ਚੰਡੀਗੜ੍ਹ (ਵੈੱਬ ਡੈਸਕ) - ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਯਾਨੀ ਸ਼ੁੱਕਰਵਾਰ ਨੂੰ ਸ਼ੁਰੂ ਹੋਣ ਜਾ ਰਿਹਾ ਹੈ। ਇਹ ਇਜਲਾਸ ਸਵੇਰੇ 10-11 ਵਜੇ ਦੇ ਕਰੀਬ ਸ਼ੁਰੂ ਹੋ ਸਕਦਾ ਹੈ। ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 26 ਤੋਂ 29 ਸਤੰਬਰ ਤੱਕ ਚੱਲੇਗਾ। ਸੂਤਰਾਂ ਮੁਤਾਬਕ ਇਸ ਵਿਸ਼ੇਸ਼ ਇਜਲਾਸ ਦੌਰਾਨ ਪ੍ਰਸ਼ਨ ਕਾਲ ਨਹੀਂ ਹੋਵੇਗਾ ਪਰ ਜ਼ੀਰੋ ਆੲਰ ਜ਼ਰੂਰ ਰਹੇਗਾ, ਜਿਸ 'ਚ ਵਿਧਾਇਕ ਆਪਣੇ ਮੁੱਦੇ ਚੁੱਕ ਸਕਦੇ ਹਨ। ਸੈਸ਼ਨ ਦੀ ਸ਼ੁਰੂਆਤ 'ਚ ਉਨ੍ਹਾਂ ਲੋਕਾਂ ਦੀਆਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ, ਜੋ ਹਾਲ ਹੀ 'ਚ ਆਪਣੀ ਜਾਨ ਗੁਆ ਬੈਠੇ ਹਨ। ਇਸ ਮੌਕੇ ਸਦਨ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਰਿਪੋਰਟਾਂ ਸਦਨ ਦੇ ਮੇਜ 'ਤੇ ਰੱਖੀਆਂ ਜਾਣਗੀਆਂ।
ਇਹ ਵੀ ਪੜ੍ਹੋ : ਵੱਡੀ ਵਾਰਦਾਤ : ਸਕੂਲ ਦੇ ਬਾਹਰ ਚੱਲੀਆਂ ਤਾੜ-ਤਾੜ ਗੋਲੀਆਂ, 2 ਵਿਦਿਆਰਥੀਆਂ ਦੀ ਮੌਤ
ਜ਼ਿਕਰਯੋਗ ਹੈ ਕਿ ਪੰਜਾਬ ‘ਚ ਆਏ ਭਿਆਨਕ ਹੜ੍ਹਾਂ ਦਾ ਬਹੁਤ ਸਾਰੇ ਲੋਕਾਂ ਨੂੰ ਸਾਹਮਣਾ ਕਰਨਾ ਪਿਆ। ਹੜ੍ਹਾਂ ਕਾਰਨ ਵੱਡੀ ਮਾਤਰਾ ਵਿਚ ਲੋਕਾਂ ਦਾ ਨੁਕਸਾਨ ਹੋਇਆ ਹੈ। ਇਸੇ ਮੁੱਦੇ ‘ਤੇ ਵਿਚਾਰ-ਚਰਚਾ ਕਰਨ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ, ਜੋ ਕਿ 26 ਤੋਂ 29 ਸਤੰਬਰ ਤੱਕ ਚੱਲੇਗਾ। ਇਸ ਸੈਸ਼ਨ ‘ਚ ਵਿਰੋਧੀ ਧਿਰ ਦੇ ਮੈਂਬਰ ਹੜ੍ਹ ਕਾਰਨ ਹੋਏ ਨੁਕਸਾਨ ਅਤੇ ਰਾਹਤ-ਬਚਾਅ ਕਾਰਜਾਂ ਜਾਂ ਹੋਰ ਮੁੱਦਿਆਂ ਨੂੰ ਲੈ ਕੇ ਹੰਗਾਮਾ ਕਰ ਸਕਦੇ ਹਨ।
ਇਹ ਵੀ ਪੜ੍ਹੋ : ਸਕੂਲ-ਕਾਲਜ 3 ਦਿਨ ਬੰਦ! ਜਨਤਕ ਛੁੱਟੀ ਦਾ ਹੋਇਆ ਐਲਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਚੋਰਾਂ ਨੇ ਡਾਕਘਰ ਨੂੰ ਬਣਾਇਆ ਨਿਸ਼ਾਨਾ, ਦਸਤਾਵੇਜ਼ ਤੇ ਲਾਕਰਾਂ ਸਣੇ ਹੋਰ ਸਮਾਨ ਲੈ ਕੇ ਹੋਏ ਫਰਾਰ
NEXT STORY