ਚੰਡੀਗੜ੍ਹ (ਵੈੱਬ ਡੈਸਕ): ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ 'ਸੀਚੇਵਾਲ ਮਾਡਲ' ਨੂੰ ਲੈ ਕੇ ਮੈਂਬਰਾਂ ਵਿਚਾਲੇ ਤਿੱਖੀ ਬਹਿਸ ਹੋਣ ਕਾਰਨ ਮਾਹੌਲ ਭੱਖ ਗਿਆ। ਬਜਟ ਪੇਸ਼ ਹੋਣ ਤੋਂ ਪਹਿਲਾਂ ਹੋਏ ਪ੍ਰਸ਼ਨਕਾਲ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਵਿਚਾਲੇ ਕਾਫ਼ੀ ਬਹਿਸਬਾਜ਼ੀ ਹੋ ਗਈ। ਇਸ ਦੌਰਾਨ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਵੀ ਵਿਚ ਆ ਕੇ ਗੱਲ ਸ਼ਾਂਤ ਕਰਵਾਉਣੀ ਪਈ।
ਇਹ ਖ਼ਬਰ ਵੀ ਪੜ੍ਹੋ - 10 ਲੱਖ ਰੁਪਏ ਦਾ ਇਲਾਜ ਮੁਫ਼ਤ, ਹਰ ਪੰਜਾਬੀ ਨੂੰ ਮਿਲੇਗਾ ਫ਼ਾਇਦਾ
ਦਰਅਸਲ, ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਕੋਟਫੱਤਾ ਵੱਲੋਂ ਛੱਪੜਾਂ ਦੀ ਸਫ਼ਾਈ ਦਾ ਮੁੱਦਾ ਚੁੱਕਿਆ ਗਿਆ ਸੀ। ਜਿਸ ਦੇ ਜਵਾਬ ਵਿਚ ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਦ ਨੇ 'ਸੀਚੇਵਾਲ ਮਾਡਲ' ਦਾ ਜ਼ੀਕਰ ਕੀਤਾ। ਇਸ ਗੱਲ ਮਗਰੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਉੱਠ ਖੜ੍ਹੇ ਤੇ ਪੁੱਛਿਆ ਕਿ ਕੀ ਸੀਚੇਵਾਲ ਸਾਹਿਬ ਕੋਈ ਇੰਜੀਨੀਅਰ ਹਨ? ਉਨ੍ਹਾਂ ਕਿਹਾ ਕਿ ਤੁਹਾਡੇ ਕੋਲ ਥਾਪਰ ਇੰਜੀਨੀਅਰਿੰਗ ਇੰਸਟੀਚਿਊਟ ਹੈ, ਜੋ ਵਿਸ਼ਵ ਪ੍ਰਸਿੱਧ ਹੈ। ਤੁਹਾਡੇ ਕੋਲ PAC ਹੈ, ਸੀਚੇਵਾਲ ਕੌਣ ਹਨ? ਬਾਜਵਾ ਨੇ ਇਹ ਵੀ ਕਿਹਾ ਕਿ ਸੀਚੇਵਾਲ ਸਾਹਿਬ ਤਾਂ 'ਠੇਕੇਦਾਰ' ਹਨ। ਉਨ੍ਹਾਂ ਕਿਹਾ ਕਿ ਸੀਚੇਵਾਲ ਦਾ ਪ੍ਰਾਜੈਕਟ ਹਰ ਪਿੰਡ ਵਿਚ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕਿਆ ਹੈ।
ਇਸ 'ਤੇ ਵਿਧਾਨ ਸਭਾ ਸਪੀਕਰ ਨੇ ਪ੍ਰਤਾਪ ਬਾਜਵਾ ਨੂੰ ਸਲਾਹ ਦਿੱਤੀ ਕਿ ਇਕ ਵਾਰ ਸੁਲਤਾਨਪੁਰ ਲੋਧੀ ਜਾ ਕੇ ਆਉਣ ਅਤੇ ਸੰਤ ਸੀਚੇਵਾਲ ਵੱਲੋਂ ਕੀਤੇ ਕੰਮਾਂ ਨੂੰ ਸਮਝ ਕੇ ਆਉਣ। ਸੰਧਵਾਂ ਨੇ ਇਹ ਵੀ ਕਿਹਾ ਕਿ ਮੈਨੂੰ ਉਨ੍ਹਾਂ ਦੀ ਯੋਗਤਾ ਵਿਚ ਪੂਰਾ ਭਰੋਸਾ ਹੈ।
