ਜਲੰਧਰ/ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੇ ਅੱਜ ਦੂਜਾ ਦਿਨ ਦੀ ਕਾਰਵਾਈ ਕੀਤੀ ਗਈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਦੀ ਕਾਰਵਾਈ ਪ੍ਰਸ਼ਨ-ਉੱਤਰ ਦੌਰ ਨਾਲ ਸ਼ੁਰੂ ਕੀਤੀ ਗਈ। ਇਥੇ ਦੱਸ ਦੇਈਏ ਕਿ ਮੰਗਲਵਾਰ ਨੂੰ ਪੰਜਾਬ ਸਰਕਾਰ ਵੱਲੋਂ ਦੋ ਮਨੀ ਬਿੱਲ ਪੇਸ਼ ਕੀਤੇ ਗਏ ਸਨ, ਜਿਸ ਤੋਂ ਬਾਅਦ ਸੀ. ਐੱਮ. ਭਗਵੰਤ ਮਾਨ ਨੇ ਸਪੱਸ਼ਟ ਕੀਤਾ ਸੀ ਕਿ ਬੁੱਧਵਾਰ ਨੂੰ ਤਿੰਨ ਬਿੱਲ ਪੇਸ਼ ਕੀਤੇ ਜਾਣਗੇ।
ਪੰਜਾਬ ਵਿਧਾਨ ਸਭਾ ਸੈਸ਼ਨ ਦੀ ਦੂਜੇ ਦਿਨ ਦੀ ਕਾਰਵਾਈ ਦੌਰਾਨ ਹਲਕਾ ਨਕੋਦਰ ਤੋਂ 'ਆਪ' ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਨਹਿਰਾਂ ਵਿਚ ਵਰਤੇ ਗਏ ਘਟੀਆ ਮਟੀਰੀਅਲ ਦਾ ਮੁੱਦਾ ਚੁੱਕਿਆ। 'ਆਪ' ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਮੈਂ ਪਹਿਲੀ ਵਾਰ ਆਪਣੇ ਹਲਕੇ ਦੀਆਂ ਨਹਿਰਾਂ ਪਾਣੀ ਨਾਲ ਭਰੀਆਂ ਹੋਈਆਂ ਵੇਖੀਆਂ ਹਨ, ਜਿਸ ਦੇ ਲਈ ਮੈਂ ਮਾਨ ਸਾਬ੍ਹ ਦਾ ਧੰਨਵਾਦ ਕਰਦੀ ਹਾਂ। ਉਨ੍ਹਾਂ ਕਿਹਾ ਕਿ ਬਰਸਾਤਾਂ ਤੋਂ ਇਕ ਮਹੀਨਾ ਪਹਿਲਾਂ ਜਦੋਂ ਪਾਣੀ ਛੱਡਿਆ ਗਿਆ ਸੀ ਤਾਂ ਮੇਰੇ ਹਲਕੇ ਵਿਚੋਂ 5 ਥਾਵਾਂ ਤੋਂ ਨਹਿਰ ਟੁੱਟੀ। ਇਸ ਦਾ ਕਾਰਨ ਪਿਛਲੀਆਂ ਸਰਕਾਰਾਂ ਵੱਲੋਂ ਨਹਿਰਾਂ ਵਿਚ ਵਰਤਿਆ ਗਿਆ ਘਟੀਆ ਮਟੀਰੀਅਲ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਐਪ ਨਾਲ ਚੱਲਣ ਵਾਲੀਆਂ ਟੈਕਸੀਆਂ ਲਈ ਵੱਡਾ ਕਦਮ ਚੁੱਕਣ ਜਾ ਰਹੀ ਸਰਕਾਰ
ਉਨ੍ਹਾਂ ਕਿਹਾ ਕਿ 20-25 ਸਾਲਾਂ ਦੇ ਰਾਜ ਦੌਰਾਨ ਨਕੋਦਰ ਹਲਕੇ ਵਿਚ ਵੱਖ-ਵੱਖ ਵਿਧਾਇਕ ਰਹੇ ਹਨ। ਪਿਛਲੀਆਂ ਸਰਕਾਰਾਂ ਨੇ ਮੇਰੇ ਹਲਕੇ ਵਿਚ ਕੋਈ ਵਿਕਾਸ ਦਾ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸਹੁੰ ਖਾਣ ਵਾਸਤੇ ਇਕ ਕੰਮ ਹੋਇਆ ਸੀ, ਕੋਈ ਉਥੇ ਰਾਜ ਕਰਨ ਵਾਲਾ ਮੈਨੂੰ ਦੱਸ ਦੇਵੇ ਕਿ ਨਕੋਦਰ ਹਲਕੇ ਦੇ ਵਿਕਾਸ ਕੰਮ ਜਿਵੇਂ ਹੈਲਥ, ਐਜੂਕੇਸ਼ਨ ਸਮੇਤ ਨਕੋਦਰ ਹਲਕੇ ਵਿਚ ਕੋਈ ਵਿਕਾਸ ਦਾ ਕੰਮ ਕੀਤਾ ਹੋਵੇ? ਮੈਂ ਦੱਸਣਾ ਚਾਹੁੰਦੀ ਹਾਂ ਕਿ ਜਿਹੜੀਆਂ ਉਥੇ ਪੱਕੀਆਂ ਨਹਿਰਾਂ ਬਣਾਈਆਂ ਗਈਆਂ ਹਨ, ਉਸ ਵਿਚ ਘਟੀਆ ਮਟੀਰੀਅਲ ਵਰਤਿਆ ਗਿਆ।
ਉਥੇ ਹੀ ਇਸ ਸਬੰਧੀ ਮੰਤਰੀ ਜੋੜਾਮਾਜਰਾ ਨੇ ਕਿਹਾ ਕਿ ਜੇਕਰ ਇਦਰਜੀਤ ਕੌਰ ਮਾਨ ਨੂੰ ਲੱਗਦਾ ਹੈ ਕਿ ਨਕੋਦਰ ਹਲਕੇ ਦੀਆਂ ਨਹਿਰਾਂ ਵਿਚ ਘਟੀਆ ਮਟੀਰੀਅਲ ਵਰਤਿਆ ਗਿਆ ਹੈ ਤਾਂ ਉਹ ਇਸ ਸਬੰਧੀ ਐਪਲੀਕੇਸ਼ਨ ਲਿਖ ਕੇ ਦੇ ਦੇਣ, ਜਿਸ ਤੋਂ ਬਾਅਦ ਪੂਰੀ ਜਾਂਚ ਕੀਤੀ ਜਾਵੇਗੀ ਅਤੇ ਜਾਂਚ ਉਪਰੰਤ ਜਿਹੜਾ ਵੀ ਦੋਸ਼ੀ ਪਾਇਆ ਜਾਵੇਗਾ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ : ਗਿੱਪੀ ਗਰੇਵਾਲ ਦੇ ਘਰ 'ਤੇ ਹੋਏ ਹਮਲੇ ਨੂੰ ਲੈ ਕੇ ਗੈਂਗਸਟਰ ਬਿਸ਼ਨੋਈ 'ਤੇ ਭੜਕੇ ਗੁਰਸਿਮਰਨ ਮੰਡ, ਕਹੀਆਂ ਵੱਡੀਆਂ ਗੱਲਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਠੰਡ ਵਧਣ ਦੇ ਨਾਲ ਪੰਜਾਬ 'ਤੇ ਅਚਾਨਕ ਮੰਡਰਾਉਣ ਲੱਗਾ ਵੱਡਾ ਖ਼ਤਰਾ
NEXT STORY