ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਹੋਣ ਜਾ ਰਿਹਾ ਹੈ। ਪੰਜਾਬ ਦੇ ਰਾਜਪਾਲ ਵੱਲੋਂ ਇਜਲਾਸ ਦਾ ਏਜੰਡਾ ਦੱਸਣ 'ਤੇ ਸਰਕਾਰ ਨੂੰ ਇਸ ਦੀ ਮਨਜ਼ੂਰੀ ਦਿੱਤੀ ਗਈ ਸੀ। ਰਾਜਪਾਲ ਨੂੰ ਦਿੱਤੇ ਜਵਾਬ 'ਚ ਇਸ ਇਜਲਾਸ ਦਾ ਏਜੰਡਾ ਜੀ. ਐੱਸ. ਟੀ., ਬਿਜਲੀ ਅਤੇ ਪਰਾਲੀ ਦੇ ਮੁੱਦੇ ਦੱਸੇ ਗਏ ਪਰ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਦੀ ਆੜ 'ਚ ਭਰੋਸਗੀ ਮਤਾ ਲਿਆ ਸਕਦੀ ਹੈ, ਜਿਸ ਕਾਰਨ ਇਸ ਇਜਲਾਸ ਦੇ ਹੰਗਾਮੇਦਾਰ ਰਹਿਣ ਦੇ ਆਸਾਰ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਕੱਟਿਆ ਗਿਆ ਪੰਜਾਬ ਦੇ AAP ਵਿਧਾਇਕ ਦਾ ਚਲਾਨ, ਜਾਣੋ ਪੂਰਾ ਮਾਮਲਾ
ਇਜਲਾਸ ਤੋਂ ਇਕ ਦਿਨ ਪਹਿਲਾਂ ਪੰਜਾਬ ਕੈਬਨਿਟ ਦੀ ਮੀਟਿੰਗ ਵੀ ਸੱਦੀ ਗਈ ਸੀ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਭਾਜਪਾ 'ਤੇ 'ਆਪਰੇਸ਼ਨ ਲੋਟਸ' ਦੇ ਦੋਸ਼ ਲਾ ਕੇ ਬਹਿਸ ਕਰਵਾਏਗੀ। ਇਸ ਤੋਂ ਪਹਿਲਾਂ 22 ਸਤੰਬਰ ਨੂੰ ਵਿਸ਼ੇਸ਼ ਇਜਲਾਸ ਬੁਲਾ ਕੇ ਭਰੋਸਗੀ ਮਤਾ ਸਾਬਿਤ ਕਰਨ ਦੀ ਤਿਆਰੀ ਸਰਕਾਰ ਵੱਲੋਂ ਕੀਤੀ ਗਈ ਸੀ ਪਰ 92 ਵਿਧਾਇਕ ਹੋਣ ਦੇ ਬਾਵਜੂਦ ਭਰੋਸਗੀ ਮਤਾ ਲਿਆਉਣ ਨੂੰ ਅਸੰਵਿਧਾਨਿਕ ਦੱਸਦੇ ਹੋਏ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਜਲਾਸ ਬੁਲਾਉਣ ਦੀ ਮਨਜ਼ੂਰੀ ਨਹੀਂ ਦਿੱਤੀ ਸੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੇ ਬਦਲਿਆ ਟਿਕਾਣਾ, ਕੈਨੇਡਾ ਤੋਂ ਫ਼ਰਾਰ (ਵੀਡੀਓ)
ਇਸ ਤੋਂ ਬਾਅਦ ਹੁਣ ਸਰਕਾਰ ਨੇ ਆਪਣੇ ਪਲਾਨ 'ਚ ਫੇਰਬਦਲ ਕੀਤਾ ਅਤੇ 27 ਸਤੰਬਰ ਨੂੰ ਜੀ. ਐੱਸ. ਟੀ, ਬਿਜਲੀ ਅਤੇ ਪਰਾਲੀ ਦੇ ਮੁੱਦੇ 'ਤੇ ਇਜਲਾਸ ਬੁਲਾਉਣ ਦੀ ਤਿਆਰੀ ਕੀਤੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਿੱਖਿਆ ਵਿਭਾਗ ਵੱਲੋਂ 28 ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਰੱਦ, ਜਾਣੋ ਵਜ੍ਹਾ
NEXT STORY