ਇਸ ਮਗਰੋਂ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪ੍ਰਤਾਪ ਬਾਜਵਾ ਨੂੰ ਕਿਹਾ ਕਿ ਸਾਇੰਸ ਕਿਸੇ ਦੀ ਗੁਲਾਮ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕ ਅੱਜ ਸ਼ੇਕਸਪੀਅਰ, ਸ੍ਰੀ ਗੁਰੂ ਨਾਨਕ ਦੇਵ ਜੀ, ਭਾਈ ਵੀਰ ਸਿੰਘ 'ਤੇ PhD ਕਰਦੇ ਹਨ, ਉਹ ਕਦੇ ਸਕੂਲਾਂ 'ਚ ਨਹੀਂ ਗਏ ਸੀ। ਸਾਇੰਸ ਕਿਸੇ ਦੇ ਪਿਓ ਦੀ ਜਗੀਰ ਨਹੀਂ ਹੈ। ਸਿਹਤ ਮੰਤਰੀ ਨੇ ਕਿਹਾ ਕਿ ਮੈਂ ਸਾਇੰਸ ਦਾ ਵਿਦਿਆਰਥੀ ਹਾਂ। ਮੈਂ ਸੰਤ ਬਲਬੀਰ ਸਿੰਘ ਦਾ ਮਾਡਲ ਵੇਖਿਆ ਹੈ, ਜੋ ਸਾਇੰਸ 'ਤੇ ਹੀ ਅਧਾਰਤ ਹੈ। ਉਨ੍ਹਾਂ ਕਿਹਾ ਕਿ ਸੀਚੇਵਾਲ ਮਾਡਲ ਦੇ ਅਧਾਰ 'ਤੇ ਹੀ ਥਾਪਰ ਮਾਡਲ ਬਣਿਆ ਹੈ। ਬਾਜਵਾ ਸਾਹਿਬ ਨੂੰ ਆਪਣੀਆਂ ਗੱਲਾਂ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਵੱਲੋਂ ਕਰਜ਼ ਮੁਆਫ਼ੀ ਦਾ ਐਲਾਨ, ਹਜ਼ਾਰਾਂ ਪਰਿਵਾਰਾਂ ਦੀ ਬਦਲੇਗੀ ਜ਼ਿੰਦਗੀ
ਇਸ ਮਗਰੋਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵੇਈਂ ਦਾ ਪਾਣੀ ਪੀਤਾ ਤਾਂ ਉਹ ਖ਼ੁਦ ਬਿਮਾਰ ਹੋ ਗਏ ਸਨ ਤੇ ਉਨ੍ਹਾਂ ਨੂੰ 4 ਦਿਨ ਅਪੋਲੋ ਹਸਪਤਾਲ ਵਿਚ ਰਹਿਣਾ ਪਿਆ ਸੀ। ਇਸ 'ਤੇ ਸਿਹਤ ਮੰਤਰੀ ਨੇ ਜਵਾਬ ਦਿੱਤਾ ਕਿ ਉਸ ਨੂੰ ਲੋਕ ਕਾਲੀ ਵੇਈਂ ਕਹਿੰਦੇ ਸਨ। ਬਾਬੇ ਨਾਨਕ ਦੀ ਚਰਨ ਛੋਹ ਪ੍ਰਾਪਤ ਇਸ ਵੇਂਈ ਦੀ ਸਫ਼ਾਈ ਲਈ ਉਸ ਵਿਚ ਉਤਰਣ ਵਾਲੇ ਸੰਤ ਸੀਚੇਵਾਲ ਪਹਿਲੇ ਸ਼ਖ਼ਸ ਸਨ। ਉਨ੍ਹਾਂ ਕਿਹਾ ਕਿ ਜੇ ਕਿਸੇ ਨੇ ਬਾਬੇ ਨਾਨਕ ਦੀ ਸੱਚੀ ਸੇਵਾ ਕੀਤੀ ਤੇ ਉਨ੍ਹਾਂ ਦੇ ਰਾਹ 'ਤੇ ਚੱਲਿਆ ਹੈ ਤਾਂ ਉਹ ਬਾਬਾ ਸੀਚੇਵਾਲ ਹਨ। ਇਸੇ ਦੌਰਾਨ 'ਆਪ' ਦੀ ਵਿਧਾਇਕਾ ਬੀਬੀ ਇੰਦਰਜੀਤ ਕੌਰ ਨੇ ਬਾਜਵਾ ਦੀਆਂ ਗੱਲਾਂ ਦਾ ਪਲਟਵਾਂ ਜਵਾਬ ਦਿੰਦਿਆਂ ਕਿਹਾ ਕਿ ਕਾਂਗਰਸ ਵੇਲੇ ਸੈਂਕੜੇ ਸੀਚੇਵਾਲ ਮਾਡਲ ਬਣੇ, ਉਦੋਂ ਬਾਜਵਾ ਸਾਹਿਬ ਵੱਲੋਂ ਇਤਰਾਜ਼ ਕਿਉਂ ਨਹੀਂ ਜਤਾਇਆ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ ਦੇ ਅਫ਼ਸਰਾਂ ਨੂੰ ਜਾਰੀ ਹੋ ਗਏ ਸਖ਼ਤ ਹੁਕਮ, 7 ਦਿਨਾਂ ਦੇ ਅੰਦਰ-ਅੰਦਰ...
NEXT STORY