ਉਸ ਸਮੇਂ ਜਾਂਚ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪਤਾ ਗਿਆ ਸੀ ਕਿ ਜਿੰਨਾ ਪੈਸਾ ਸੀ. ਸੀ. ਐੱਲ. ਲਿਮਿਟ ਦਾ ਆਉਂਦਾ ਹੈ, ਜਿੰਨੀ ਖ਼ਰੀਦ ਹੁੰਦੀ ਹੈ, ਉਸ ਦਾ ਪੈਸਾ ਕਿਸਾਨਾਂ ਦੇ ਖਾਤਿਆਂ ਵਿਚ ਐੱਮ. ਐੱਸ. ਪੀ. ਦੇ ਤੌਰ 'ਤੇ ਸਿੱਧਾ ਭੇਜ ਦਿੱਤਾ ਜਾਂਦਾ ਹੈ। ਇਸ ਸਬੰਧੀ ਕਿਸੇ ਵੀ ਕਿਸਾਨ ਦੀ ਸ਼ਿਕਾਇਤ ਸਰਕਾਰ ਦੇ ਕੋਲ ਅਜੇ ਤੱਕ ਨਹੀਂ ਆਈ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! 90 ਦਿਨਾਂ 'ਚ ਕਰੋ ਇਹ ਕੰਮ ਨਹੀਂ ਤਾਂ...
ਜੇਕਰ ਬਾਜਵਾ ਸਾਬ੍ਹ ਦੇ ਧਿਆਨ ਵਿਚ ਕੋਈ ਲਿਖਤੀ ਸ਼ਿਕਾਇਤ ਆਈ ਹੋਵੇ ਤਾਂ ਸਾਨੂੰ ਦੱਸਿਆ ਜਾਵੇ, ਉਸ ਦੇ ਬਾਅਦ ਅਗਲੀ ਬਣਦੀ ਕਾਰਵਾਈ ਕੀਤੀ ਜਾਵੇਗੀ। ਉਥੇ ਹੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਖੜ੍ਹੇ ਹੋ ਕੇ ਇਸ ਮੁੱਦੇ 'ਤੇ ਹਾਊਸ ਕਮੇਟੀ ਬਿਠਾਉਣ ਦੀ ਮੰਗ ਰੱਖੀ। ਉਨ੍ਹਾਂ ਕਿਹਾ ਕਿ ਜਿਸ ਵੀ ਕਿਸਾਨ ਨਾਲ ਲੁੱਟ ਹੋਈ ਹੋਵੇਗੀ, ਉਹ ਹਾਊਸ ਕਮੇਟੀ ਦੇ ਸਾਹਮਣੇ ਆ ਜਾਣਗੇ ਅਤੇ ਸਾਰਾ ਪਤਾ ਲੱਗ ਜਾਵੇਗਾ। ਉਥੇ ਹੀ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਹਰ ਇਕ ਸਮੱਸਿਆ ਦਾ ਹੱਲ ਕਰਨ ਦਾ ਪ੍ਰੋਟੋਕਾਲ ਹੁੰਦਾ ਹੈ। ਸਰਕਾਰ ਦੇ ਕੋਲ ਤਾਂ ਅਜੇ ਤੱਕ ਕੋਈ ਲਿਖਤੀ ਸ਼ਿਕਾਇਤ ਨਹੀਂ ਪਹੁੰਚੀ ਹੈ। ਇਸ ਦੌਰਾਨ ਸਪੀਕਰ ਸੰਧਵਾਂ ਨੇ ਕਿਹਾ ਕਿ ਐਗਰੀਕਲਚਰ ਕਮੇਟੀ ਪਹਿਲਾਂ ਤੋਂ ਹੀ ਬਣੀ ਹੋਈ ਹੈ, ਜੇਕਰ ਕੋਈ ਉਸ 'ਤੇ ਸ਼ਿਕਾਇਤ ਦੇਣਾ ਚਾਹੁੰਦਾ ਹੈ ਤਾਂ ਦੇ ਸਕਦਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ: 'ਲਵ ਮੈਰਿਜ' ਤੋਂ ਖ਼ਫ਼ਾ ਪਿਓ ਬਣਿਆ ਹੈਵਾਨ, ਤੈਸ਼ 'ਚ ਆ ਕੇ ਧੀ ਸਣੇ ਵੱਢਿਆ ਸਹੁਰਾ ਪਰਿਵਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ, ਜਾਣੋ ਅਖ਼ੀਰਲੇ ਦਿਨ ਕੀ-ਕੀ ਹੋਇਆ
NEXT STORY