ਸ੍ਰੀ ਅਨੰਦਪੁਰ ਸਾਹਿਬ (ਵੈੱਬ ਡੈਸਕ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਆਨੰਦਪੁਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਵਿਸ਼ੇਸ਼ ਇਜਲਾਸ ਦੌਰਾਨ ਗਿਆਸਪੁਰਾ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਬੋਲਦੇ ਹੋਏ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਸਾਨੂੰ ਰੂਹਾਨੀਅਤ ਤਾਕਤ ਦਿੰਦੀ ਹੈ।
ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਕੋਈ ਆਮ ਦਿਨ ਨਹੀਂ ਹੈ। ਅੱਜ ਅਸੀਂ ਉਸ ਮਹਾਨ ਜੋਤ ਨੂੰ ਇਸ ਧਰਤੀ 'ਤੇ ਨਮਨ ਕਰਨ ਲਈ ਇਕੱਠੇ ਹੋਏ ਹਾਂ, ਜਿਸ ਰੱਬੀ ਰੂਹ ਨੇ ਸੱਚ ਨੂੰ ਆਪਣੀ ਜਾਨ ਤੋਂ ਵੀ ਉੱਚਾ ਮੰਨਿਆ ਹੈ। ਜਿਸ ਨੇ ਧਰਮ ਦੀ ਰੱਖਿਆ ਲਈ ਆਪਣੇ ਸੀਸ ਦੀ ਕੁਰਬਾਨੀ ਦੇ ਕੇ ਮਨੁੱਖਤਾ ਦਾ ਦੀਵਾ ਜਗਾਇਆ। ਉਸ ਮਹਾਨ ਜੋਤ ਨੇ ਅਸਹਿਣਸ਼ੀਲਤਾ ਦੇ ਹਨ੍ਹੇਰੇ ਨੂੰ ਮਨੁੱਖਤਾ ਦੇ ਚਾਣਨ ਵਿਚ ਬਦਲਿਆ, ਉਹ ਜੋਤ ਧੰਨ- ਧੰਨ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਸਨ। ਮੈਂ ਆਪਣੇ ਆਪ ਨੂੰ ਬੇਹੱਦ ਭਾਗਾਂ ਵਾਲਾ ਸਮਝਦਾ ਹਾਂ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ 350 ਸਾਲਾ ਸ਼ਹੀਦੀ ਪੁਰਬ ਮਹਾਨ ਖਾਲਸੇ ਦੀ ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਉਹ ਖਾਲਸਾ ਜਿਸ ਨੂੰ ਦਲਿਤ ਕ੍ਰਾਂਤੀ ਦੇ ਨਾਲ ਵੀ ਜਾਣਿਆ ਜਾਂਦਾ ਹੈ ਇਥੋਂ ਹੀ ਗੁਰੂ ਸਾਹਿਬ ਵੱਲੋਂ ਉਂਚ-ਨੀਚ ਦਾ ਪਹਾੜਾ ਖ਼ਤਮ ਕੀਤਾ ਗਿਆ।
ਇਹ ਵੀ ਪੜ੍ਹੋ: ਜਲੰਧਰ 'ਚ ਜਬਰ-ਜ਼ਿਨਾਹ ਮਗਰੋਂ ਕਤਲ ਕੀਤੀ ਕੁੜੀ ਦਾ ਹੋਇਆ ਅੰਤਿਮ ਸੰਸਕਾਰ, ਰੋਂਦੀ ਹੋਈ ਮਾਂ ਬੋਲੀ, ਮੁਲਜ਼ਮ ਨੂੰ...
ਪੰਜਾਬ ਸਰਕਾਰ ਨੇ ਵਿਸ਼ੇਸ਼ ਇਜਲਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾ ਕੇ ਬਹੁਤ ਵੱਡਾ ਮਾਣ ਦਿੱਤਾ ਹੈ। ਲਾਸਾਨੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਸਿਰਫ਼ ਸਿੱਖ ਗੁਰੂ ਧਰਮ ਦੇ ਗੁਰੂ ਹੀ ਨਹੀਂ ਸਗੋਂ ਮਨੁੱਖਾਂ ਦੇ ਹੱਕਾਂ ਦੇ ਰਖਵਾਲੇ ਵੀ ਸੀ। ਗੁਰੂ ਸਾਹਿਬ ਦੀ ਸ਼ਹਾਦਤ ਸਾਨੂੰ ਰੂਹਾਨੀਅਤ ਤਾਕਤ ਦਿੰਦੀ ਹੈ। ਗੁਰੂ ਸਾਹਿਬ ਜੀ ਤੇਗ ਦੇ ਵੀ ਧਨੀ ਸਨ, ਜਿਸ ਕਰਕੇ ਉਨ੍ਹਾਂ ਦਾ ਨਾਂ ਗੁਰੂ ਤੇਗ ਬਹਾਦਰ ਜੀ ਪਿਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ੍ਰੀ ਗੁਰੂ ਗੰਥ ਸਾਹਿਬ ਵਿਚ 116 ਸ਼ਬਦ ਹਨ। ਇਹ ਸਾਰੇ ਸ਼ਬਦ ਗੁਰੂ ਗ੍ਰੰਥ ਸਾਹਿਬ ਜੀ ਦਾ ਨਿਚੋੜ ਹਨ। ਗੁਰੂ ਸਾਹਿਬ ਜੀ ਦੀ ਸ਼ਹਾਦਤ ਮਨੁੱਖੀ ਅਧਿਕਾਰਾਂ ਦੀ ਪਹਿਲੀ ਲੜਾਈ ਸੀ।
ਇਹ ਵੀ ਪੜ੍ਹੋ: ਚੰਡੀਗੜ੍ਹ ਦੇ ਮੁੱਦੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ! ਦਿੱਤੀ ਚਿਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਧਾਨ ਸਭਾ ਸੈਸ਼ਨ: ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਬਣਾਉਣਾ ਸ਼ਲਾਘਾਯੋਗ : ਨਛੱਤਰ ਪਾਲ
NEXT STORY