ਚੰਡੀਗੜ੍ਹ : ਬੀਤੇ ਸਾਲ ਦੌਰਾਨ ਪੰਜਾਬ ਪੁਲਸ ਦੇ ਮੁਲਾਜ਼ਮਾਂ ਵਲੋਂ ਸਭ ਤੋਂ ਜ਼ਿਆਦਾ ਰਿਸ਼ਵਤ ਲਈ ਗਈ ਅਤੇ ਅਜਿਹੇ ਮੁਲਾਜ਼ਮ ਰੰਗੇ ਹੱਥੀਂ ਵੀ ਫੜ੍ਹੇ ਗਏ। ਇਸ ਗੱਲ ਦਾ ਖੁਲਾਸਾ ਪੰਜਾਬ ਵਿਜੀਲੈਂਸ ਬਿਓਰੋ ਵਲੋਂ ਕੀਤਾ ਗਿਆ ਹੈ। ਬਿਓਰੋ ਨੇ ਸਾਲ-2019 ਦੌਰਾਨ ਭ੍ਰਿਸ਼ਟਾਚਾਰ ਦੇ ਮਾਮਲਿਆਂ ਨਾਲ ਜੁੜੇ ਵਿਅਕਤੀਆਂ ਦੀਆਂ 101 ਕਰੋੜ ਰੁਪਏ ਦੀ ਜਾਇਦਾਦਾਂ ਜ਼ਬਤ ਕਰਨ ਦਾ ਦਾਅਵਾ ਕੀਤਾ ਹੈ।
ਸੂਬੇ 'ਚ ਰਿਸ਼ਵਤ ਖੋਰੀ ਦੇ ਮਾਮਲਿਆਂ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਸਭ ਤੋਂ ਅੱਗੇ ਰਹੇ। ਵਿਜੀਲੈਂਸ ਦੇ ਮੁਖੀ ਬਰਜਿੰਦਰ ਕੁਮਾਰ ਉੱਪਲ ਨੇ ਦੱਸਿਆ ਕਿ ਬਿਓਰੋ ਨੇ ਪਿਛਲੇ ਸਾਲ ਦੌਰਾਨ ਵੱਖ-ਵੱਖ ਵਿਭਾਗਾਂ ਦੇ 147 ਅਧਿਕਾਰੀਆਂ ਅਤੇ 18 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਦੌਰਾਨ ਹੋਰ ਵਿਭਾਗਾਂ ਤੋਂ ਇਲਾਵਾ ਪੰਜਾਬ ਪੁਲਸ ਦੇ 63, ਮਾਲ ਵਿਭਾਗ ਦੇ 28, ਬਿਜਲੀ ਦੇ 13, ਪੰਚਾਇਤਾਂ ਅਤੇ ਪੇਂਡੂ ਵਿਕਾਸ ਦੇ 3, ਸਿਹਤ ਵਿਭਾਗ ਦੇ 7, ਸਥਾਨਕ ਸੰਸਥਾਵਾਂ ਦੇ 6, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ 3, ਆਬਕਾਰੀ ਤੇ ਕਰ ਦੇ 4 ਅਦੇ ਜਲ ਸਪਲਾਈ ਤੇ ਸੈਨੀਟੇਸ਼ਨ ਦੇ 5 ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਵਿਜੀਲੈਂਸ ਬਿਓਰੋ ਦੇ ਮੁਖੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਅਦਾਲਤਾਂ 'ਚ ਦੋਸ਼ੀ ਠਹਿਰਾਏ ਜਾਣ ਕਾਰਨ 6 ਐੱਨ. ਜੀ. ਓਜ਼ ਨੂੰ ਉਨ੍ਹਾਂ ਦੇ ਸਬੰਧਿਤ ਪ੍ਰਸ਼ਾਸਕੀ ਵਿਭਾਗਾਂ ਨੇ ਉਨ੍ਹਾਂ ਦੀਆਂ ਸੇਵਾਵਾਂ ਤੋਂ ਖਾਰਜ ਕਰ ਦਿੱਤਾ ਹੈ। ਵਿਸ਼ੇਸ਼ ਅਦਾਲਤਾਂ ਨੇ ਭ੍ਰਿਸ਼ਟਾਚਾਰ ਰੋਕੂ ਐਕਟ ਅਧੀਨ 29 ਮਾਮਲਿਆਂ 'ਚ 42 ਦੋਸ਼ੀਆਂ ਨੂੰ ਸਜ਼ਾ ਸੁਣਾਈ ਹੈ।
3 ਕਰੋੜ ਦੀ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫਤਾਰ
NEXT STORY